ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਲ ਸੰਕਟ: ਭਾਜਪਾ ਕੌਂਸਲਰਾਂ ਵੱਲੋਂ ਕੇਜਰੀਵਾਲ ਖ਼ਿਲਾਫ਼ ਪ੍ਰਦਰਸ਼ਨ

08:53 AM Jun 28, 2024 IST
ਦਿੱਲੀ ਨਗਰ ਨਿਗਮ ’ਚ ਹਾਊਸ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਭਾਜਪਾ ਕੌਂਸਲਰ। -ਫੋਟੋ: ਮਾਨਸ ਰੰਜਨ ਭੂਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਜੂਨ
ਭਾਜਪਾ ਦੇ ਕੌਂਸਲਰਾਂ ਨੇ ਅੱਜ ਦਿੱਲੀ ਨਗਰ ਨਿਗਮ (ਐੱਮਸੀਡੀ) ਦੇ ਹਾਊਸ ਦੀ ਕਾਰਵਾਈ ਦੌਰਾਨ ਕੌਮੀ ਰਾਜਧਾਨੀ ਵਿੱਚ ਚੱਲ ਰਹੇ ਜਲ ਸੰਕਟ ਦੇ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਦਿੱਲੀ ਦੀ ਮੇਅਰ ਸ਼ੈਲੀ ਓਬਰਾਏ ਨੇ ਭਾਜਪਾ ਕੌਂਸਲਰਾਂ ’ਤੇ ਸਦਨ ਦੀ ਕਾਰਵਾਈ ਵਿਚ ਵਿਘਨ ਪਾਉਣ ਦਾ ਦੋਸ਼ ਲਗਾਉਂਦੇ ਹੋਏ ਕਿਹਾ, ‘‘ਹਰ ਵਾਰ ਭਾਜਪਾ ਕੌਂਸਲਰ ਨਗਰ ਨਿਗਮ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਸਦਨ ਵਿਚ ਵਿਘਨ ਪਾਉਂਦੇ ਹਨ।
ਅੱਜ ਸਾਨੂੰ ਮੌਨਸੂਨ ਦੀਆਂ ਤਿਆਰੀਆਂ ਅਤੇ ਡਰੇਨਾਂ ਦੀ ਸਫ਼ਾਈ ਬਾਰੇ ਚਰਚਾ ਕਰਨੀ ਸੀ ਪਰ ਅਜਿਹਾ ਸੰਭਵ ਨਹੀਂ ਹੋ ਸਕਿਆ।’’ ਪਾਣੀ ਦੇ ਸੰਕਟ ਨੂੰ ਲੈ ਕੇ ਭਾਜਪਾ ਆਗੂ ਰਮੇਸ਼ ਬਿਧੂੜੀ ਨੇ ਪਾਰਟੀ ਵਰਕਰਾਂ ਨਾਲ ਰੋਸ ਪ੍ਰਦਰਸ਼ਨ ਕੀਤਾ।
ਦਿੱਲੀ ਨਗਰ ਨਿਗਮ (ਐੱਮਸੀਡੀ) ਹਾਊਸ ਦੀ ਬੈਠਕ ਵਿੱਚ ਅੱਜ ਪਾਣੀ ਦੇ ਸੰਕਟ ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ਦੇ ਕੌਂਸਲਰਾਂ ਦਾ ਵਿਰੋਧ ਦੇਖਣ ਨੂੰ ਮਿਲਿਆ। ਇੱਕ ਘੰਟੇ ਦੀ ਦੇਰੀ ਮਗਰੋਂ ਸਵੇਰੇ 11.55 ਵਜੇ ਕਾਰਵਾਈ ਸ਼ੁਰੂ ਹੋਣ ਤੋਂ ਤੁਰੰਤ ਬਾਅਦ ਵਿਰੋਧੀ ਕੌਂਸਲਰ ਸਦਨ ਵਿੱਚ ਪੁੱਜੇ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ‘ਆਪ’ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਜਪਾ ਕੌਂਸਲਰਾਂ ਨੇ ਮਿੱਟੀ ਦੇ ਭਾਂਡੇ ਚੁੱਕ ਕੇ ‘‘ਜੈ ਸ੍ਰੀ ਰਾਮ’’ ਅਤੇ ‘‘ਭਾਰਤ ਮਾਤਾ ਦੀ ਜੈ’’ ਦੇ ਨਾਅਰੇ ਲਾਏ।
ਨਾਅਰੇਬਾਜ਼ੀ ਦੌਰਾਨ ਮੇਅਰ ਸ਼ੈਲੀ ਓਬਰਾਏ ਨੇ ਕਈ ਮਤੇ ਪਾਸ ਕਰਕੇ ਸਦਨ ਨੂੰ ਅਗਲੀ ਮੀਟਿੰਗ ਤੱਕ ਮੁਲਤਵੀ ਕਰ ਦਿੱਤਾ। ਲੋਕ ਸਭਾ ਚੋਣਾਂ ਤੋਂ ਬਾਅਦ ਸਦਨ ਦੀ ਇਹ ਪਹਿਲੀ ਮੀਟਿੰਗ ਸੀ। ਸਦਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਣੀ ਸੀ ਪਰ ਭਾਜਪਾ ਕੌਂਸਲਰਾਂ ਦੇ ਵਿਰੋਧ ਕਾਰਨ ਨਗਰ ਨਿਗਮ ਦੇ ਅਧਿਕਾਰੀਆਂ ਨੇ ਬਿਨਾਂ ਕਾਰਨ ਦੱਸੇ ਕਾਰਵਾਈ 11:45 ਵਜੇ ਤੱਕ ਮੁਲਤਵੀ ਕਰ ਦਿੱਤੀ। ਮੇਅਰ ਓਬਰਾਏ ਦੇ ਪੁੱਜਣ ਹੋਣ ਤੋਂ ਬਾਅਦ ਕਾਰਵਾਈ ਸਵੇਰੇ 11:55 ਵਜੇ ਸ਼ੁਰੂ ਹੋਈ। ਮੇਅਰ ਨੇ ਨਵੇਂ ਚੁਣੇ ਗਏ ਐੱਮਸੀਡੀ ਕਮਿਸ਼ਨਰ ਅਸ਼ਵਨੀ ਕੁਮਾਰ ਦਾ ਸਵਾਗਤ ਕੀਤਾ।
ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਭਾਜਪਾ ਕੌਂਸਲਰਾਂ ਨੇ ਮਿੱਟੀ ਦੇ ਬਰਤਨ ਲੈ ਕੇ ਐੱਮਸੀਡੀ ਹਾਊਸ ਦੇ ਬਾਹਰ ਧਰਨਾ ਦਿੱਤਾ ਅਤੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਨਾਅਰੇ ਲਾਏ।
ਐੱਮਸੀਡੀ ’ਚ ਵਿਰੋਧੀ ਧਿਰ ਦੇ ਕੌਂਸਲਰਾਂ ਨੇ ਪਾਣੀ ਦੀ ਕਮੀ ਦੇ ਦੋਹਰੇ ਸੰਕਟ ਅਤੇ ਡੀ-ਸਿਲਟਿੰਗ ਦੀ ਘਾਟ ਕਾਰਨ ਸੰਭਾਵਿਤ ਹੜ੍ਹਾਂ ਬਾਰੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਲੋਕ ਇਸ ਵੇਲੇ ਪਾਣੀ ਦੀ ਕਿੱਲਤ ਕਾਰਨ ਪ੍ਰੇਸ਼ਾਨ ਹਨ ਪਰ ਜਲਦੀ ਹੀ ਪਾਣੀ ਦੀ ਬਹੁਤਾਤ ਕਾਰਨ ਇੱਕ ਹੋਰ ਸਮੱਸਿਆ ਖੜ੍ਹੀ ਹੋਵੇਗੀ ਕਿਉਂਕਿ ਮੌਨਸੂਨ ਨੇੜੇ ਹੋਣ ਦੇ ਬਾਵਜੂਦ ਡਰੇਨਾਂ ਦੀ ਸਫ਼ਾਈ ਨਹੀਂ ਕੀਤੀ ਗਈ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਹਾਲਾਤ ਨਾ ਸੁਧਰੇ ਤਾਂ ਭਾਜਪਾ ਦੇ ਕੌਂਸਲਰ ਵਿਧਾਨ ਸਭਾ ਵੱਲ ਆਪਣਾ ਰੋਸ ਪ੍ਰਦਰਸ਼ਨ ਕਰਨਗੇ।
ਸਦਨ ਦੇ ਨੇਤਾ ਮੁਕੇਸ਼ ਗੋਇਲ ਨੇ ਭਾਜਪਾ ਦੇ ਵਿਘਨਕਾਰੀ ਵਿਵਹਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ, ‘‘ਜਦੋਂ ਤੋਂ ਸਾਡੀ ਸਰਕਾਰ ਐੱਮਸੀਡੀ ਦੀ ਸੱਤਾ ਵਿੱਚ ਆਈ ਹੈ, ਭਾਜਪਾ ਨੇ ਇੱਕ ਵੀ ਸਦਨ ਦੀ ਮੀਟਿੰਗ ਵਿੱਚ ਜ਼ਿੰਮੇਵਾਰ ਵਿਰੋਧੀ ਧਿਰ ਵਾਂਗ ਕੰਮ ਨਹੀਂ ਕੀਤਾ ਹੈ। ਉਹ ਸਾਨੂੰ ਮੀਟਿੰਗਾਂ ਦੌਰਾਨ ਕੋਈ ਵੀ ਵਿਚਾਰ-ਵਟਾਂਦਰਾ ਨਹੀਂ ਕਰਨ ਦਿੰਦੇ। ਜੇਕਰ ਡਰੇਨਾਂ ਦੀ ਸਫਾਈ ਨਹੀਂ ਕੀਤੀ ਜਾ ਰਹੀ ਹੈ ਤਾਂ ਇਸ ’ਤੇ ਸਦਨ ਵਿੱਚ ਚਰਚਾ ਹੋਣੀ ਚਾਹੀਦੀ ਹੈ।’’
ਸ੍ਰੀ ਗੋਇਲ ਨੇ ਇਹ ਵੀ ਕਿਹਾ ਕਿ ਮੇਅਰ ਨੇ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਰੋਧੀ ਧਿਰ ਦੇ ਨੇਤਾ ਨਾਲ ਮੁਲਾਕਾਤ ਕੀਤੀ ਸੀ ਪਰ ਫਿਰ ਵੀ ਭਾਜਪਾ ਨੇ ਮੀਟਿੰਗ ਵਿਚ ਵਿਘਨ ਪਾਇਆ।
ਇਸ ਦੌਰਾਨ ਕਾਂਗਰਸੀ ਕੌਂਸਲਰਾਂ ਨੇ ਸਦਨ ਦੀ ਕਾਰਵਾਈ ਨੂੰ ਖ਼ਰਾਬ ਕਰਨ ਲਈ ‘ਆਪ’ ਅਤੇ ਭਾਜਪਾ ਦੋਵਾਂ ਦੀ ਆਲੋਚਨਾ ਕੀਤੀ। ਐੱਮਸੀਡੀ ਵਿੱਚ ਕਾਂਗਰਸ ਪਾਰਟੀ ਦੀ ਆਗੂ ਨਾਜ਼ੀਆ ਦਾਨਿਸ਼ ਨੇ ਸਵੱਛਤਾ ਅਤੇ ਅਸਮਾਨਤਾ ਦੇ ਮੁੱਦਿਆਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਕੁਝ ਖੇਤਰ, ਖਾਸ ਤੌਰ ’ਤੇ ਮੁਸਲਿਮ ਆਬਾਦੀ ਵਾਲੇ ਅਣਗੌਲੇ ਜਾ ਰਹੇ ਹਨ। ਐੱਮਸੀਡੀ ਦਾ ਮੁੱਖ ਕੰਮ ਸਵੱਛਤਾ ਨੂੰ ਯਕੀਨੀ ਬਣਾਉਣਾ ਹੈ ਪਰ ਅਜਿਹਾ ਵੀ ਨਹੀਂ ਹੋ ਰਿਹਾ ਹੈ।

Advertisement

Advertisement
Advertisement