ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਵਿਧਾਇਕ ਉੱਗੋਕੇ ਨੂੰ ਚਿਤਾਵਨੀ ਪੱਤਰ

09:12 AM Oct 07, 2024 IST
ਵਿਧਾਇਕ ਉੱਗੋਕੇ ਨੂੰ ਚਿਤਾਵਨੀ ਪੱਤਰ ਦਿੰਦੇ ਹੋਏ ਕਿਸਾਨ ਯੂਨੀਅਨ ਦੇ ਆਗੂ। -ਫੋਟੋ: ਮਾਰਕੰਡਾ

ਤਪਾ ਮੰਡੀ: ਸੂਬੇ ਅੰਦਰ ਡੀਏਪੀ ਖਾਦ ਦੀ ਕਿੱਲਤ, ਝੋਨੇ ਦੀ ਖਰੀਦ ਸ਼ੁਰੂ ਕਰਨ ਅਤੇ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਦੀ ਮੰਗ ਲਈ ਭਾਕਿਯੂ ਏਕਤਾ ਰਾਜੇਵਾਲ ਨੇ ਹਲਕਾ ਇੰਚਾਰਜ ਗੋਰਾ ਸਿੰਘ ਢਿੱਲਵਾਂ ਅਤੇ ਬਲਾਕ ਪ੍ਰਧਾਨ ਰਾਮ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੂੰ ਚਿਤਾਵਨੀ ਪੱਤਰ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਅੰਦਰ ਤੁਰੰਤ ਖਾਦ ਭੇਜੀ ਜਾਵੇ। ਅਨਾਜ ਮੰਡੀਆਂ ਅੰਦਰ ਕਿਸਾਨਾਂ ਲਈ ਪੀਣ ਦੇ ਪਾਣੀ, ਬਾਥਰੂਮ ਅਤੇ ਛਾਂ ਦਾ ਪ੍ਰਬੰਧ ਕੀਤਾ ਜਾਵੇ। ਮੌਸਮ ਦੇ ਮੱਦੇਨਜ਼ਰ ਝੋਨੇ ਅੰਦਰ ਨਮੀ ਦੀ ਮਾਤਰਾ ਵਿੱਚ ਛੋਟ ਦਿੱਤੀ ਜਾਵੇ। ਇਸ ਮੌਕੇ ਦਵਿੰਦਰ ਸਿੰਘ ਇਕਾਈ ਪ੍ਰਧਾਨ ਢਿੱਲਵਾਂ, ਗੁਰਮੀਤ ਸਿੰਘ, ਗੁਰਬਚਨ ਸਿੰਘ, ਅਮਰ ਸਿੰਘ, ਰੂਪ ਸਿੰਘ ਅਤੇ ਨਾਇਬ ਸਿੰਘ ਤਪਾ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement