ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਦੀਆਂ ਪੱਲੇਦਾਰ ਯੂਨੀਅਨ ਵੱਲੋਂ 21 ਤੋਂ ਹੜਤਾਲ ਦੀ ਚਿਤਾਵਨੀ

07:16 AM Apr 18, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 17 ਅਪਰੈਲ
ਪੰਜਾਬ ਦੀਆਂ ਪੱਲੇਦਾਰ ਮਜ਼ਦੂਰ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਠੇਕੇਦਾਰੀ ਸਿਸਟਮ ਖਤਮ ਕਰਨ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ 21 ਅਪਰੈਲ ਤੋਂ ਪੰਜਾਬ ਭਰ ਵਿੱਚ ਮੁਕੰਮਲ ਹੜਤਾਲ ਸ਼ੁਰੂ ਕਰਦਿਆਂ ਸਮੁੱਚਾ ਕੰਮਕਾਜ ਠੱਪ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਇਸ ਸਬੰਧੀ ਪੱਲੇਦਾਰ ਜਥੇਬੰਦੀਆਂ ਵਲੋਂ ਡਾਇਰੈਕਟਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਨੂੰ ਪੱਤਰ ਭੇਜ ਦਿੱਤਾ ਗਿਆ ਹੈ।
ਪੰਜਾਬ ਦੀਆਂ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਕੋਠੀ ਤੋਂ ਕਰੀਬ ਇੱਕ ਕਿਲੋਮੀਟਰ ਦੂਰ ਜ਼ੀਰਕਪੁਰ-ਬਠਿੰਡਾ ਕੌਮੀ ਹਾਈਵੇਅ ਦੇ ਪਟਿਆਲਾ-ਸੰਗਰੂਰ ਬਾਈਪਾਸ ਨੇੜੇ ਪਿਛਲੇ 102 ਦਿਨਾਂ ਤੋਂ ਪੱਕਾ ਮੋਰਚਾ ਜਾਰੀ ਹੈ। ਪੱਕੇ ਮੋਰਚੇ ਦੌਰਾਨ ਯੂਨੀਅਨ ਆਗੂਆਂ ਮੋਹਨ ਸਿੰਘ ਮੰਜੋਲੀ ਅਤੇ ਸ਼ਿੰਦਰ ਪਾਲ ਸਿੰਘ ਨੇ ਦੱਸਿਆ ਕਿ ਅੱਜ ਸਮੂਹ ਪੱਲੇਦਾਰ ਜਥੇਬੰਦੀਆਂ ਦੀ ਸਾਂਝੀ ਸੰਘਰਸ਼ ਕਮੇਟੀ ਨੇ ਅਹਿਮ ਫੈਸਲਾ ਲਿਆ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਠੇਕੇਦਾਰੀ ਸਿਸਟਮ ਖਤਮ ਨਾ ਕੀਤਾ ਤਾਂ ਸਮੂਹ ਪੱਲੇਦਾਰ ਜਥੇਬੰਦੀਆਂ 21 ਅਪਰੈਲ ਨੂੰ ਸਮੁੱਚਾ ਕੰਮਕਾਜ ਠੱਪ ਕਰਦਿਆਂ ਮੁਕੰਮਲ ਹੜਤਾਲ ’ਤੇ ਜਾਣਗੀਆਂ।

Advertisement

Advertisement
Advertisement