ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਹਾਲੀ ਵਿੱਚ ਦੋ ਦਿਨ ਪ੍ਰਭਾਵਿਤ ਰਹੇਗੀ ਪਾਣੀ ਦੀ ਸਪਲਾਈ

08:33 AM Jul 11, 2024 IST
ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਲੀਕ ਹੋ ਰਹੀ ਮੇਨ ਪਾਈਪਲਾਈਨ।

ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 10 ਜੁਲਾਈ
ਮੁਹਾਲੀ ਦੇ ਕੁੱਝ ਰਿਹਾਇਸ਼ੀ ਅਤੇ ਸਨਅਤੀ ਖੇਤਰ ਵਿੱਚ ਅਗਲੇ ਦੋ ਦਿਨ ਨਹਿਰੀ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-2, ਮੁਹਾਲੀ ਦੇ ਕਾਰਜਕਾਰੀ ਇੰਜਨੀਅਰ ਮਾਈਕਲ ਨੇ ਅੱਜ ਇੱਥੇ ਦੱਸਿਆ ਕਿ ਮੁਹਾਲੀ ਅਤੇ ਚੰਡੀਗੜ੍ਹ ਦੀ ਸਾਂਝੀ ਹੱਦ ਨੇੜੇ ਕਜੌਲੀ ਤੋਂ ਸਿੱਧੇ ਪਾਣੀ ਦੀ ਸਪਲਾਈ ਵਾਲੀ ਫੇਜ਼-1 ਅਤੇ ਫੇਜ਼-2 ਦੀ ਮੇਨ ਪਾਈਪਲਾਈਨ ਵਿੱਚ ਅਚਾਨਕ ਲੀਕੇਜ ਸ਼ੁਰੂ ਹੋ ਗਈ ਹੈ। ਜ਼ਿਕਰਯੋਗ ਹੈ ਕਿ ਬੀਤੀ 2 ਜੂਨ ਵਿੱਚ ਇਸ ਪਾਈਪਲਾਈਨ ਵਿੱਚ ਜ਼ਬਰਦਸਤ ਲੀਕੇਜ ਹੋ ਗਈ ਸੀ। ਉਦੋਂ ਵੀ ਦੋ ਤਿੰਨ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੀ ਸੀ।
ਇਸ ਸਬੰਧੀ ਚੰਡੀਗੜ੍ਹ ਜਲ ਸਪਲਾਈ ਵਿਭਾਗ ਵੱਲੋਂ ਕਜੌਲੀ ਵਾਟਰ ਵਰਕਸ ਤੋਂ ਪਾਣੀ ਦੀ ਸਿੱਧੇ ਸਪਲਾਈ ਵਾਲੀ ਫੇਜ਼-1 ਅਤੇ ਫੇਜ਼-2 ਦੀ ਮੇਨ ਪਾਈਪਲਾਈਨ ਦੀ ਜ਼ਰੂਰੀ ਮੁਰੰਮਤ ਲਈ ਪਾਣੀ ਦੀ ਬੰਦੀ ਲਈ ਗਈ ਹੈ। ਜਿਸ ਕਾਰਨ ਭਲਕੇ 11 ਅਤੇ 12 ਜੁਲਾਈ ਨੂੰ ਇੱਥੋਂ ਦੇ ਫੇਜ਼-1, ਫੇਜ਼-2, ਫੇਜ਼-3ਏ, ਫੇਜ਼-3ਬੀ1, ਫੇਜ਼-3ਬੀ-2, ਫੇਜ਼-4, ਫੇਜ਼-5, ਫੇਜ਼-6, ਫੇਜ਼-7 ਅਤੇ ਪਿੰਡ ਮਦਨਪੁਰਾ ਅਤੇ ਉਦਯੋਗਿਕ ਖੇਤਰ ਫੇਜ਼-1 ਤੋਂ ਫੇਜ਼-5 ਵਿੱਚ ਨਹਿਰੀ ਪਾਣੀ ਦੀ ਸਪਲਾਈ ਉਪਲਬਧਤਾ ਮੁਤਾਬਕ ਹੋਵੇਗੀ।
ਅਧਿਕਾਰੀ ਨੇ ਦੱਸਿਆ ਕਿ ਭਲਕੇ ਵੀਰਵਾਰ ਨੂੰ ਸਵੇਰੇ ਪਾਣੀ ਦੀ ਸਪਲਾਈ ਪੂਰੇ ਪ੍ਰੈਸ਼ਰ ਨਾਲ ਹੋਵੇਗੀ ਅਤੇ ਦੁਪਹਿਰ ਵੇਲੇ ਪਾਣੀ ਦੀ ਸਪਲਾਈ ਬਿਲਕੁਲ ਵੀ ਨਹੀਂ ਹੋਵੇਗੀ। ਜਦੋਂਕਿ ਸ਼ਾਮ ਨੂੰ ਪਾਣੀ ਦੀ ਸਪਲਾਈ ਘੱਟ ਪੈ੍ਰਸ਼ਰ ਨਾਲ (ਪਾਣੀ ਦੀ ਉਪਲਬਧਤਾ ਅਨੁਸਾਰ) ਹੋਵੇਗੀ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਸਵੇਰੇ ਪਾਣੀ ਦੀ ਸਪਲਾਈ ਪਾਣੀ ਦੀ ਉਪਲਬਧਤਾ ਮੁਤਾਬਕ ਹੋਵੇਗੀ ਅਤੇ ਦੁਪਹਿਰ ਵੇਲੇ ਪਾਣੀ ਦੀ ਸਪਲਾਈ ਬਿਲਕੁਲ ਵੀ ਨਹੀਂ ਹੋਵੇਗੀ। ਜਦੋਂਕਿ ਸ਼ਾਮ ਨੂੰ ਪਾਣੀ ਦੀ ਸਪਲਾਈ ਘੱਟ ਪੈ੍ਰਸ਼ਰ ਨਾਲ ਹੋਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਗਲੇ ਦੋ ਦਿਨ ਪਾਣੀ ਦੀ ਵਰਤੋਂ ਸੰਜਮ ਨਾਲ ਕਰਨ ਅਤੇ ਵਿਭਾਗ ਨੂੰ ਆਪਣਾ ਪੂਰਾ ਸਹਿਯੋਗ ਦੇਣ। ਉਂਜ ਉਨ੍ਹਾਂ ਕਿਹਾ ਕਿ ਜਲ ਵਿਭਾਗ ਕੋਲ ਪਾਣੀ ਦੀ ਕੋਈ ਕਮੀ ਨਹੀਂ ਹੈ। ਕਸੌਲੀ ਤੋਂ ਪਾਣੀ ਦੀ ਸਿੱਧੀ ਸਪਲਾਈ ਵਾਲੀ ਪਾਈਪਲਾਈਨ ਲੀਕੇਜ ਹੋਣ ਕਾਰਨ ਮੁਰੰਮਤ ਕਾਰਜਾਂ ਦੇ ਚੱਲਦਿਆਂ ਪਾਣੀ ਦੀ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ।

Advertisement

ਜਲ ਸਪਲਾਈ ਵਿਭਾਗ ਵੱਲੋਂ 500 ਘਰਾਂ ਤੇ 150 ਦੁਕਾਨਦਾਰਾਂ ਨੂੰ ਨੋਟਿਸ

ਐੱਸ.ਏ.ਐੱਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਪਾਣੀ ਦੇ ਬਿੱਲ ਦਾ ਭੁਗਤਾਨ ਨਾ ਕਰਨ ਵਾਲਿਆਂ ਨੂੰ ਕੁਨੈਕਸ਼ਨ ਕੱਟਣ ਦੀ ਚਿਤਾਵਨੀ ਦਿੱਤੀ ਹੈ। ਇਸ ਸਬੰਧੀ ਵਿਭਾਗ ਨੇ ਮੁਹਾਲੀ ਸ਼ਹਿਰੀ ਖੇਤਰ ਦੇ 500 ਤੋਂ ਵੱਧ ਘਰਾਂ ਅਤੇ ਲਗਪਗ 150 ਦੁਕਾਨਦਾਰਾਂ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਪਾਣੀ ਦੀ ਬਿੱਲ ਭਰਨ ਲਈ ਕਿਹਾ ਹੈ। ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-2, ਮੁਹਾਲੀ ਦੇ ਕਾਰਜਕਾਰੀ ਇੰਜਨੀਅਰ ਮਾਈਕਲ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਦੇ ਅਧੀਨ ਆਉਂਦੇ ਮੁਹਾਲੀ ਦੇ ਫੇਜ਼-1, ਫੇਜ਼-2, ਫੇਜ਼-3ਏ, ਫੇਜ਼-4, ਫੇਜ਼-5, ਫੇਜ਼-6, ਫੇਜ਼-3ਬੀ-1, ਫੇਜ਼-3ਬੀ-2 ਅਤੇ ਫੇਜ਼-7, ਫੇਜ਼-8, ਫੇਜ਼-9, ਫੇਜ਼-10 ਅਤੇ ਫੇਜ਼-11 ਸਮੇਤ ਸੈਕਟਰ-70 ਅਤੇ ਸੈਕਟਰ-71, ਪਿੰਡ ਮਦਨਪੁਰ, ਸ਼ਾਹੀ ਮਾਜਰਾ ਅਤੇ ਇੰਡਸਟਰੀ ਏਰੀਆ ਫੇਜ਼-1 ਤੋਂ ਫੇਜ਼-5 ਵਿਖੇ ਘਰਾਂ ਦੀਆਂ ਛੱਤਾਂ, ਦੁਕਾਨਾਂ ਦੀਆਂ ਛੱਤਾਂ, ਸ਼ੋਅਰੂਮਾਂ ਦੇ ਪੀਣ ਵਾਲੇ ਪਾਣੀ ਦੇ ਬਕਾਇਆ ਬਿੱਲ ਸੋਮਵਾਰ 15 ਜੁਲਾਈ ਤੱਕ ਹਰ ਹਾਲਤ ਵਿੱਚ ਜਲ ਸਪਲਾਈ ਦੇ ਦਫ਼ਤਰ ਵਿੱਚ ਜਮਾਂ ਕਰਵਾਏ ਜਾਣ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸਬੰਧਤ ਵਿਅਕਤੀਆਂ ਅਤੇ ਦੁਕਾਨਦਾਰਾਂ ਦੇ ਪਾਣੀ ਦੇ ਕੁਨੈਕਸ਼ਨ ਕੱਟਣ ਦੀ ਰਸਮੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਅਧਿਕਾਰੀ ਨੇ ਸ਼ਹਿਰ ਵਾਸੀਆਂ ਨੂੰ ਇਸ ਸਥਿਤੀ ਵਿੱਚ ਜਲ ਸਪਲਾਈ ਵਿਭਾਗ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਹੈ। ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਥੱਲੇ ਜਾਣ ਕਾਰਨ ਪੈਦਾ ਹੋਣ ਵਾਲੇ ਸੰਭਾਵੀ ਹਾਲਾਤਾਂ ਨਾਲ ਨਜਿੱਠਣ ਲਈ ਜਲ ਸਪਲਾਈ ਵਿਭਾਗ ਸਖ਼ਤ ਹੋ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਪਾਣੀ ਦੀ ਬੱਚਤ ਲਈ ਯਤਨ ਤੇਜ਼ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਨੂੰ ਜੁਰਮਾਨੇ ਕੀਤੇ ਜਾ ਰਹੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਪਾਣੀ ਬੱਚਤ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋੜ ਅਨੁਸਾਰ ਹੀ ਪਾਣੀ ਦੀ ਵਰਤੋਂ ਕੀਤੀ ਜਾਵੇ।

Advertisement
Advertisement
Advertisement