ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫਲਸਤੀਨੀਆਂ ਨੂੰ ਉੱਤਰੀ ਗਾਜ਼ਾ ਨਾ ਪਰਤਣ ਦੀ ਚਿਤਾਵਨੀ

06:48 AM Apr 16, 2024 IST

ਦੀਰ ਅਲ-ਬਲਾਹ, 15 ਅਪਰੈਲ
ਇਜ਼ਰਾਇਲੀ ਫ਼ੌਜ ਨੇ ਗਾਜ਼ਾ ’ਚ ਫਲਸਤੀਨੀਆਂ ਲਈ ਨਵੀਂ ਚਿਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਉੱਤਰੀ ਇਲਾਕੇ ਵੱਲ ਨਾ ਪਰਤਣ। ਇਹ ਚਿਤਾਵਨੀ ਉਸ ਸਮੇਂ ਜਾਰੀ ਹੋਈ ਹੈ ਜਦੋਂ ਇਕ ਦਿਨ ਪਹਿਲਾਂ ਆਪਣੇ ਘਰ ਪਰਤਣ ਦੀ ਕੋਸ਼ਿਸ਼ ਕਰ ਰਹੇ ਪੰਜ ਵਿਅਕਤੀ ਮਾਰੇ ਗਏ ਸਨ। ਇਜ਼ਰਾਇਲੀ ਫ਼ੌਜ ਦੇ ਤਰਜਮਾਨ ਅਵੀਚੇਅ ਅਦਰੇਈ ਨੇ ‘ਐਕਸ’ ’ਤੇ ਕਿਹਾ ਕਿ ਫਲਸਤੀਨੀਆ ਨੂੰ ਦੱਖਣੀ ਗਾਜ਼ਾ ’ਚ ਰੁਕੇ ਰਹਿਣਾ ਚਾਹੀਦਾ ਹੈ ਜਿਥੇ ਉਨ੍ਹਾਂ ਨੂੰ ਪਨਾਹ ਲੈਣ ਲਈ ਆਖਿਆ ਗਿਆ ਹੈ ਕਿਉਂਕਿ ਉੱਤਰੀ ਇਲਾਕਾ ਅਜੇ ਵੀ ਖ਼ਤਰਨਾਕ ਜੰਗ ਦਾ ਮੈਦਾਨ ਬਣਿਆ ਹੋਇਆ ਹੈ। ਐਤਵਾਰ ਨੂੰ ਸੈਂਕੜੇ ਫਲਸਤੀਨੀਆਂ ਨੇ ਉੱਤਰ ਵੱਲ ਨੂੰ ਆਪਣੇ ਘਰਾਂ ਨੂੰ ਚਾਲੇ ਪਾ ਦਿੱਤੇ ਸਨ। ਗਾਜ਼ਾ ’ਚ ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ ਕਿ ਇਜ਼ਰਾਇਲੀ ਫ਼ੌਜ ਨੇ ਉੱਤਰ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਪੰਜ ਵਿਅਕਤੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। -ਏਪੀ

Advertisement

Advertisement
Advertisement