ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲ ਸੰਕਟ: ਦਿੱਲੀ ਦੀਆਂ ਔਰਤਾਂ ਵੱਲੋਂ ਚੱਕਾ ਜਾਮ

08:52 AM Jun 22, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਜੂਨ
ਕੌਮੀ ਰਾਜਧਾਨੀ ਵਿੱਚ ਪਿਛਲੇ ਕਈ ਦਿਨਾਂ ਤੋਂ ਪਾਣੀ ਦਾ ਗੰਭੀਰ ਸੰਕਟ ਚੱਲ ਰਿਹਾ ਹੈ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਦੇ ਕਰੀਬ 28 ਲੱਖ ਲੋਕ ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਹੇ ਹਨ।
ਸਦਰ ਬਾਜ਼ਾਰ ਦੇ ਸ਼ਾਸਤਰੀ ਨਗਰ ਵਿੱਚ ਪਾਣੀ ਦੀ ਕਿੱਲਤ ਨੂੰ ਲੈ ਕੇ ਲੋਕ ਰੋਹ ਵਿੱਚ ਆ ਗਏ ਹਨ। ਸੈਂਕੜੇ ਔਰਤਾਂ ਨੇ ਸੜਕ ’ਤੇ ਆ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਸੜਕ ਜਾਮ ਕਰ ਦਿੱਤੀ। ਇਸ ਦੌਰਾਨ ਔਰਤਾਂ ਨੇ ਰੋਸ ਵਜੋਂ ਭਾਂਡੇ ਵੀ ਤੋੜ ਦਿੱਤੇ।
ਪਾਣੀ ਦੇ ਸੰਕਟ ’ਤੇ ਕੀਤੀ ਜਾ ਰਹੀ ਰਾਜਨੀਤੀ ਨੂੰ ਲੈ ਕੇ ਦਿੱਲੀ ਦੇ ਲੋਕਾਂ ਵਿੱਚ ਗੁੱਸਾ ਹੈ। ਅੱਜ ਸਦਰ ਬਾਜ਼ਾਰ ਦੇ ਸ਼ਾਸਤਰੀ ਨਗਰ ਵਿੱਚ ਪਾਣੀ ਦੀ ਕਿੱਲਤ ਖ਼ਿਲਾਫ਼ ਔਰਤਾਂ ਨੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਔਰਤਾਂ ਨੇ ਕਿਹਾ ਕਿ ਸਾਡਾ ਰਾਜਨੀਤੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਸਾਨੂੰ ਸਿਰਫ਼ ਪਾਣੀ ਚਾਹੀਦਾ ਹੈ।
ਪਾਣੀ ਦੀ ਕਿੱਲਤ ਕਾਰਨ ਔਰਤਾਂ ਸੜਕ ’ਤੇ ਬੈਠ ਗਈਆਂ ਅਤੇ ਇਸ ਕਾਰਨ ਲੰਮਾ ਟਰੈਫਿਕ ਜਾਮ ਲੱਗ ਗਿਆ। ਜਾਮ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ ਅਤੇ ਪ੍ਰਦਰਸ਼ਨ ਕਰ  ਰਹੀਆਂ ਔਰਤਾਂ ਨਾਲ ਉਨ੍ਹਾਂ ਦੀ ਬਹਿਸ ਵੀ ਹੋਈ।
ਆਮ ਆਦਮੀ ਪਾਰਟੀ ਦੀ ਬੁਲਾਰਾ ਪ੍ਰਿਅੰਕਾ ਕੱਕੜ ਨੇ ਕੱਲ੍ਹ ਨੂੰ ਦਾਅਵਾ ਕੀਤਾ ਸੀ ਕਿ ਦਿੱਲੀ ਦੇ ਲਗਭਗ 28 ਲੱਖ ਲੋਕ ਪਾਣੀ ਦੀ ਕਮੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਇਸ ਲਈ ਹਰਿਆਣਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।

Advertisement

Advertisement