ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੂਏਪੀਏ ਦੀ ਅੰਨ੍ਹੇਵਾਹ ਵਰਤੋਂ ਖ਼ਿਲਾਫ਼ ਕੈਪਟਨ ਨੂੰ ਚਿਤਾਵਨੀ

10:09 PM Jul 28, 2020 IST

ਦਵਿੰਦਰ ਪਾਲ

Advertisement

ਚੰਡੀਗੜ੍ਹ, 28 ਜੁਲਾਈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬਾਈ ਪੁਲੀਸ ਦੇ ਮੁਖੀ ਦਨਿਕਰ ਗੁਪਤਾ ਨੂੰ ਸਿੱਖ ਵਿਰੋਧੀ ਮਾਨਸਿਕਤਾ ਵਾਲਾ ਪੁਲੀਸ ਅਫਸਰ ਕਰਾਰ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਬਿਆਨ ਜਾਰੀ ਕਰਦਿਆਂ ਪੰਜਾਬ ਪੁਲੀਸ ’ਤੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਦੀ ਅੰਨ੍ਹੇਵਾਹ ਵਰਤੋਂ ਦੇ ਦੋਸ਼ ਲਾਉਂਦਿਆਂ ਚਿਤਾਵਨੀ ਵੀ ਦਿੱਤੀ ਹੈ। ਸ੍ਰੀ ਬਾਦਲ ਨੇ ਕਿਹਾ ਕਿ ਸੂਬੇ ਦੇ ਪੁਲੀਸ ਮੁਖੀ ਨੂੰ ਸਪਸ਼ਟ ਹਦਾਇਤਾਂ ਹੋਣੀਆਂ ਚਾਹੀਦੀਆਂ ਹਨ ਕਿ ਛੋਟੀਆਂ ਗਲਤੀਆਂ ਲਈ ਸਿੱਖ ਨੌਜਵਾਨਾਂ ’ਤੇ ਯੂਏਪੀਏ ਤਹਿਤ ਕੇਸ ਦਰਜ ਨਾ ਕੀਤੇ ਜਾਣ। ਸਿੱਖ ਨੌਜਵਾਨਾਂ ਨੂੰ ਅਜਿਹੇ ਮਾਮਲਿਆਂ ਵਿਚ ਗ੍ਰਿਫਤਾਰ ਕਰ ਕੇ ਜੇਲ੍ਹਾਂ ਵਿਚ ਡੱਕੇ ਜਾਣ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਨਾਲ ਸਪਸ਼ਟ ਹੈ ਕਿ ਸੂਬੇ ਦੀ ਪੁਲੀਸ ਯੂਏਪੀਏ ਦੀ ਦੁਰਵਰਤੋਂ ਕਰ ਰਹੀ ਹੈ ਜਿਸ ’ਤੇ ਤੁਰੰਤ ਰੋਕ ਲਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਡੀਜੀਪੀ ਨੂੰ ਸਪਸ਼ਟ ਹਦਾਇਤਾਂ ਦੇਣ ਕਿ ਸੋਸ਼ਲ ਮੀਡੀਆ ’ਤੇ ਕੁਝ ਵੀ ਵੇਖਣ ਜਾਂ ਉਸ ਨੂੰ ਸ਼ੇਅਰ ਕਰਨ ’ਤੇ ਕਿਸੇ ਵੀ ਸਿੱਖ ਨੌਜਵਾਨ ਨੂੰ ਚੁੱਕ ਕੇ ਉਸ ’ਤੇ ਕੇਸ ਦਰਜ ਨਾ ਕੀਤਾ ਜਾਵੇ। ਇਸ ਲਈ ਅਜਿਹੇ ਕਦਮ ਚੁੱਕਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜੋ ਪੰਜਾਬ ਨੂੰ ਫਿਰ ਤੋਂ ਕਾਲੇ ਦੌਰ ਵਿਚ ਲੈ ਜਾਣ।

Advertisement

ਰਾਜਪਾਲ ਨੂੰ ਮਿਲੇਗਾ ‘ਆਪ’ ਦਾ ਵਫ਼ਦ

ਚੰਡੀਗੜ੍ਹ (ਟ੍ਰਬਿਿਊਨ ਨਿਊਜ਼ ਸਰਵਿਸ): ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਦੀ ਆੜ ’ਚ ਮਨੁੱਖੀ ਅਧਿਕਾਰਾਂ ਦੀ ਕੀਤੀ ਜਾ ਰਹੀ ਉਲੰਘਣਾ ਬਾਰੇ ਪੰਜਾਬ ਦੇ ਰਾਜਪਾਲ ਨੂੰ ਮਿਲਣ ਦਾ ਫ਼ੈਸਲਾ ਕੀਤਾ ਹੈ। ਪਾਰਟੀ ਦੇ ਬੁਲਾਰੇ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਪਸ਼ਟ ਕੀਤਾ ਕਿ ‘ਆਪ’ ਦੇਸ਼ ਵਿਰੋਧੀ ਗਤੀਵਿਧੀਆਂ ਅਤੇ ਕਾਨੂੰਨ ਨੂੰ ਆਪਣੇ ਹੱਥ ’ਚ ਲੈਣ ਵਾਲੇ ਕਿਸੇ ਵੀ ਅਨਸਰ ਦੀ ਪੈਰਵੀ ਨਹੀਂ ਕਰਦੀ ਪਰ ਜਦੋਂ ਪੁਲੀਸ ਹੀ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈ ਕੇ ਨਿਰਦੋਸ਼ ਨੌਜਵਾਨਾਂ ਨੂੰ ਤੰਗ ਪ੍ਰੇਸ਼ਾਨ ਕਰੇਗੀ ਤਾਂ ‘ਆਪ’ ਇਸ ਵਿਰੁੱਧ ਹਰ ਪੱਧਰ ’ਤੇ ਆਵਾਜ਼ ਬੁਲੰਦ ਕਰੇਗੀ।

Advertisement
Tags :
ਅੰਨ੍ਹੇਵਾਹਕੈਪਟਨਖ਼ਿਲਾਫ਼ਚਿਤਾਵਨੀਯੂਏਪੀਏਵਰਤੋਂ