For the best experience, open
https://m.punjabitribuneonline.com
on your mobile browser.
Advertisement

ਵਸੀਕਾ ਨਵੀਸ ਤੇ ਅਸ਼ਟਾਮ ਫ਼ਰੋਸ਼ ਰਿਸ਼ਵਤ ਲੈਂਦੇ ਕਾਬੂ

06:35 AM Jul 19, 2024 IST
ਵਸੀਕਾ ਨਵੀਸ ਤੇ ਅਸ਼ਟਾਮ ਫ਼ਰੋਸ਼ ਰਿਸ਼ਵਤ ਲੈਂਦੇ ਕਾਬੂ
ਵਿਜੀਲੈਂਸ ਦੀ ਹਿਰਾਸਤ ਵਿੱਚ ਮੁਲਜ਼ਮ। -ਫੋਟੋ: ਧਵਨ
Advertisement

ਪੱਤਰ ਪ੍ਰੇਰਕ
ਪਠਾਨਕੋਟ, 18 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਅੱਜ ਵਸੀਕਾ ਨਵੀਸ (ਡੀਡ ਰਾਈਟਰ) ਸੁਭਾਸ਼ ਚੰਦਰ ਅਤੇ ਉਸ ਦੇ ਭਰਾ ਰਮੇਸ਼ ਚੰਦਰ ਅਸ਼ਟਾਮ ਫ਼ਰੋਸ਼ ਵਾਸੀ ਪਿੰਡ ਤਲੂਰ, ਤਹਿਸੀਲ ਨਰੋਟ ਜੈਮਲ ਸਿੰਘ, ਜ਼ਿਲ੍ਹਾ ਪਠਾਨਕੋਟ ਨੂੰ ਨਾਇਬ ਤਹਿਸੀਲਦਾਰ ਨਰੋਟ ਜੈਮਲ ਸਿੰਘ ਵੱਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਗ੍ਰਿਫਤਾਰੀ ਉਪਰੰਤ ਪਿੰਡ ਤਲੂਰ ਵਿਖੇ ਉਕਤ ਮੁਲਜ਼ਮਾਂ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਟੀਮ ਨੇ 8 ਲੱਖ 90 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਕੀਤੀ ਹੈ ਜਿਸ ਬਾਬਤ ਦੋਹਾਂ ਨੇ ਕੋਈ ਤਸੱਲੀਬਖ਼ਸ਼ ਵੇਰਵੇ ਪੇਸ਼ ਨਹੀਂ ਕੀਤਾ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਕੋਹਲੀਆਂ ਵਾਸੀ ਸੁਖਵੀਰ ਪਾਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਮੁਲਜ਼ਮਾਂ ਨੇ ਨਾਇਬ ਤਹਿਸੀਲਦਾਰ ਨਰੋਟ ਜੈਮਲ ਸਿੰਘ ਤੋਂ ਉਸ ਦੇ ਪਲਾਟ ਦੀ ਰਜਿਸਟਰੀ ਕਰਵਾਉਣ ਲਈ 30 ਹਜ਼ਾਰ ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਹੇਂ ਮੁਲਜ਼ਮਾਂ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Advertisement

Advertisement
Advertisement
Author Image

sukhwinder singh

View all posts

Advertisement