ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਲ ਸੰਕਟ: ਭਾਜਪਾ ਨੇ ਰੋਸ ਵਜੋਂ ਮਿੱਟੀ ਦੇ ਘੜੇ ਭੰਨੇ

08:10 AM Jun 20, 2024 IST
ਨਵੀਂ ਦਿੱਲੀ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਕਾਰਨ ਆਮ ਆਦਮੀ ਪਾਰਟੀ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਭਾਜਪਾ ਆਗੂ ਅਤੇ ਵਰਕਰ। -ਫੋਟੋ: ਏਐੱਨਆਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਜੂਨ
ਦਿੱਲੀ ਭਾਜਪਾ ਦੇ ਆਗੂਆਂ ਨੇ ਅੱਜ ਕੌਮੀ ਰਾਜਧਾਨੀ ਦੇ ਵੱਖ-ਵੱਖ ਹਿੱਸਿਆਂ ਵਿੱਚ ਚੱਲ ਰਹੀ ਪਾਣੀ ਦੀ ਕਮੀ ਦੇ ਰੋਸ ਵਜੋਂ ‘ਆਪ’ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਦਿੱਲੀ ’ਚ ਵਿਰੋਧੀ ਪਾਰਟੀ ਭਾਜਪਾ ਪਾਣੀ ਦੇ ਸੰਕਟ ਦੇ ਰੋਸ ਵਜੋਂ ਦਿੱਲੀ ਵਿੱਚ ਪਿਛਲੇ ਕੁਝ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੀ ਹੈ। ਭਗਵਾ ਪਾਰਟੀ ਨੇ ਦਿੱਲੀ ਦੇ ਸੰਕਟ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਦਿੱਲੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਭਾਜਪਾ ਆਗੂਆਂ ਤੇ ਵਰਕਰਾਂ ਨੇ ਆਪਣੇ ਪ੍ਰਦਰਸ਼ਨ ਦੌਰਾਨ ਖਾਲੀ ਮਿੱਟੀ ਦੇ ਘੜੇ ਤੋੜੇ ਅਤੇ ਦੋਸ਼ ਲਾਇਆ ਕਿ ਲੋਕ ਟੂਟੀਆਂ ਦਾ ਗੰਦਾ ਪਾਣੀ ਪੀਣ ਲਈ ਮਜਬੂਰ ਹਨ ਜਿਸ ਕਾਰਨ ਉਨ੍ਹਾਂ ਦੇ ਬਿਮਾਰ ਹੋਣ ਦਾ ਖਦਸ਼ਾ ਹੈ। ਪ੍ਰਦਰਸ਼ਨ ਵਿੱਚ ਸੂਬਾ ਇਕਾਈ ਦੇ ਮੁਖੀ ਵਰਿੰਦਰ ਸਚਦੇਵਾ ਅਤੇ ਸੰਸਦ ਮੈਂਬਰਾਂ ਪਰਵੀਨ ਖੰਡੇਲਵਾਲ ਅਤੇ ਬਾਂਸੁਰੀ ਸਵਰਾਜ ਨੇ ਵੀ ਹਿੱਸਾ ਲਿਆ। ਖੰਡੇਲਵਾਲ ਨੇ ਕਿਹਾ ਕਿ ਦਿੱਲੀ ਵਿੱਚ ਪਾਣੀ ਦਾ ਸੰਕਟ ਲਗਾਤਾਰ ਵਧਦਾ ਜਾ ਰਿਹਾ ਹੈ। ਇਹ ਸਮੱਸਿਆ ਪਿਛਲੇ 10 ਸਾਲਾਂ ਵਿੱਚ ਹਰ ਗਰਮੀਆਂ ਵਿੱਚ ਸਾਹਮਣੇ ਆਉਂਦੀ ਹੈ। ਸਵਾਲ ਇਹ ਹੈ ਕਿ ਦਿੱਲੀ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਇਸ ਸਮੱਸਿਆ ਦਾ ਸਥਾਈ ਹੱਲ ਕੱਢਣ ਦੀ ਕੋਸ਼ਿਸ਼ ਕਿਉਂ ਨਹੀਂ ਕੀਤੀ। ਇਸ ਤੋਂ ਸਪੱਸ਼ਟ ਹੈ ਕਿ ਅਰਵਿੰਦ ਕੇਜਰੀਵਾਲ ਸਰਕਾਰ ਕਿਸੇ ਵੀ ਸਮੱਸਿਆ ਦਾ ਹੱਲ ਕਰਨ ਵਿੱਚ ਦਿਲਚਸਪੀ ਨਹੀਂ ਲੈ ਰਹੀ।
ਨਵੀਂ ਦਿੱਲੀ ਦੀ ਸੰਸਦ ਮੈਂਬਰ ਬਾਂਸੁਰੀ ਸਵਰਾਜ ਨੇ ਦੋਸ਼ ਲਾਇਆ ਕਿ ‘ਆਪ’ ਨੂੰ ਲੋਕਾਂ ਨੇ ਉਨ੍ਹਾਂ ਲਈ ਕੰਮ ਕਰਨ ਲਈ ਚੁਣਿਆ ਸੀ ਪਰ ਪਾਰਟੀ ਪ੍ਰਚਾਰ ਵਿੱਚ ਰੁੱਝੀ ਹੋਈ ਹੈ ਅਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੈ। ਮੋਤੀ ਨਗਰ ਵਿੱਚ ਇੱਕ ਧਰਨੇ ਦੌਰਾਨ ਉਨ੍ਹਾਂ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਜਿਹੜੀ ਸਰਕਾਰ ਮੁਫ਼ਤ ਪਾਣੀ ਦੇਣ ਦੀ ਗੱਲ ਕਰਦੀ ਸੀ, ਉਹ ਪਾਣੀ ਦੇਣ ਲਈ ਸੰਘਰਸ਼ ਕਰ ਰਹੀ ਹੈ।

Advertisement

ਸਮੱਸਿਆ ਹੱਲ ਹੋਣ ਤੱਕ ਪ੍ਰਦਰਸ਼ਨ ਜਾਰੀ ਰਹਿਣਗੇ: ਸਚਦੇਵਾ

ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਅਤੇ ਸੰਸਦ ਮੈਂਬਰ ਬਾਂਸੁਰੀ ਸਵਰਾਜ ਨੇ ਇੰਦਰਾ ਕੈਂਪ ਖੇਤਰ ਅਤੇ ਐਂਡਰਿਊਜ਼ ਗੰਜ ਵਿੱਚ ਪ੍ਰਦਰਸ਼ਨ ਕੀਤਾ। ਸਚਦੇਵਾ ਨੇ ਦਾਅਵਾ ਕੀਤਾ ਕਿ ਹਰਿਆਣਾ ਦਿੱਲੀ ਦਾ ਬਣਦਾ ਹਿੱਸਾ ਯਮੁਨਾ ਨਦੀ ਵਿੱਚ ਛੱਡ ਰਿਹਾ ਹੈ ਪਰ ਇਹ ਪਾਣੀ ਟੈਂਕਰ ਮਾਫੀਆ ਦਿੱਲੀ ਵਿੱਚ ਦਾਖਲ ਹੋਣ ਤੋਂ ਬਾਅਦ ਚੋਰੀ ਕਰ ਲੈਂਦਾ ਹੈ ਕਿਉਂਕਿ ਸੱਤਾਧਾਰੀ ‘ਆਪ’ ਦੇ ਮੰਤਰੀਆਂ ਅਤੇ ਵਿਧਾਇਕਾਂ ਦੀ ਉਨ੍ਹਾਂ ਨਾਲ ਮਿਲੀਭੁਗਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਉਦੋਂ ਤੱਕ ‘ਆਪ’ ਸਰਕਾਰ ਵਿਰੁੱਧ ਪ੍ਰਦਰਸ਼ਨ ਜਾਰੀ ਰੱਖੇਗੀ ਜਦੋਂ ਤੱਕ ਲੋਕਾਂ ਨੂੰ ਲੋੜੀਂਦਾ ਪਾਣੀ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ‘ਆਪ’ ਪਿਛਲੇ 10 ਸਾਲਾਂ ਤੋਂ ਦਿੱਲੀ ਦੀ ਸੱਤਾ ’ਤੇ ਕਾਬਜ਼ ਹੈ ਪਰ ਫਿਰ ਵੀ ਲੋਕਾਂ ਨੂੰ ਦੂਸ਼ਿਤ ਪਾਣੀ ਮਿਲ ਰਿਹਾ ਹੈ।

Advertisement
Advertisement
Advertisement