ਦਾਨਿਸ਼ ਅਲੀ ਵੱਲੋਂ ਲੋਕ ਸਭਾ ਮੈਂਬਰੀ ਛੱਡਣ ਦੀ ਚਿਤਾਵਨੀ
11:30 PM Sep 22, 2023 IST
ਨਵੀਂ ਦਿੱਲੀ, 22 ਸਤੰਬਰ
ਬਸਪਾ ਸੰਸਦ ਮੈਂਬਰ ਦਾਨਿਸ਼ ਅਲੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਭਾਜਪਾ ਆਗੂ ਰਮੇਸ਼ ਬਿਧੂੜੀ ਵੱਲੋਂ ਸਦਨ ’ਚ ਉਸ ਖ਼ਿਲਾਫ਼ ਵਰਤੀ ਗਈ ਅਪਮਾਨਜਨਕ ਭਾਸ਼ਾ ਦਾ ਮਾਮਲਾ ਮਰਿਆਦਾ ਕਮੇਟੀ ਹਵਾਲੇ ਕੀਤਾ ਜਾਵੇ। ਅਲੀ ਨੇ ਮਾਮਲੇ ਦੀ ਫੌਰੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਧੂੜੀ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਉਹ ਲੋਕ ਸਭਾ ਮੈਂਬਰੀ ਛੱਡਣ ਬਾਰੇ ਵੀ ਵਿਚਾਰ ਕਰ ਸਕਦੇ ਹਨ। ਅਲੀ ਨੇ ਦਾਅਵਾ ਕੀਤਾ ਕਿ ਜਦੋਂ ਬਿਧੂੜੀ ਅਪਮਾਨਜਨਕ ਟਿੱਪਣੀਆਂ ਕਰ ਰਿਹਾ ਸੀ ਤਾਂ ਉਨ੍ਹਾਂ ਦੇ ਪਿੱਛੇ ਬੈਠੇ ਦੋ ਸਾਬਕਾ ਮੰਤਰੀ ਰਵੀਸ਼ੰਕਰ ਪ੍ਰਸਾਦ ਅਤੇ ਹਰਸ਼ਵਰਧਨ ਹੱਸ ਰਹੇ ਸਨ। ਉਧਰ ਬਸਪਾ ਪ੍ਰਧਾਨ ਮਾਇਆਵਤੀ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਭਾਜਪਾ ਨੇ ਆਪਣੇ ਆਗੂ ਖ਼ਿਲਾਫ਼ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਹੈ। -ਪੀਟੀਆਈ
Advertisement
Advertisement