ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਹਿਸੀਲਦਾਰ ਦੇ ਨਾਮ ’ਤੇ ਰਿਸ਼ਵਤ ਲੈਂਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫ਼ਤਾਰ

06:10 AM Jan 08, 2025 IST
ਵਿਜੀਲੈਂਸ ਦੀ ਹਿਰਾਸਤ ’ਚ ਮੁਲਜ਼ਮ।

ਸ਼ਗਨ ਕਟਾਰੀਆ
ਬਠਿੰਡਾ, 7 ਜਨਵਰੀ
ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਸੀਕਾ ਨਵੀਸ਼ ਰਾਜ ਕੁਮਾਰ ਉਰਫ ਗਿੰਨੀ ਨੂੰ ਤਹਿਸੀਲਦਾਰ ਗਿੱਦੜਬਾਹਾ ਦੇ ਨਾਮ ਉਪਰ 11,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਸਰਾਭਾ ਨਗਰ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਬੁਲਾਰੇ ਅਨੁਸਾਰ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਸ ਵੱਲੋਂ ਆਪਣੀ ਪਤਨੀ ਦੇ ਨਾਮ ਉਪਰ ਪਿੰਡ ਹੁਸਨਰ ਵਿਖੇ ਜ਼ਮੀਨ ਖਰੀਦੀ ਸੀ ਜਿਸ ਦੇ ਸਬੰਧ ਵਿੱਚ ਰਜਿਸਟਰੀ ਕਰਵਾਉਣ ਲਈ ਦਫਤਰ ਜਾਇੰਟ ਸਬ ਰਜਿਸਟਰਾਰ ਗਿੱਦੜਬਾਹਾ ਵਿੱਚ ਗਿਆ ਸੀ ਤਾਂ ਉੱਥੇ ਮੌਜੂਦ ਵਸੀਕਾ ਨਵੀਸ਼ ਰਾਜ ਕੁਮਾਰ ਤੋਂ ਰਜਿਸਟਰੀ ਲਿਖਵਾਈ ਗਈ। ਤਹਿਸੀਲਦਾਰ ਦਫਤਰ ਵਿਖੇ ਰਜਿਸਟਰੀ ਜਮ੍ਹਾਂ ਕਰਵਾਉਣ ਤੋਂ ਬਾਅਦ ਉਕਤ ਮੁਲਜ਼ਮ ਨੇ ਦੱਸਿਆ ਕਿ ਤਹਿਸੀਲਦਾਰ ਗਿੱਦੜਬਾਹਾ ਵੱਲੋਂ ਇਹ ਰਜਿਸਟਰੀ ਕਰਨ ਬਦਲੇ 11,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਉਕਤ ਵਸੀਕਾ ਨਵੀਸ ਨਾਲ ਰਿਸ਼ਵਤ ਦੇਣ ਸਬੰਧੀ ਫੋਨ ਉੱਪਰ ਹੋਈ ਗੱਲਬਾਤ ਦੀ ਰਿਕਾਰਡਿੰਗ ਕਰ ਲਈ ਜੋ ਵਿਜੀਲੈਂਸ ਬਿਊਰੋ ਨੂੰ ਸਬੂਤ ਵਜੋਂ ਸੌਂਪ ਦਿੱਤੀ।
ਬੁਲਾਰੇ ਦੱਸਿਆ ਕਿ ਵਿਜੀਲੈਂਸ ਬਿਊਰੋ, ਯੂਨਿਟ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਜਾਲ ਵਿਛਾਇਆ ਅਤੇ ਵਸੀਕਾ ਨਵੀਸ਼ ਰਾਜ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤ ਕਰਤਾ ਪਾਸੋਂ 11,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਅਤੇ ਰਜਿਸਟਰੀ ਵਸੀਕਾ ਨਵੀਸ਼ ਦੇ ਦਫਤਰ ਦੇ ਦਰਾਜ ਵਿੱਚੋਂ ਬਰਾਮਦ ਕਰ ਲਈ। ਇਸ ਸਬੰਧੀ ਉਕਤ ਵਸੀਕਾ ਨਵੀਸ਼ ਵਿਰੁੱਧ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

Advertisement

Advertisement