For the best experience, open
https://m.punjabitribuneonline.com
on your mobile browser.
Advertisement

ਪਾਣੀ ਦੀ ਕਿੱਲਤ: ਖਾਲੀ ਭਾਂਡੇ ਖੜਕਾ ਕੇ ਲੋਕਾਂ ਵੱਲੋਂ ਪ੍ਰਦਰਸ਼ਨ

06:42 AM Jun 11, 2024 IST
ਪਾਣੀ ਦੀ ਕਿੱਲਤ  ਖਾਲੀ ਭਾਂਡੇ ਖੜਕਾ ਕੇ ਲੋਕਾਂ ਵੱਲੋਂ ਪ੍ਰਦਰਸ਼ਨ
ਖਾਲੀ ਭਾਂਡੇ ਖੜਕਾ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਏ ਡਾ. ਜਤਿੰਦਰ ਸਿੰਘ ਮੱਟੂ ਅਤੇ ਪਿੰਡ ਵਾਸੀ।
Advertisement

ਸ਼ਾਹਬਾਜ਼ ਸਿੰਘ
ਘੱਗਾ, 10 ਜੂਨ
ਸ਼ੁਤਰਾਣਾ ਖੇਤਰ ਵਿੱਚ ਕਈ ਥਾਵਾਂ ’ਤੇ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਮਿਲਣ ਕਾਰਨ ਲੋਕਾਂ ਵਿੱਚ ਹਾਹਾਕਾਰ ਮੱਚ ਗਈ ਹੈ। ਹਲਕਾ ਸ਼ੁਤਰਾਣਾ ਦੇ ਕਸਬਾ ਘੱਗਾ ਦੇ ਨਜ਼ਦੀਕੀ ਪਿੰਡ ਬਰਾਸ ਵਿੱਚ ਪਾਣੀ ਦੀ ਚੱਲ ਰਹੀ ਦਿੱਕਤ ਦਾ ਪਤਾ ਚਲਦਿਆਂ ਹੀ ਹਲਕਾ ਸ਼ੁਤਰਾਣਾ ਦੇ ਲੋਕ ਆਗੂ ਡਾ. ਜਤਿੰਦਰ ਸਿੰਘ ਮੱਟੂ ਲੋਕਾਂ ਵਿੱਚ ਪਹੁੰਚੇ ਜਿੱਥੇ ਜਾ ਕੇ ਉਨ੍ਹਾਂ ਲੋਕਾਂ ਦੀਆਂ ਤਕਲੀਫਾਂ ਸੁਣੀਆਂ। ਇਸ ਮੌਕੇ ਗੁੱਸੇ ਨਾਲ ਭਰੇ ਲੋਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਖਾਲੀ ਭਾਂਡੇ ਖੜਕਾ ਕੇ ਰੋਸ ਪ੍ਰਦਰਸ਼ਨ ਵੀ ਕੀਤਾ।
ਪਿੰਡ ਦੀ ਵਾਰਡ ਨੰਬਰ 1 ਅਤੇ ਵਾਰਡ ਨੰਬਰ 2 ਦੇ ਲੋਕਾਂ ਨੇ ਡਾ. ਜਤਿੰਦਰ ਸਿੰਘ ਮੱਟੂ ਨੂੰ ਦੱਸਿਆ ਕਿ 2 ਸਾਲ ਪਹਿਲਾਂ ਪਿੰਡ ਵਿੱਚ ਪਾਣੀ ਦੀ ਟੈਂਕੀ ਢਾਹ ਦਿੱਤੀ ਗਈ ਸੀ, ਉਸ ਤੋਂ ਬਾਅਦ ਭਾਵੇਂ ਇਕ ਛੋਟੀ ਮੋਟਰ ਲੱਗੀ ਹੈ ਪਰ ਸੈਂਕੜੇ ਲੋਕਾਂ ਦੇ ਘਰਾਂ ਵਿੱਚ ਪਾਣੀ ਹੀ ਨਹੀਂ ਪਹੁੰਚ ਰਿਹਾ। ਪਿੰਡ ਦੇ ਬਾਸ਼ਿੰਦਿਆਂ ਨੇ ਦੱਸਿਆ ਕਿ ਉਨ੍ਹਾਂ ਹਲਕੇ ਦੇ ਵਿਧਾਇਕ ਕੋਲ ਕਈ ਵਾਰ ਇਹ ਮਸਲਾ ਰੱਖਿਆ ਪਰ ਉਨ੍ਹਾਂ ਦੀ ਪ੍ਰੇਸ਼ਾਨੀ ਹੱਲ ਨਹੀਂ ਹੋਈ।
ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਸੰਵਿਧਾਨ ਦੀ ਧਾਰਾ 21 ਰਾਹੀਂ ਸਾਫ ਸੁਥਰਾ ਪਾਣੀ ਪੀਣ ਦਾ ਅਧਿਕਾਰ ਮੁੱਢਲੇ ਅਧਿਕਾਰਾਂ ਵਿੱਚ ਸ਼ਾਮਿਲ ਕੀਤਾ ਹੈ। ਧਾਰਾ 47 ਅਤੇ 48 ਸੂਬਾ ਸਰਕਾਰ ਨੂੰ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਵਾਤਾਵਰਨ ਅਤੇ ਸਾਫ-ਸੁਥਰਾ ਪਾਣੀ ਪੀਣ ਦੀ ਵਿਵਸਥਾ ਕਰਨ ਲਈ ਪਾਬੰਦ ਕਰਦਾ ਹੈ। ਡਾ. ਮੱਟੂ ਨੇ ਚਿਤਾਵਨੀ ਦਿੱਤੀ ਕਿ ਜੇਕਰ ਦੋ ਚਾਰ ਦਿਨਾਂ ਵਿੱਚ ਪਿੰਡ ਬਰਾਸ, ਸਾਗਰ ਬਸਤੀ ਪਾਤੜਾਂ ਅਤੇ ਹਲਕੇ ਅੰਦਰ ਕਈ ਹੋਰ ਥਾਵਾਂ ’ਤੇ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਪਹੁੰਚੀ ਤਾਂ ਉਹ ਲੋਕਾਂ ਨੂੰ ਨਾਲ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਦਫਤਰਾਂ ਦੇ ਅੱਗੇ ਪ੍ਰਦਰਸ਼ਨ ਕਰਨਗੇ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਪਿੰਡ ਬਰਾਸ ਦੇ ਸਤਨਾਮ ਸਿੰਘ, ਗੁਰਦਾਸ ਸਿੰਘ, ਨਿਰਭੈਅ ਸਿੰਘ, ਗੁਰਮੀਤ ਕੌਰ, ਅਰਜਨ ਸਿੰਘ, ਅਵਤਾਰ ਸਿੰਘ, ਗੁਰਚਰਨ ਸਿੰਘ, ਹਰਮੇਸ਼ ਸਿੰਘ ਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×