ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਦੇ 12,000 ਪਿੰਡਾਂ ’ਚ ਪਾਣੀ ਦੀ ਸਪਲਾਈ ਪ੍ਰਭਾਵਿਤ ਹੋਣ ਦਾ ਖ਼ਦਸ਼ਾ

09:14 AM Jun 17, 2024 IST

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 16 ਜੂਨ
ਜਲ ਸਪਲਾਈ ਅਤੇ ਸੈਨੀਟੇਸ਼ਨ ਸੋਸ਼ਲ ਐਂਪਲਾਈਜ ਦੀ ਹੜਤਾਲ ਕਾਰਨ ਪੰਜਾਬ ਦੇ 12,000 ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ। ਜਲ ਸਪਲਾਈ ਵਿਭਾਗ ਤੇ ਸੈਨੀਟੇਸ਼ਨ ਵਿਭਾਗ ਦੇ ਸੋਸ਼ਲ ਸਟਾਫ਼, ਬੀਆਰਸੀ, ਆਈਈਸੀ ਅਤੇ ਸੀਡੀਐੱਸ ਕਰਮਚਾਰੀ ਆਪਣੀਆਂ ਮੰਗਾਂ ਲਈ 19 ਅਤੇ 20 ਜੂਨ ਨੂੰ ਪੰਜਾਬ ਭਰ ਵਿੱਚ ਸਬ-ਡਿਵੀਜ਼ਨ ਪੱਧਰ ’ਤੇ ਫੀਲਡ ਕੰਮ ਬੰਦ ਕਰ ਕੇ 21 ਜੂਨ ਨੂੰ ਮੁਹਾਲੀ ਸਥਿਤ ਜਲ ਸਪਲਾਈ ਵਿਭਾਗ ਦੇ ਮੁੱਖ ਦਫ਼ਤਰ ਦੇ ਬਾਹਰ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਣੇ ਸੂਬਾ ਪੱਧਰੀ ਰੋਸ ਮੁਜ਼ਾਹਰਾ ਕਰਨਗੇ। ਇਸ ਸਬੰਧੀ ਉਨ੍ਹਾਂ ਵਿਭਾਗੀ ਮੁਖੀ ਨੂੰ ਪੱਤਰ ਲਿਖ ਕੇ ਅਗਾਊਂ ਜਾਣਕਾਰੀ ਦਿੱਤੀ ਹੈ।
ਅੱਜ ਇੱਥੇ ਯੂਨੀਅਨ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ, ਮੀਤ ਪ੍ਰਧਾਨ ਦਲਜੀਤ ਕੌਰ, ਜਨਰਲ ਸਕੱਤਰ ਅਮਨਦੀਪ ਕੰਬੋਜ, ਸੰਯੁਕਤ ਸਕੱਤਰ ਨਛੱਤਰ ਸਿੰਘ ਅਤੇ ਵਿੱਤ ਸਕੱਤਰ ਇੰਦਰਜੀਤ ਸਿੰਘ ਮੁਹਾਲੀ ਨੇ ਕਿਹਾ ਕਿ ਸਰਵਿਸ ਰੂਲਾਂ ਅਤੇ ਸੰਵਿਧਾਨਕ ਨਿਯਮਾਂ ਮੁਤਾਬਕ ਭਰਤੀ ਹੋਏ ਸੋਸ਼ਲ ਸਟਾਫ਼ ਬੀਆਰਸੀ, ਆਈਈਸੀ ਅਤੇ ਸੀਡੀਐੱਸ ਕਰਮਚਾਰੀ ਪਿਛਲੇ ਲੰਮੇ ਸਮੇਂ ਤੋਂ ਮੰਗਾਂ ਲਾਗੂ ਕਰਨ ਲਈ ਸਰਕਾਰਾਂ ਦੇ ਤਰਲੇ ਕੱਢਦੇ ਆ ਰਹੇ ਹਨ।
ਇਸ ਸਬੰਧੀ ਕਈ ਵਾਰ ਜਲ ਸਪਲਾਈ ਵਿਭਾਗ ਦੇ ਮੰਤਰੀ ਅਤੇ ਵਿਭਾਗੀ ਮੁਖੀ ਨੂੰ ਪੱਤਰ ਲਿਖੇ ਗਏ ਅਤੇ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਹੁਣ ਤੱਕ ਕਿਸੇ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ। ਇਸ ਕਾਰਨ ਅਤਿ ਦੀ ਗਰਮੀ ਵਿੱਚ ਉਨ੍ਹਾਂ ਨੂੰ ਕੰਮ ਬੰਦ ਕਰ ਕੇ ਹੜਤਾਲ ’ਤੇ ਜਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

Advertisement

Advertisement