For the best experience, open
https://m.punjabitribuneonline.com
on your mobile browser.
Advertisement

ਸੀਵਰੇਜ ਸਮੱਸਿਆ ਦੇ ਹੱਲ ਲਈ ਸੰਘਰਸ਼ ਦੀ ਚਿਤਾਵਨੀ

08:31 AM May 07, 2024 IST
ਸੀਵਰੇਜ ਸਮੱਸਿਆ ਦੇ ਹੱਲ ਲਈ ਸੰਘਰਸ਼ ਦੀ ਚਿਤਾਵਨੀ
Advertisement

ਪੱਤਰ ਪ੍ਰੇਰਕ
ਮਾਨਸਾ, 6 ਮਈ
ਸ਼ਹਿਰ ਵਿੱਚ ਸੀਵਰੇਜ ਦੇ ਪਾਣੀ ਸਮੱਸਿਆ ਨੂੰ ਲੈ ਕੇ ਵੁਆਇਸ ਆਫ ਮਾਨਸਾ ਵੱਲੋਂ ਲਾਏ ਧਰਨੇ ਦੇ 6ਵੇਂ ਦਿਨ ਸਮਾਜਿਕ, ਧਾਰਮਿਕ, ਵਪਾਰਕ ਸੰਸਥਾਵਾਂ ਤੋਂ ਇਲਾਵਾ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਧਰਨਾਕਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਤਾੜਨਾ ਕਰਦਿਆਂ ਸਮੱਸਿਆ ਜਲਦੀ ਹੱਲ ਕਰਨ ਦੀ ਚਿਤਾਵਨੀ ਦਿੱਤੀ। ਅੱਜ ਭੁੱਖ ਹੜਤਾਲ ’ਤੇ ਬੈਠਣ ਵਾਲਿਆਂ ’ਚ ਕਾਮਰੇਡ ਲਾਲ ਚੰਦ ਯਾਦਵ, ਤਰਸੇਮ ਚੰਦ, ਕਾਮਰੇਡ ਰਾਜ ਕੁਮਾਰ ਗਰਗ, ਬਾਲਾ ਰਾਮ ਸੇਵਾਦਾਰ ਅਤੇ ਮਹਿੰਦਰਪਾਲ ਗੁਰਪ੍ਰਸ਼ਾਦ ਸ਼ਾਮਲ ਸਨ। ਸੰਸਥਾ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਨੇ ਕਿਹਾ ਕਿ ਕੁੱਝ ਲੋਕ ਸਮੱਸਿਆ ਦਾ ਹੱਲ ਕਰਨ ਦੀ ਬਜਾਇ ਉਨ੍ਹਾਂ ’ਤੇ ਰਾਜਨੀਤੀ ਕਰਨ ਦਾ ਦੋਸ਼ ਲਾ ਰਹੇ ਹਨ। ਨਗਰ ਕੌਂਸਲ ਮਾਨਸਾ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਨੇ ਕਿਹਾ ਕਿ ਸੀਵਰੇਜ ਦੀ ਸਮੱਸਿਆ ਨੇ ਹੁਣ ਸਾਰੇ ਸ਼ਹਿਰ ਨੂੰ ਘੇਰ ਲਿਆ ਹੈ ਅਤੇ ਨਗਰ ਕੌਂਸਲ ਦੇ ਕਰਮਚਾਰੀ ਅਤੇ ਅਧਿਕਾਰੀ ਸਮੱਸਿਆ ਦਾ ਹੱਲ ਕਰਨ ਦੀ ਬਜਾਇ ਸ਼ਹਿਰ ਵਾਸੀਆਂ ਨਾਲ ਮਾੜਾ ਸਲੂਕ ਕਰਦੇ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਮੱਸਿਆ ਦਾ ਹੱਲ ਨਾ ਕੱਢਿਆ ਗਿਆ ਤਾਂ ਮਜਬੂਰਨ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਜਤਿੰਦਰ ਆਗਰਾ, ਡਾ. ਲਖਵਿੰਦਰ ਸਿੰਘ, ਸੁਰੇਸ਼ ਨੰਦਗੜ੍ਹੀਆ, ਹਰਿੰਦਰ ਮਾਨਸ਼ਾਹੀਆ, ਡਾ. ਸੰਦੀਪ ਘੰਡ, ਗੁਰਮੇਲ ਕੌਰ ਜੋਸ਼ੀ, ਸੇਠੀ ਸਿੰਘ ਸਰਾਂ ਤੇ ਕਾਮਰੇਡ ਕੁਲਵਿੰਦਰ ਸਿੰਘ ਉੱਡਤ ਨੇ ਵੀ ਸੰਬੋਧਨ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×