ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

07:06 AM Mar 07, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਸੁਨਾਮ ਊਧਮ ਸਿੰਘ ਵਾਲਾ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਜਥੇਬੰਦੀ ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸੱਚਖੰਡ ਸਾਹਿਬ ਸੁਨਾਮ ਵਿਖੇ ਕੀਤੀ ਗਈ ਜਿਸ ਵਿਚ ਕੇਂਦਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਗਈ। ਸੂਬਾ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਜਸਵੀਰ ਮੈਦੇਵਾਸ, ਸੰਤਰਾਮ ਛਾਜਲੀ , ਸੁਖਦੇਵ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਸ਼ੰਭੂ ਬਾਰਡਰ ਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਹਨ। ਇਸ ਮੋਰਚੇ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਲਈ ਇੱਕ ਹਫ਼ਤੇ ਦੀਆਂ ਵਾਰੀਆਂ ਬਣਾਉਣ ਲਈ ਪਿੰਡਾਂ ਨੂੰ ਕਿਹਾ ਗਿਆ ਹੈ। ਆਉਣ ਵਾਲੀ 10 ਮਾਰਚ ਨੂੰ ਭਾਰਤ ਪੱਧਰ ’ਤੇ ਰੇਲ ਗੱਡੀਆਂ ਜਾਮ ਕੀਤੀਆਂ ਜਾਣਗੀਆਂ। ਇਸ ਮੌਕੇ ਸਤਗੁਰ ਨਮੋਲ, ਰਾਜ ਮੰਗਵਾਲ, ਹਰਦੇਵ ਕੁਲਾਰ, ਰਾਜ ਥੇੜੀ ਆਦਿ ਹਾਜ਼ਰ ਸਨ।

Advertisement

Advertisement