For the best experience, open
https://m.punjabitribuneonline.com
on your mobile browser.
Advertisement

ਪੈਨਸ਼ਨਰਜ਼ ਮਹਾ ਸੰਘ ਵੱਲੋਂ ਮੁੱਖ ਮੰਤਰੀ ਦੇ ਪੁਤਲੇ ਸਾੜਨ ਦੀ ਚਿਤਾਵਨੀ

11:14 AM Nov 16, 2023 IST
ਪੈਨਸ਼ਨਰਜ਼ ਮਹਾ ਸੰਘ ਵੱਲੋਂ ਮੁੱਖ ਮੰਤਰੀ ਦੇ ਪੁਤਲੇ ਸਾੜਨ ਦੀ ਚਿਤਾਵਨੀ
ਪੰਜਾਬ ਪੈਨਸ਼ਨਰਜ਼ ਮਹਾ ਸੰਘ ਵੱਲੋਂ ਸਨਮਾਨਿਤ ਕੀਤੇ ਗਏ ਮੈਂਬਰ। -ਫੋਟੋ: ਬੱਬੀ
Advertisement

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 15 ਨਵੰਬਰ
ਪੰਜਾਬ ਪੈਨਸ਼ਨਰਜ਼ ਮਹਾ ਸੰਘ ਬਲਾਕ ਚਮਕੌਰ ਸਾਹਿਬ ਦੇ ਮੈਂਬਰਾਂ ਦੀ ਮੀਟਿੰਗ ਸੰਘ ਦੇ ਪ੍ਰਧਾਨ ਲੈਕਚਰਾਰ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਸਭ ਤੋਂ ਪਹਿਲਾਂ ਜਿਨ੍ਹਾਂ ਮੈਂਬਰਾਂ ਦੇ ਜਨਮ ਦਿਨ ਨਵੰਬਰ ਮਹੀਨੇ ਵਿੱਚ ਆਉਂਦੇ ਹਨ, ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਸੰਘ ਦੇ ਜਨਰਲ ਸਕੱਤਰ ਲੈਕਚਰਾਰ ਲਛਮਣ ਸਿੰਘ ਅਤੇ ਸਕੱਤਰ ਪਵਨ ਕੁਮਾਰ ਨੇ ਦੱਸਿਆ ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੇ ਪੰਜਾਬ ਸਰਕਾਰ ਦੀ ਪੈਨਸ਼ਨਰਾਂ ਪ੍ਰਤੀ ਬੇਰੁਖੀ ਨੀਤੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਪੈਨਸ਼ਨਰਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਜਿਵੇਂ ਕਿ 2.59 ਦਾ ਗੁਣਾਂਕ, ਪਹਿਲੀ ਜਨਵਰੀ 2016 ਤੋਂ 30 ਜੂਨ 2021 ਤੱਕ ਪੈਨਸ਼ਨ ਰਿਵੀਜ਼ਨ ਦਾ ਬਕਾਇਆ, ਕੇਂਦਰ ਦੀ ਤਰਜ਼ ’ਤੇ 12 ਫੀਸਦ ਡੀਏ ਦੀਆਂ ਕਿਸ਼ਤਾਂ ਜਾਰੀ ਕਰਨਾ, ਪੈਂਡਿੰਗ ਪਈਆਂ ਡੀ.ਏ. ਦੀਆਂ ਕਿਸ਼ਤਾਂ ਦਾ 210 ਮਹੀਨੇ ਦਾ ਬਕਾਇਆ ਜਾਰੀ ਕਰਨਾ, ਕੈਸ਼ਲੈੱਸ ਮੈਡੀਕਲ ਸਕੀਮ ਲਾਗੂ ਕਰਨਾ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਕੇ ਪੈਨਸ਼ਨਰਾਂ ਨੂੰ ਲਾਭ ਦਿੱਤਾ ਜਾਵੇ।
ਪੈਨਸ਼ਨਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਪੈਨਸ਼ਨਰ ਮੁੱਖ ਮੰਤਰੀ ਦੇ ਪੁਤਲੇ ਫੂਕਣ ਲਈ ਮਜਬੂਰ ਹੋਣਗੇ। ਇਸ ਤੋਂ ਇਲਾਵਾ ਉਨ੍ਹਾਂ ਰੂਪਨਗਰ ਵਿੱਚ ਬਜ਼ੁਰਗ ਲੈਕਚਰਾਰ ਦੀ ਉਨ੍ਹਾਂ ਦੇ ਪੁੱਤਰ ਵੱਲੋਂ ਕੀਤੀ ਗਈ ਕੁੱਟਮਾਰ ਦੀ ਨਿਖੇਧੀ ਵੀ ਕੀਤੀ। ਇਸ ਮੌਕੇ ਪ੍ਰਿੰਸੀਪਲ ਜਸਵੰਤ ਸਿੰਘ, ਪ੍ਰਿੰਸੀਪਲ ਮੋਹਣ ਸਿੰਘ, ਸਾਬਕਾ ਅਧਿਕਾਰੀ ਭਾਗ ਸਿੰਘ ਮਕੜੌਨਾ, ਬਾਰਾ ਸਿੰਘ ਕੰਗ, ਪ੍ਰਗਟ ਸਿੰਘ, ਹਰਚੰਦ ਸਿੰਘ, ਸੁਰਿੰਦਰਜੀਤ ਵਰਮਾ, ਕੈਪਟਨ ਗੁਰਦੇਵ ਸਿੰਘ, ਸੁਰਜੀਤ ਸਿੰਘ, ਗੁਰਦਿਆਲ ਸਿੰਘ, ਡਾ. ਬੁੱਧ ਸਿੰਘ ਅਤੇ ਫਕੀਰ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement
Author Image

Advertisement