ਕੌਂਸਲ ਚੋਣ ਮੁੜ ਰੱਦ ਕਰਨ ’ਤੇ ਹਾਈ ਕੋਰਟ ਜਾਣ ਦੀ ਚਿਤਾਵਨੀ
01:36 PM Jun 04, 2023 IST
ਰੂਪਨਗਰ: ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਨਗਰ ਕੌਂਸਲ ਰੂਪਨਗਰ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਅਹੁਦਿਆਂ ਦੀ ਚੋਣ ਮੁੜ ਰੱਦ ਕਰਵਾਈ ਤਾਂ ਉਹ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕਰਨਗੇ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਰੂਪਨਗਰ ਉੱਤੇ ਕਾਂਗਰਸ ਪਾਰਟੀ ਦਾ ਕਬਜ਼ਾ ਹੈ, ਜਿਸ ਕਰਕੇ ਜ਼ਿਲ੍ਹਾ ਰੂਪਨਗਰ ਪ੍ਰਸਾਸ਼ਨ ਵੱਲੋਂ ‘ਆਪ’ ਆਗੂਆਂ ਦੇ ਕਹਿਣ ‘ਤੇ ਵਾਰ ਵਾਰ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਅਹੁਦਿਆਂ ਦੀ ਹੋਣ ਵਾਲੀ ਚੋਣ ਰੱਦ ਕਰਵਾਈ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਚੋਣ ਲਈ ਦੋ ਵਾਰ ਰੱਖੀਆਂ ਮੀਟਿੰਗਾਂ ਨੂੰ ਆਖਰੀ ਪਲਾਂ ਵਿੱਚ ਰੱਦ ਕਰਵਾਇਆ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਤੀਜੀ ਮੀzwnj;ਟਿੰਗ ਨੂੰ ਵੀ ਰੱਦ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਨਸਾਫ ਦੀ ਮੰਗ ਕਰਨਗੇ। -ਪੱਤਰ ਪ੍ਰੇਰਕ
Advertisement
Advertisement
Advertisement