ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਟੇ ਦੀ ਪੰਚਾਇਤੀ ਜ਼ਮੀਨ ਨਾ ਮਿਲਣ ’ਤੇ ਸੰਘਰਸ਼ ਦੀ ਚਿਤਾਵਨੀ

07:54 AM Jun 22, 2024 IST
ਪਿੰਡ ਮਨਸੂਰਦੇਵਾ ਵਿੱਚ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਆਗੂ।

ਹਰਮੇਸ਼ਪਾਲ ਨੀਲੇਵਾਲਾ
ਜ਼ੀਰਾ, 21 ਜੂਨ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਮਨਸੂਰਦੇਵਾ ਵਿੱੱਚ ਪੰਚਾਇਤੀ ਜ਼ਮੀਨ ਵਿੱਚੋਂ ਐੱਸਸੀ ਕੋਟੇ ਦੀ ਤੀਜੇ ਹਿੱਸੇ ਦੀ ਜ਼ਮੀਨ ਲੈਣ ਲਈ ਇੱਕ ਵੱਡਾ ਇਕੱਠ ਕੀਤਾ ਗਿਆ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪਿੰਡ ਮਨਸੂਰਦੇਵਾ ਦੀ ਜਨਰਲ ਕੋਟੇ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਮਿਤੀ 16 ਜੂਨ ਨੂੰ ਪੰਚਾਇਤ ਸੈਕਟਰੀ ਅਤੇ ਪ੍ਰਬੰਧਕ ਵੱਲੋਂ ਕਰਵਾਈ ਗਈ ਸੀ ਜਦਕਿ ਐੱਸਸੀ ਕੋਟੇ ਦੀ ਜ਼ਮੀਨ ਦੀ ਬੋਲੀ ਰੱਦ ਕਰ ਦਿੱਤੀ ਗਈ ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਡੰਮੀ ਬੋਲੀ ਹੋਣ ਕਰਕੇ ਐੱਸਸੀ ਭਾਈਚਾਰੇ ਨੂੰ ਜ਼ਮੀਨ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਆਗੂਆਂ ਨੇ ਬੀਡੀਪੀਓ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਹਿੱਸੇ ਦੀ ਜ਼ਮੀਨ ਦਿਵਾਈ ਜਾਵੇ ਅਤੇ ਜੇਕਰ ਪ੍ਰਸ਼ਾਸਨ ਨੇ ਇਸਦਾ ਜਲਦੀ ਕੋਈ ਹੱਲ ਨਾ ਕੀਤਾ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਪੰਚਾਇਤ ਸੈਕਟਰੀ ਮਹਿੰਦਰ ਮੋਹਨ ਨੇ ਕਿਹਾ ਕਿ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਕਰਨ ਵਿੱਚ ਕੋਈ ਵੀ ਟਾਲ-ਮਟੋਲ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਐੱਸਸੀ ਕੋਟੇ ਦੀ ਤੀਜੇ ਹਿੱਸੇ ਦੀ ਜ਼ਮੀਨ ਦਾ ਸਰਕਾਰੀ ਰੇਟ 9 ਲੱਖ ਰੁਪਏ ਦੇ ਕਰੀਬ ਹੈ ਜਦਕਿ ਐੱਸਸੀ ਭਾਈਚਾਰੇ ਵੱਲੋਂ ਦੋ ਲੱਖ ਰੁਪਏ ਵਿੱਚ ਜ਼ਮੀਨ ਠੇਕੇ ’ਤੇ ਜਮੀਨ ਲੈਣ ਦੀ ਪੇਸ਼ਕਸ਼ ਰੱਖੀ ਗਈ ਹੈ ਜਿਸ ਕਾਰਨ ਬੋਲੀ ਰੁਕੀ ਹੋਈ ਹੈ। ਇਸ ਮੌਕੇ ਬਲਾਕ ਪ੍ਰਧਾਨ ਗਿਆਨ ਸਿੰਘ ਸ਼ਾਹਵਾਲਾ,ਬਲਾਕ ਸਕੱਤਰ ਜਗਸੀਰ ਸਿੰਘ, ਪਿੰਡ ਕਮੇਟੀ ਪ੍ਰਧਾਨ ਅੰਗਰੇਜ਼ ਸਿੰਘ, ਸਕੱਤਰ ਗੁਰਜੰਟ ਸਿੰਘ, ਖਜ਼ਾਨਚੀ ਗੱਬਰ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement