ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ ਵੱਢੀ ਲੈਂਦਾ ਕਾਬੂ

06:48 AM Dec 17, 2024 IST

ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 16 ਦਸੰਬਰ
ਵਿਜੀਲੈਂਸ ਬਿਊਰੋ ਦੀ ਟੀਮ ਨੇ ਅੱਜ ਇੱਥੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਨੂੰ 45 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਰੇਂਜ ਦੇ ਐੱਸਐੱਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ ਆੜ੍ਹਤੀ ਮੋਹਨ ਲਾਲ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ। ਸ੍ਰੀ ਲਾਲ ਨੇ ਸ਼ਿਕਾਇਤ ਕੀਤੀ ਸੀ ਕਿ ਅਮਿਤ ਮਜ਼ਦੂਰਾਂ ਦੇ ਬਿੱਲ ਪਾਸ ਕਰਨ ਤੇ ਝੋਨੇ ਦੀਆਂ ਬੋਰੀਆਂ ਦੀ ਸਿਲਾਈ ਦੇ ਚਾਰਜ ਵਜੋਂ ਦੋ ਰੁਪਏ ਪ੍ਰਤੀ ਬੋਰੀ ਦੇ ਹਿਸਾਬ ਨਾਲ ਰਿਸ਼ਵਤ ਮੰਗ ਰਿਹਾ ਸੀ, ਪਰ ਸੌਦਾ 1.30 ਰੁਪਏ ਪ੍ਰਤੀ ਬੋਰੀ ਦੇ ਹਿਸਾਬ ਨਾਲ ਤੈਅ ਹੋ ਗਿਆ। ਐੱਸਐੱਸਪੀ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਤੇ ਉਸ ਪਾਸੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਹੈ। ਉਸ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਵਿੱਚ ਕੇਸ ਦਰਜ ਕੀਤਾ ਹੈ।

Advertisement

Advertisement