ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਾਇਨਾਡ: ਭਾਜਪਾ ਨੇ ਪ੍ਰਿਯੰਕਾ ਖ਼ਿਲਾਫ਼ ਨਵਯਾ ਹਰੀਦਾਸ ਨੂੰ ਉਤਾਰਿਆ

07:17 AM Oct 20, 2024 IST

ਨਵੀਂ ਦਿੱਲੀ: ਭਾਜਪਾ ਨੇ ਅੱਜ ਕੇਰਲ ਦੇ ਵਾਇਨਾਡ ਲੋਕ ਸਭਾ ਹਲਕੇ ਤੋਂ ਨਵਯਾ ਹਰੀਦਾਸ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ, ਜਦਕਿ ਇਸੇ ਹਲਕੇ ਤੋਂ ਕਾਂਗਰਸ ਤਰਫ਼ੋਂ ਪ੍ਰਿਯੰਕਾ ਗਾਂਧੀ ਵਾਡਰਾ ਚੋਣ ਲੜ ਰਹੇ ਹਨ। ਪਾਰਟੀ ਨੇ ਅੱਜ ਅੱਠ ਰਾਜਾਂ ਦੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ 24 ਉਮੀਦਵਾਰਾਂ ਦੇ ਨਾਮ ਐਲਾਨੇ ਹਨ। ਸਾਬਕਾ ਸੰਸਦ ਮੈਂਬਰ ਸੁਨੀਲ ਸੋਨੀ ਛੱਤੀਸਗੜ੍ਹ ਦੇ ਰਾਏਪੁਰ ਸਿਟੀ ਦੱਖਣੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਕੇਂਦਰੀ ਰਾਜ ਤੋਂ ਇਲਾਵਾ ਭਾਜਪਾ ਨੇ ਆਸਾਮ, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਰਾਜਸਥਾਨ ਅਤੇ ਪੱਛਮੀ ਬੰਗਾਲ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਹਨ। -ਪੀਟੀਆਈ

Advertisement

Advertisement