ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕਾਂ ਲਈ ਮੁਸੀਬਤ ਬਣੇ ਪਾਣੀ ਨਾਲ ਭਰੇ ਰੇਲਵੇ ਅੰਡਰਪਾਸ

10:37 AM Jul 08, 2024 IST
ਮੀਂਹ ਦੇ ਪਾਣੀ ਨਾਲ ਭਰਿਆ ਕੱਕਾ ਕੰਡਿਆਲਾ ਦਾ ਰੇਲਵੇ ਅੰਡਰਪਾਸ।

ਗੁਰਬਖਸ਼ਪੁਰੀ
ਤਰਨ ਤਾਰਨ, 7 ਜੁਲਾਈ
ਇਥੋਂ ਦੇ ਰੇਲਵੇ ਸਟੇਸ਼ਨ ਨੇੜੇ ਇਲਾਕੇ ਦੇ ਪਿੰਡ ਕੱਕਾ ਕੰਡਿਆਲਾ ਤੇ ਹੋਰਨਾਂ ਪਿੰਡਾਂ ਦੇ ਲੋਕਾਂ ਦੇ ਆਉਣ-ਜਾਣ ਲਈ ਰੇਲਵੇ ਲਾਈਨ ਦੇ ਹੇਠਾਂ ਸੁਰੱਖਿਅਤ ਲਾਂਘੇ ਲਈ ਉੱਤਰ ਰੇਲਵੇ ਵੱਲੋਂ ਬਣਾਇਆ ਅੰਡਰਪਾਸ ਪਾਣੀ ਨਾਲ ਭਰਨ ਕਾਰਨ ਰਾਹਗੀਰਾਂ ਨੂੰ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਰੇਲਵੇ ਵਲੋਂ ਬਣਾਏ ਅਜਿਹੇ ਅੰਡਰਪਾਸ ’ਚੋਂ ਪਾਣੀ ਦੀ ਨਿਕਾਸੀ ਲਈ ਇਕ ਵਿਸ਼ੇਸ਼ ਤਕਨੀਕ ਨਾਲ ਬਾਰਸ਼ਾਂ ਦੇ ਪਾਣੀ ਦੀ ਨਿਕਾਸੀ ਨਾਲ ਦੀ ਨਾਲ ਕੀਤੇ ਜਾਣ ਦੀ ਵਿਵਸਥਾ ਹੈ ਪਰ ਸਮੇਂ ਨਾਲ ਇਸ ਤਕਨੀਕ ਵਿੱਚ ਨੁਕਸ ਆ ਜਾਣ ’ਤੇ ਉਸ ਦੀ ਮੁਰੰਮਤ ਨਾ ਹੋਣ ਕਾਰਨ ਇੱਥੇ ਪਾਣੀ ਭਰ ਜਾਂਦਾ ਹੈ। ਪਿੰਡ ਕੱਕਾ ਕੰਡਿਆਲਾ ਦੀ ਸਾਬਕਾ ਸਰਪੰਚ ਬਲਜੀਤ ਕੌਰ ਦੇ ਪਤੀ ਗੁਰਵਿੰਦਰ ਸਿੰਘ, ਸਾਬਕਾ ਸਰਪੰਚ ਤਰਸੇਮ ਸਿੰਘ, ਪਿੰਡ ਵਾਸੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਅੰਡਰਪਾਸ ਬਾਰਸ਼ਾਂ ਦੌਰਾਨ ਮਹੀਨਿਆਂ ਤੱਕ ਪਾਣੀ ਨਾਲ ਭਰ ਜਾਂਦਾ ਹੈ ਅਤੇ ਲੋਕਾਂ ਲਈ ਮੁਸ਼ਕਲ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਕਈ ਵਾਰ ਰੇਲਵੇ ਦੇ ਅਧਿਕਾਰੀਆਂ ਨੂੰ ਪਾਣੀ ਦੀ ਨਿਕਾਸੀ ਲਈ ਬੰਦੋਬਸਤ ਕਰਨ ਲਈ ਕਿਹਾ ਹੈ ਪਰ ਲੋਕਾਂ ਦੀ ਮੁਸ਼ਕਲ ਨੂੰ ਹੱਲ ਨਹੀਂ ਕੀਤਾ ਜਾ ਰਿਹਾ। ਸਾਬਕਾ ਸਰਪੰਚ ਤਰਸੇਮ ਸਿੰਘ ਨੇ ਕਿਹਾ ਕਿ ਇਲਾਕੇ ਦੇ ਜੋਧਪੁਰ, ਬਹਿਲਾ ਅਤੇ ਹੋਰ ਸਾਰੇ ਹੀ ਅੰਡਰਪਾਸ ਸਾਲ ਦੇ ਛੇ ਮਹੀਨੇ ਪਾਣੀ ਨਾਲ ਭਰੇ ਰਹਿੰਦੇ ਹਨ। ਇਸ ਸਬੰਧੀ ਰੇਲਵੇ ਦੇ ਸਬੰਧਤ ਵਿਭਾਗ ਆਈਓ ਡਬਲਿਊ ਦੇ ਜੇਈ ਰਵੀ ਕੁਮਾਰ ਨੇ ਕਿਹਾ ਕਿ ਇੱਥੇ ਇਕ-ਦੋ ਇੰਚ ਤਾਂ ਪਾਣੀ ਭਰਿਆ ਰਹਿੰਦਾ ਹੀ ਹੈ ਅਤੇ ਉਨ੍ਹਾਂ ਨਾਲ ਹੀ ਕਿਹਾ ਕਿ ਉਹ ਇਸ ਬਾਰੇ ਜਾਣਕਾਰੀ ਪ੍ਰਾਪਤ ਕਰ ਕੇ ਕਾਰਵਾਈ ਕਰਨ ਦੀ ਕੋਸ਼ਿਸ਼ ਕਰਨਗੇ।

Advertisement

Advertisement