ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟੈਂਕੀ ’ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਤਮਦਾਹ ਦੀ ਚਿਤਾਵਨੀ

09:00 AM Oct 06, 2024 IST
ਨੰਗਲ ਹਾਈਵੇਅ ’ਤੇ ਧਰਨੇ ’ਤੇ ਬੈਠੇ ਈਟੀਟੀ 5994 ਯੂਨੀਅਨ ਦੇ ਨੁਮਾਇੰਦੇ ਅਤੇ (ਇਨਸੈੱਟ) ਪੈਟਰੋਲ ਦੀਆਂ ਬੋਤਲਾਂ ਲੈ ਕੇ ਟੈਂਕੀ ’ਤੇ ਚੜ੍ਹੇ ਹੋਏ ਬੇਰੁਜ਼ਗਾਰ ਅਧਿਆਪਕ।

ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 5 ਅਕਤੂਬਰ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿੱਚ 29 ਸਤੰਬਰ ਤੋਂ ਧਰਨਾ ਦੇ ਰਹੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਪੰਜਾਬ ਦੇ ਦੋ ਮੈਂਬਰ ਆਦਰਸ਼ ਅਬੋਹਰ ਤੇ ਅਨਮੋਲ ਬੱਲੂਆਣਾ ਬੀਤੀ ਰਾਤ ਇੱਥੋਂ ਨੇੜਲੇ ਪਿੰਡ ਢੇਰ ਦੀ ਪਾਣੀ ਵਾਲੀ ਟੈਂਕੀ ’ਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਚੜ੍ਹ ਗਏ। ਇਸ ਦੌਰਾਨ ਉਨ੍ਹਾਂ ਮੰਗਾਂ ਪੂਰੀਆਂ ਨਾ ਕੀਤੀਆਂ ਜਾਣ ’ਤੇ ਟੈਂਕੀ ’ਤੇ ਹੀ ਆਤਮਦਾਹ ਕਰਨ ਦੀ ਚਿਤਾਵਨੀ ਦਿੱਤੀ। ਇਸ ਦੇ ਨਾਲ ਹੀ ਅੱਜ ਸ਼ਾਮ 4 ਵਜੇ ਯੂਨੀਅਨ ਨੇ ਸ੍ਰੀ ਆਨੰਦਪੁਰ ਸਾਹਿਬ-ਨੰਗਲ ਹਾਈਵੇਅ ਜਾਮ ਕਰ ਦਿੱਤਾ। ਜਾਮ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਤੇ ਰਾਹਗੀਰਾਂ ਨੂੰ ਖ਼ੁਆਰ ਹੋਣਾ ਪਿਆ।
ਦੋ ਨੌਜਵਾਨਾਂ ਦੇ ਟੈਂਕੀ ’ਤੇ ਚੜ੍ਹਨ ਬਾਰੇ ਪਤਾ ਲੱਗਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ’ਤੇ ਪੁੱਜ ਕੇ ਉਨ੍ਹਾਂ ਨੂੰ ਟੈਂਕੀ ਤੋਂ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਪਰ ਨੌਜਵਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਨਿਯੁਕਤੀ ਪੱਤਰ ਦੇ ਕੇ ਉਨ੍ਹਾਂ ਨੂੰ ਸਕੂਲਾਂ ਵਿੱਚ ਜੁਆਇਨ ਨਹੀਂ ਕਰਵਾ ਦਿੰਦੀ, ਉਦੋਂ ਤੱਕ ਉਹ ਟੈਂਕੀ ’ਤੇ ਹੀ ਡਟੇ ਰਹਿਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਪੁਲੀਸ ਨੇ ਉਨ੍ਹਾਂ ਨੂੰ ਜ਼ਬਰਦਸਤੀ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਆਤਮਦਾਹ ਕਰ ਲੈਣਗੇ।
ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਇਹ ਭਰਤੀ ਪਿਛਲੇ ਦੋ ਸਾਲਾਂ ਤੋਂ ਰੁਲ ਰਹੀ ਹੈ ਪਰ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਉਮੀਦਵਾਰ ਮਾਨਸਿਕ ਪ੍ਰੇਸ਼ਾਨੀ ਦਾ ਸ਼ਿਕਾਰ ਹੋ ਰਹੇ ਹਨ। ਇਸ ਮੌਕੇ ਸੂਬਾ ਕਮੇਟੀ ਮੈਂਬਰ ਬੱਗਾ ਖੁਡਾਲ, ਪਰਮਪਾਲ ਫਾਜ਼ਿਲਕਾ, ਬੰਟੀ ਕੰਬੋਜ, ਬਲਿਹਾਰ ਸਿੰਘ, ਕੁਲਵਿੰਦਰ ਬਰੇਟਾ, ਡਾ. ਪਰਵਿੰਦਰ ਸਿੰਘ ਲਾਹੌਰੀਆ, ਹਰੀਸ਼ ਫਾਜ਼ਿਲਕਾ ਅਤੇ ਪ੍ਰਗਟ ਬੋਹਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਟੇਸ਼ਨ ਲਈ ਚੋਣ ਦਾ ਪੋਰਟਲ ਖੋਲ੍ਹਣ ਦੀ ਜਗ੍ਹਾ ਆਏ ਦਿਨ ਚੋਣ ਜ਼ਾਬਤਾ ਲੱਗਾ ਹੋਣ ਦਾ ਬਹਾਨਾ ਬਣਾ ਕੇ ਡੰਗ ਟਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਜਲਦੀ ਸਟੇਸ਼ਨ ਚੋਣ ਦਾ ਪੋਰਟਲ ਖੋਲ੍ਹ ਕੇ ਸਟੇਸ਼ਨ ਚੋਣ ਨਾ ਕਰਵਾਈ ਅਤੇ ਸਕੂਲਾਂ ਵਿੱਚ ਜੁਆਇਨ ਨਾ ਕਰਵਾਇਆ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ।

Advertisement

Advertisement