For the best experience, open
https://m.punjabitribuneonline.com
on your mobile browser.
Advertisement

ਮਾਲ ਅਧਿਕਾਰੀਆਂ ਦੇ ਘਿਰਾਓ ਦੀ ਚਿਤਾਵਨੀ

08:39 AM Oct 21, 2024 IST
ਮਾਲ ਅਧਿਕਾਰੀਆਂ ਦੇ ਘਿਰਾਓ ਦੀ ਚਿਤਾਵਨੀ
ਮੀਟਿੰਗ ਮਗਰੋਂ ਜਾਣਕਾਰੀ ਦਿੰਦੇ ਹੋਏ ਬੀਕੇਯੂ ਆਜ਼ਾਦ ਦੇ ਆਗੂ।
Advertisement

ਰਮੇਸ਼ ਭਾਰਦਵਾਜ
ਲਹਿਰਾਗਾਗਾ, 20 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਮੀਟਿੰਗ ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆਂ‌ ਗੁਰੂਘਰ ਵਿੱਚ ਜ਼ਿਲ੍ਹਾ ਆਗੂ ਸੰਤ ਰਾਮ ਛਾਜਲੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੰਡੀਆਂ ਵਿੱਚ ਝੋਨੇ ਦੇ ਅੰਬਾਰ ਲੱਗੇ ਪਏ ਹਨ ਪਰ ਖਰੀਦ ਨਹੀਂ ਹੋ ਰਹੀ। ਸੂਬਾ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਤੇ ਸੂਬਾ ਆਗੂ ਦਿਲਬਾਗ ਸਿੰਘ ਹਰੀਗੜ੍ਹ ਨੇ ਕਿਹਾ ਕਿ ਸਰਕਾਰਾਂ ਦੀ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਚਾਲ ਹੈ ਤਾਂ ਕਿ ਉਨ੍ਹਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟਾਂ ਨੂੰ ਦੇ ਸਕਣ, ਇਸ ਤੰਗੀ ਕਾਰਨ ਕਿਸਾਨ ਖੇਤੀ ਕਰਨਾਂ ਛੱਡ ਦੇਣ ਤੇ ਜ਼ਮੀਨਾਂ ਵੇਚਣ ਲਈ ਤਿਆਰ ਹੋ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡੀਏਪੀ ਦੀ ਜਾਣ-ਬੁੱਝ ਘਾਟ ਪੈਦਾ ਕੀਤੀ ਜਾ ਰਹੀ ਹੈ। ਕਣਕ ਦੀ ਬਿਜਾਈ ਦਾ ਸਮਾਂ ਸਿਰ ਤੇ ਹੈ ਪਰ ਕਿਸੇ ਵੀ ਸੁਸਾਇਟੀ ਵਿਚ ਡੀਏਪੀ ਨਹੀਂ। ਜੇਕਰ ਕਿਸੇ ਬਾਹਰ ਦੁਕਾਨ ’ਤੇ ਮਿਲਦਾ ਹੈ ਤਾਂ ਦੁਕਾਨਦਾਰ ਹਜ਼ਾਰਾਂ ਦਾ ਬੇਲੋੜਾ ਸਾਮਾਨ ਨਾਲ ਲਗਾ ਦਿੰਦੇ ਹਨ ਇਸ ਤਰ੍ਹਾਂ ਕਿਸਾਨਾਂ ਦੀ ਬੇਲੋੜੀ ਲੁੱਟ ਹੋ ਰਹੀ ਹੈ, ਜਿਸ ਨੂੰ ਬੀਕੇਯੂ ਏਕਤਾ ਆਜ਼ਾਦ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਜਥੇਬੰਦੀ ਨੇ ਕਿਹਾ ਕਿ ਮਾਲ ਮਹਿਕਮੇ ਦੇ ਅਧਿਕਾਰੀ ਪਿੰਡ ਵਿੱਚ ਆ ਕੇ ਅਨਾਊਂਮੈਂਟ ਕਰਵਾ ਕੇ ਲੋਕਾਂ ਨੂੰ ਧਮਕਾ ਰਹੇ ਹਨ ਕਿ ਜੇਕਰ ਕਿਸੇ ਨੇ ਪਰਾਲੀ ਨੂੰ ਅੱਗ ਲਗਾਈ ਤਾਂ ਉਸ ਉਪਰ ਪਰਚਾ ਦਰਜ ਕੀਤਾ ਜਾਵੇਗਾ ਅਤੇ ਜ਼ਮੀਨ ’ਤੇ ਰੈਡ ਐਂਟਰੀ ਕੀਤੀ ਜਾਵੇਗੀ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਅਧਿਕਾਰੀ ਕਿਸੇ ਪਿੰਡ ਵਿਚ ਮਿਲਿਆ ਤਾਂ ਆਜ਼ਾਦ ਜਥੇਬੰਦੀ ਦੇ ਵਰਕਰ ਉਸੇ ਥਾਂ ਉਸ ਦਾ ਘਿਰਾਓ ਕਰਨਗੇ। ਇਸ ਮੌਕੇ ਜ਼ਿਲ੍ਹਾ ਆਗੂ ਸੁਖਦੇਵ ਸ਼ਰਮਾ, ਰਾਜ ਥੇੜੀ, ਸੁਖਦੇਵ ਲੌਂਗੋਵਾਲ, ਬਲਾਕ ਪ੍ਰਧਾਨ ਮੱਖਣ ਪਾਪੜਾ, ਬਲਜੀਤ ਗੋਬਿੰਦਗੜ੍ਹ, ਬੱਬੂ ਮੂਣਕ, ਗੁਰਬਖਸ਼ ਘੋੜੇਨਬ ਅਤੇ ਸੁਖਦੇਵ ਗੋਬਿੰਦਗੜ੍ਹ ਨੇ ਸੰਬੋਧਨ ਕੀਤਾ।

Advertisement

Advertisement
Advertisement
Author Image

Advertisement