ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਨਾਂ ਬਿੱਲ ਖਾਦ ਜਾਂ ਬੀਜ ਵੇਚਣ ’ਤੇ ਕਾਰਵਾਈ ਦੀ ਚਿਤਾਵਨੀ

10:19 AM Nov 05, 2024 IST

 

Advertisement

ਪੱਤਰ ਪ੍ਰੇਰਕ
ਤਲਵੰਡੀ ਭਾਈ, 4 ਨਵੰਬਰ
ਮੁੱਖ ਖੇਤੀਬਾੜੀ ਅਫ਼ਸਰ ਡਾ. ਜੰਗੀਰ ਸਿੰਘ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਮੁਤਾਬਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ, ਜੋ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕਰ ਰਹੀਆਂ ਹਨ ਤਾਂ ਜੋ ਕੋਈ ਵੀ ਖਾਦ ਵਿਕਰੇਤਾ ਡੀ.ਏ.ਪੀ. ਖਾਦ ਜਾਂ ਹੋਰ ਖਾਦਾਂ ਨਾਲ ਕਿਸਾਨਾਂ ਨੂੰ ਕੋਈ ਹੋਰ ਗੈਰ ਜ਼ਰੂਰੀ ਖਾਦਾਂ/ਦਵਾਈਆਂ ਨਾ ਦੇਣ।
ਉਨ੍ਹਾਂ ਦੱਸਿਆ ਕਿ ਕਣਕ ਦੀ ਕਾਸ਼ਤ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ ਏ ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੈਂਸ ਅਤੇ ਹੋਰ ਜ਼ਰੂਰੀ ਦਸਤਾਵੇਜ਼ ਪੂਰੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜ਼ਾਨਾ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ, ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਮਿਲਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement
Advertisement