For the best experience, open
https://m.punjabitribuneonline.com
on your mobile browser.
Advertisement

ਜਲ ਸਪਲਾਈ ਤੇ ਸੈਨੀਟੇਸ਼ਨ ਮੁਲਾਜ਼ਮਾਂ ਨੇ ਆਵਾਜਾਈ ਰੋਕੀ

08:03 AM Aug 18, 2023 IST
ਜਲ ਸਪਲਾਈ ਤੇ ਸੈਨੀਟੇਸ਼ਨ ਮੁਲਾਜ਼ਮਾਂ ਨੇ ਆਵਾਜਾਈ ਰੋਕੀ
ਜਲ ਸਪਲਾਈ ਕਾਮੇ ਆਵਾਜਾਈ ਰੋਕਦੇ ਹੋਏ।
Advertisement

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 17 ਅਗਸਤ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਥਾਨਕ ਟਰੱਕ ਯੂਨੀਅਨ ਦਫ਼ਤਰ ਨੇੜੇ ਧਰਨਾ ਦੇ ਕੇ ਆਵਾਜਾਈ ਰੋਕੀ। ਸਹਾਇਕ ਕਮਿਸ਼ਨਰ ਵੱਲੋਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਮਸਲੇ ਦਾ ਹੱਲ ਕਰਵਾਉਣ ਦਾ ਭਰੋਸਾ ਦੇਣ ’ਤੇ ਧਰਨਾਕਾਰੀਆਂ ਨੇ ਜਾਮ ਖੋਲ੍ਹਿਆ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਕੁੱਪ ਕਲਾਂ ਨੇ ਦੱਸਿਆ ਕਿ ਉਹ ਆਪਣੀਆਂ ਮੰਗਾਂ ਲਈ ਪਿਛਲੇ 25 ਦਿਨਾਂ ਤੋਂ ਜਲ ਸਪਲਾਈ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਦੇ ਦਫ਼ਤਰ ਅੱਗੇ ਦਿਨ ਰਾਤ ਦਾ ਧਰਨਾ ਦੇ ਰਹੇ ਹਨ, ਪਰ ਵਿਭਾਗ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।
ਇਸ ਦੌਰਾਨ ਧਰਨੇ ਨੂੰ ਯੂਨੀਅਨ ਦੇ ਪਟਿਆਲਾ, ਲੁਧਿਆਣਾ, ਸੰਗਰੂਰ, ਸ੍ਰੀ ਫ਼ਤਹਿਗੜ੍ਹ ਸਾਹਿਬ, ਫ਼ਿਰੋਜ਼ਪੁਰ ਅਤੇ ਮਾਨਸਾ ਜ਼ਿਲ੍ਹੇ ਦੇ ਆਗੂਆਂ ਤੋਂ ਇਲਾਵਾ ਕਿਸਾਨ ਆਗੂ ਗੁਰਪ੍ਰੀਤ ਸਿੰਘ ਹਥਨ, ਦਰਸ਼ਨ ਸਿੰਘ ਅਮਰਗੜ੍ਹ, ਕਲਾਸ ਫੋਰ ਯੂਨੀਅਨ ਦੇ ਨੇਤਰ ਸਿੰਘ, ਅੰਬੇਡਕਰ ਟਾਈਗਰ ਫੋਰਸ ਦੇ ਹਰਫੂਲ ਸਿੰਘ ਸਰੋਦ, ਭਾਰਤੀ ਅੰਬੇਦਕਰ ਮਿਸ਼ਨ ਦੇ ਗੁਰਜੰਟ ਸਿੰਘ ਢਢੋਗਲ, ਨੰਬਰਦਾਰ ਯੂਨੀਅਨ ਦੇ ਪ੍ਰਧਾਨ ਬਿੱਕਰ ਸਿੰਘ ਰਾਣਵਾਂ ਅਤੇ ਆਂਗਣਵਾੜੀ ਵਰਕਰ ਯੂਨੀਅਨ ਦੀ ਅਮਰਜੀਤ ਕੌਰਨੇ ਸੰਬੋਧਨ ਕੀਤਾ।

Advertisement

Advertisement
Advertisement
Author Image

Advertisement