ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਕਮੇਟੀ ਵੱਲੋਂ ਖੱਟੜਾ ਨੂੰ ਕਾਨੂੰਨੀ ਕਾਰਵਾਈ ਦੀ ਚਿਤਾਵਨੀ

07:52 AM Aug 06, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਅਗਸਤ
ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਆਈਜੀ ਰਣਬੀਰ ਸਿੰਘ ਖੱਟੜਾ ਨੂੰ ਕਰੜੇ ਹੱਥੀਂ ਲਿਆ ਹੈ ਅਤੇ ਉਸ ਵੱਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਗੁਮਰਾਹਕੁਨ ਤੇ ਤੱਥਹੀਣ ਬਿਆਨਬਾਜ਼ੀ ਕਰਾਰ ਦਿੱਤਾ ਹੈ। ਸਿੱਖ ਸੰਸਥਾ ਨੇ ਉਸ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਸੰਗਤਾਂ ਨੂੰ ਗੁਮਰਾਹ ਕਰਨ ਤੋਂ ਗੁਰੇਜ਼ ਕਰੇ ਨਹੀਂ ਤਾਂ ਸ਼੍ਰੋਮਣੀ ਕਮੇਟੀ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੋਸ਼ ਲਾਇਆ ਕਿ ਸਾਬਕਾ ਆਈਜੀ ਸਿੱਖ ਸੰਸਥਾ ਵਿਰੁੱਧ ਬੇਬਨਿਆਦ ਦੋਸ਼ ਲਾ ਰਹੇ ਹਨ ਅਤੇ ਇਹ ਸਿੱਧ ਕਰਨ ਦਾ ਯਤਨ ਕਰ ਰਹੇ ਹਨ ਕਿ ਸ਼੍ਰੋਮਣੀ ਕਮੇਟੀ ਨੇ ਬੇਅਦਬੀ ਮਾਮਲੇ ਵਿੱਚ ਸੀਬੀਆਈ ਕਲੋਜ਼ਰ ਰਿਪੋਰਟ ਦੇ ਪੱਖ ਵਿੱਚ ਹਲਫ਼ੀਆ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਕਿ 2015 ਵਿੱਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਸਬੰਧੀ ਕੇਸਾਂ ਵਿੱਚ ਕੇਂਦਰੀ ਜਾਂਚ ਏਜੰਸੀ ਵੱਲੋਂ 2019 ਵਿੱਚ ਅਦਾਲਤ ’ਚ ਕਲੋਜ਼ਰ ਰਿਪੋਰਟ ਦਰਜ ਕੀਤੀ ਗਈ ਸੀ, ਜਿਸ ਦਾ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਕਰਦਿਆਂ, ਇਸ ਨੂੰ ਰੱਦ ਕਰ ਦਿੱਤਾ ਸੀ। ਸ਼੍ਰੋਮਣੀ ਕਮੇਟੀ ਵੱਲੋਂ ਇਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਸੀ, ਜੋ ਕਿ ਨਿਰੰਤਰ ਜਾਰੀ ਹੈ।

Advertisement

Advertisement
Advertisement