For the best experience, open
https://m.punjabitribuneonline.com
on your mobile browser.
Advertisement

‘ਆਪ’ ਉਮੀਦਵਾਰਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਦੀ ਚਿਤਾਵਨੀ

11:26 AM May 01, 2024 IST
‘ਆਪ’ ਉਮੀਦਵਾਰਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਦੀ ਚਿਤਾਵਨੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 30 ਅਪਰੈਲ
ਜਨਰਲ ਵਰਗ ਦੇ ਰਾਜਨੀਤਿਕ ਵਿੰਗ ਨੇ ਪੰਜਾਬ ਦੇ ਜਨਰਲ ਕੈਟਾਗਿਰੀ ਦੇ ਵੋਟਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਦੇ ਸਾਰੇ 13 ਲੋਕ ਸਭਾ ਹਲਕਿਆਂ ਵਿੱਚ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਤੋਂ ਸਵਾਲ ਪੁੱਛਣ ਕਿ ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਹੁਣ ਤੱਕ ਕਿਉਂ ਨਹੀਂ ਲਗਾਇਆ ਗਿਆ ਅਤੇ ਚੇਅਰਮੈਨ ਲਗਾਉਣ ਵਿੱਚ ਦੇਰੀ ਕਿਉਂ ਕੀਤੀ ਜਾ ਰਹੀ ਹੈ। ਰਾਜਨੀਤਕ ਵਿੰਗ ਵਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ 15 ਮਈ ਤੱਕ ਜਨਰਲ ਕੈਟਾਗਿਰੀ ਦਾ ਚੇਅਰਮੈਨ ਲਗਾਉਣ ਦੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵਲੋਂ ਕੋਈ ਭਰੋਸਾ ਨਾ ਦਿਵਾਇਆ ਗਿਆ ਤਾਂ ਸਾਰੇ ਲੋਕ ਸਭਾ ਹਲਕਿਆਂ ਵਿਚ ਕਾਲੀਆਂ ਝੰਡੀਆਂ ਨਾਲ ‘ਆਪ’ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ ਅਤੇ ਉਮੀਦਵਾਰਾਂ ਨੂੰ ਹਰਾਉਣ ਦਾ ਸੱਦਾ ਦਿੱਤਾ ਜਾਵੇਗਾ। ਸਥਾਨਕ ਅਗਰਵਾਲ ਧਰਮਸ਼ਾਲਾ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਜਨਰਲ ਵਰਗ ਦੇ ਰਾਜਨੀਤਕ ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਫੁੱਗਲਾਣਾ ਹੁਸ਼ਿਆਰਪੁਰ, ਜਸਵੀਰ ਸਿੰਘ ਗੜਾਂਗ ਮੋਹਾਲੀ ਅਤੇ ਜਗਦੀਸ਼ ਸਿੰਗਲਾ ਸੰਗਰੂਰ ਨੇ ਕਿਹਾ ਕਿ ਦੋ ਸਾਲਾਂ ਦਾ ਸਮਾਂ ਬੀਤ ਜਾਣ ’ਤੇ ਵੀ ਪੰਜਾਬ ਸਰਕਾਰ ਵਲੋਂ ਜਨਰਲ ਕੈਟਾਗਿਰੀ ਦੇ ਕਮਿਸ਼ਨ ਦਾ ਚੇਅਰਮੈਨ ਨਹੀਂ ਲਗਾਇਆ ਜਿਸ ਕਾਰਨ ਜਨਰਲ ਵਰਗ ਦੇ ਵੋਟਰਾਂ ’ਚ ਭਾਰੀ ਰੋਸ ਹੈ।
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਨਰਲ ਕੈਟਾਗਰੀ ਦੇ ਕਮਿਸ਼ਨ ਦਾ ਚੇਅਰਮੈਨ ਤੁਰੰਤ ਲਗਾਇਆ ਜਾਵੇ ਅਤੇ ਦਫਤਰੀ ਅਮਲਾ ਨਿਯੁਕਤ ਕੀਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ 15 ਮਈ ਤੱਕ ਸਰਕਾਰ ਨੇ ਅਹਿਮ ਮੰਗ ਦੇ ਹੱਲ ਦਾ ਭਰੋਸਾ ਨਾ ਦਿਵਾਇਆ ਤਾਂ ਪੰਜਾਬ ਦੇ ਸਾਰੇ ਹਲਕਿਆਂ ’ਚ ‘ ਆਪ’ ਉਮੀਦਵਾਰਾਂ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ ਅਤੇ ਸੰਗਰੂਰ ’ਚ ਸੂਬਾਈ ਰੋਸ ਮਾਰਚ ਕੱਢਿਆ ਜਾਵੇਗਾ।

Advertisement

Advertisement
Author Image

Advertisement
Advertisement
×