ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੋ ਹਸਪਤਾਲਾਂ ਵਿੱਚ ਭਗਤ ਪੂਰਨ ਸਿੰਘ ਦੇ ਨਾਂ ’ਤੇ ਵਾਰਡ ਸਥਾਪਤ

09:09 AM Aug 04, 2024 IST
ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲਾ ਵਿੱਚ ਨਵੇਂ ਵਾਰਡ ਦਾ ਉਦਘਾਟਨ ਕਰਦੇ ਹੋਏ ਮੋਹਤਬਰ। -ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਅਗਸਤ
ਭਗਤ ਪੂਰਨ ਸਿੰਘ ਦੀ 32ਵੀਂ ਬਰਸੀ ਨੂੰ ਸਮਰਪਿਤ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲਾ ਅਤੇਗੁਰੂ ਨਾਨਕ ਦੇਵ ਹਸਪਤਾਲ ਵਿੱਚ ਵਾਰਡ ਭਗਤ ਪੂਰਨ ਸਿੰਘ ਨੂੰ ਸਮਰਪਿਤ ਕੀਤੇ ਗਏ। ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿੱਚ ਇਸ ਨਵੇਂ ਵਾਰਡ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤਾ ਗਿਆ ਜਦੋਂਕਿ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਸ ਵਾਰਡ ਦਾ ਉਦਘਾਟਨ ਪਿੰਗਲਵਾੜਾ ਦੀ ਮੁਖੀ ਡਾ. ਇੰਦਰਜੀਤ ਕੌਰ ਤੇ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਵੱਲੋਂ ਕੀਤਾ ਗਿਆ। ਇਸ ਸਬੰਧ ਵਿੱਚ ਪਿੰਗਲਵਾੜਾ ਦੇ ਅਮਲੇ ਅਤੇ ਹਸਪਤਾਲ ਦੇ ਸਟਾਫ਼ ਵੱਲੋਂ ਸ੍ਰੀ ਸੁਖਮਨੀ ਸਾਹਿਬ ਤੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਮਗਰੋਂ ਅਰਦਾਸ ਉਪਰੰਤ ਵਾਰਡ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਸਥਾਪਤ ਵਾਰਡ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇੱਥੇ ਲਵਾਰਸ ਮਰੀਜ਼ਾਂ ਦੀ ਸੰਭਾਲ, ਖਾਣ-ਪੀਣ, ਦਵਾਈਆਂ ਅਤੇ ਜ਼ਰੂਰੀ ਵਸਤਾਂ ਦੀ ਵਿਵਸਥਾ ਪਿੰਗਲਵਾੜਾ ਸੰਸਥਾ ਕਰੇਗੀ। ਇਸ ਮੌਕੇ ਡਾ. ਇੰਦਰਜੀਤ ਕੌਰ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਦੀ ਟੀਮ ਨੂੰ ਸਨਮਾਨਿਤ ਵੀ ਕੀਤਾ ਗਿਆ।

Advertisement

Advertisement
Advertisement