For the best experience, open
https://m.punjabitribuneonline.com
on your mobile browser.
Advertisement

ਲਾਲੜੂ ’ਚ ਹਫ਼ਤੇ ਤੋਂ ਪਾਣੀ ਦੀ ਸਪਲਾਈ ਬੰਦ

08:50 AM Jun 06, 2024 IST
ਲਾਲੜੂ ’ਚ ਹਫ਼ਤੇ ਤੋਂ ਪਾਣੀ ਦੀ ਸਪਲਾਈ ਬੰਦ
ਸਾਬਕਾ ਸਰਪੰਚ ਕਾਮਰੇਡ ਲਾਭ ਸਿੰਘ ਪਾਣੀ ਦੀ ਬੰਦ ਪਈ ਸਪਲਾਈ ਬਾਰੇ ਜਾਣਕਾਰੀ ਦਿੰਦੇ ਹੋਏ।
Advertisement

ਸਰਬਜੀਤ ਸਿੰਘ ਭੱਟੀ
ਲਾਲੜੂ, 5 ਜੂਨ
ਲਾਲੜੂ ਪਿੰਡ ਦੇ ਸਾਬਕਾ ਸਰਪੰਚ ਕਾਮਰੇਡ ਲਾਭ ਸਿੰਘ ਨੇ ਲਾਲੜੂ ਕਸਬੇ ਵਿੱਚ ਪਾਣੀ ਦੀ ਸਪਲਾਈ ਬੰਦ ਹੋਣ ’ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ ਹੈ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ ਤਿੰਨ ਵਿੱਚ ਪਿਛਲੇ ਇੱਕ ਹਫਤੇ ਤੋਂ ਪਾਣੀ ਦੀ ਸਪਲਾਈ ਬਿਲਕੁਲ ਬੰਦ ਪਈ ਹੈ। ਉਨ੍ਹਾਂ ਦੱਸਿਆ ਕਿ ਅਤਿ ਦੀ ਗਰਮੀ ਦੌਰਾਨ ਵਾਰਡ ਵਿੱਚ ਪਾਣੀ ਦੀ ਸਪਲਾਈ ਨਾ ਆਉਣ ਕਾਰਨ ਲੋਕ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਲਾਲੜੂ ਕਸਬੇ ਦਾ ਵੱਡਾ ਹਿੱਸਾ ਪਾਣੀ ਦੀ ਘਾਟ ਨਾਲ ਜੂਝ ਰਿਹਾ ਹੈ ਤੇ ਵਾਰਡ ਨੰਬਰ 3 ਵਿੱਚ ਤਾਂ ਪਿਛਲੇ ਲੰਮੇ ਸਮੇਂ ਤੋਂ ਦੂਸ਼ਿਤ ਪਾਣੀ ਆ ਰਿਹਾ ਸੀ, ਜੋ ਮਸਾਂ ਪੰਦਰਾਂ ਕੁ ਦਿਨ ਪਹਿਲਾਂ ਹੀ ਠੀਕ ਹੋਇਆ ਸੀ ਪਰ ਪਿਛਲੇ ਇੱਕ ਹਫਤੇ ਤੋਂ ਪਾਣੀ ਦੀ ਇੱਕ ਵੀ ਬੂੰਦ ਸਪਲਾਈ ਨਹੀਂ ਆਈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਲਕਿਆਂ ਤੇ ਸਬਮਰਸੀਬਲ ਦਾ ਪਾਣੀ ਪੀਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਿਸ ਨਾਲ ਵਾਰਡ ਵਿੱਚ ਬਿਮਾਰੀ ਫੈਲਣ ਦਾ ਡਰ ਵੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਲਾਰੇ-ਲੱਪੇ ਲਾਉਣ ਦੀ ਬਜਾਏ ਪੀਣ ਵਾਲੇ ਪਾਣੀ ਦੀ ਸਪਲਾਈ ਦਰੁੱਸਤ ਕਰੇ ਤਾਂ ਜੋ ਉਨ੍ਹਾਂ ਤੇ ਕਾਲੌਨੀ ਵਾਸੀਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।

Advertisement

ਜਲਦੀ ਸਪਲਾਈ ਬਹਾਲ ਕਰਨ ਦਾ ਭਰੋਸਾ

ਨਗਰ ਕੌਂਸਲ ਲਾਲੜੂ ਦੇ ਕਾਰਜਸਾਧਕ ਅਫ਼ਸਰ ਗੁਰਬਖਸ਼ੀਸ਼ ਸਿੰਘ ਨੇ ਕਿਹਾ ਕਿ ਇਸ ਖੇਤਰ ਨੂੰ ਪਾਣੀ ਸਪਲਾਈ ਕਰਦੇ ਟਿਊਬਵੈੱਲ ਦੀ ਮੋਟਰ ਖਰਾਬ ਹੈ, ਜੋ ਅੱਜ ਪਾਈ ਜਾ ਰਹੀ ਹੈ ਤੇ ਜਲਦੀ ਹੀ ਖੇਤਰ ਦੀ ਜਲ ਸਪਲਾਈ ਬਹਾਲ ਹੋ ਜਾਵੇਗੀ।

Advertisement
Author Image

sukhwinder singh

View all posts

Advertisement
Advertisement
×