ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿੰਜਾਈ ਲਈ ਨਹਿਰਾਂ ’ਚ ਅੱਜ ਤੋਂ ਛੱਡਿਆ ਜਾਵੇਗਾ ਪਾਣੀ

08:07 AM Jul 28, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਜੁਲਾਈ
ਪੰਜਾਬ ਸਰਕਾਰ ਨੇ ਸਾਉਣੀ ਦੀਆਂ ਫ਼ਸਲਾਂ ਲਈ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ 28 ਜੁਲਾਈ ਤੋਂ 4 ਅਗਸਤ ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਉਨ੍ਹਾਂ ਕਿਹਾ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਤੇ ਪੀਐੱਨਸੀ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪਾਣੀ ਮਿਲੇਗਾ। ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਇਸੇ ਤਰ੍ਹਾਂ ਸਰਹਿੰਦ ਫੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਤੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪਾਣੀ ਮਿਲੇਗਾ।

Advertisement

Advertisement
Advertisement