For the best experience, open
https://m.punjabitribuneonline.com
on your mobile browser.
Advertisement

ਕਾਲਾਂਵਾਲੀ ਸਮੇਤ ਕਈ ਪਿੰਡਾਂ ਵਿਚ ਬਣਨਗੇ ਵਾਟਰ ਵਰਕਸ

06:53 AM Jul 05, 2024 IST
ਕਾਲਾਂਵਾਲੀ ਸਮੇਤ ਕਈ ਪਿੰਡਾਂ ਵਿਚ ਬਣਨਗੇ ਵਾਟਰ ਵਰਕਸ
Advertisement

ਪੱਤਰ ਪ੍ਰੇਰਕ
ਕਾਲਾਂਵਾਲੀ, 4 ਜੁਲਾਈ
ਰਾਜ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਕੁਝ ਮਹੀਨੇ ਪਹਿਲਾਂ ਕਰਵਾਏ ਗਏ ਲੋਕ ਸੰਵਾਦ ਪ੍ਰੋਗਰਾਮ ਦੌਰਾਨ ਕਾਲਾਂਵਾਲੀ ਦੇ ਸਾਬਕਾ ਵਿਧਾਇਕ ਬਲਕੌਰ ਸਿੰਘ ਰਾਹੀਂ ਭੇਜੀਆਂ ਮੰਗਾਂ ’ਤੇ ਅਮਲ ਕਰਦਿਆਂ ਸੂਬਾ ਸਰਕਾਰ ਨੇ ਕਾਲਾਂਵਾਲੀ ਸਮੇਤ ਇਲਾਕੇ ਦੇ ਕਈ ਪਿੰਡਾਂ ਦੇ ਵਾਟਰ ਵਰਕਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਲਈ ਕਰੋੜਾਂ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ ਜਿਸ ਲਈ ਸਾਬਕਾ ਵਿਧਾਇਕ ਨੇ ਸੂਬੇ ਦੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ। ਸਾਬਕਾ ਵਿਧਾਇਕ ਬਲਕੌਰ ਸਿੰਘ ਨੇ ਦੱਸਿਆ ਕਿ ਪਿੰਡ ਕਾਲਾਂਵਾਲੀ ਦੇ ਵਾਟਰ ਵਰਕਸ ਦੇ ਬੂਸਟਿੰਗ ਸਟੇਸ਼ਨ ਦੀ ਮੁਰੰਮਤ, ਡਿਸਟ੍ਰੀਬਿਊਸ਼ਨ ਸਿਸਟਮ ਨੂੰ ਅਪਗ੍ਰੇਡ ਕਰਨ ਦਾ ਕੰਮ ਕੀਤਾ ਜਾਵੇਗਾ, ਇਸ ਤੋਂ ਇਲਾਵਾ ਵਾਟਰ ਵਰਕਸ ਨੂੰ ਸਪਲਾਈ ਕਰਨ ਵਾਲੀ ਪਾਈਪ ਲਾਈਨ ਨੂੰ ਬਦਲਣ ਦਾ ਕੰਮ ਵੀ ਕੀਤਾ ਜਾਵੇਗਾ।

Advertisement

Advertisement
Advertisement
Author Image

joginder kumar

View all posts

Advertisement