For the best experience, open
https://m.punjabitribuneonline.com
on your mobile browser.
Advertisement

ਅਸੀਂ ਧੋਖਾਧੜੀ ਦੇ ਸ਼ਿਕਾਰ 700 ਵਿਦਿਆਰਥੀਆਂ ਦੇ ਕੇਸਾਂ ਦੀ ਘੋਖ ਕਰ ਰਹੇ ਹਾਂ ਤੇ ਹਰ ਪੀੜਤ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਮਿਲੇਗਾ: ਟਰੂਡੋ

09:13 PM Jun 23, 2023 IST
ਅਸੀਂ ਧੋਖਾਧੜੀ ਦੇ ਸ਼ਿਕਾਰ 700 ਵਿਦਿਆਰਥੀਆਂ ਦੇ ਕੇਸਾਂ ਦੀ ਘੋਖ ਕਰ ਰਹੇ ਹਾਂ ਤੇ ਹਰ ਪੀੜਤ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਮਿਲੇਗਾ  ਟਰੂਡੋ
Advertisement

ਨਵੀਂ ਦਿੱਲੀ/ਓਟਵਾ, 8 ਜੂਨ

Advertisement

ਫਰਜ਼ੀ ਦਾਖ਼ਲਾ ਪੱਤਰਾਂ ਕਾਰਨ ਕੈਨੇਡਾ ਤੋਂ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ 700 ਭਾਰਤੀ ਵਿਦਿਆਰਥੀਆਂ ਨੂੰ ਭਰੋਸਾ ਦਿਵਾਉਂਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਹਰੇਕ ਕੇਸ ਦਾ ਮੁਲਾਂਕਣ ਕਰਨਗੇ ਅਤੇ ਧੋਖਾਧੜੀ ਦੇ ਪੀੜਤਾਂ ਨੂੰ ਆਪਣਾ ਪੱਖ ਰੱਖਣ ਬੇਕਸੂਰ ਹੋਣ ਬਾਰੇ ਸਬੂਤ ਪੇਸ਼ ਕਰਨ ਦਾ ਮੌਕਾ ਮਿਲੇਗਾ। ਇਹ ਟਿੱਪਣੀ ਅਜਿਹੇ ਸਮੇਂ ਆਈ ਹੈ ਜਦੋਂ ਸੈਂਕੜੇ ਭਾਰਤੀ ਵਿਦਿਆਰਥੀ, ਜਿਨ੍ਹਾਂ ਵਿੱਚ ਜ਼ਿਆਦਾਤਰ ਪੰਜਾਬ ਦੇ ਹਨ, ਕੈਨੇਡਾ ਵਿੱਚ ਸੜਕਾਂ ‘ਤੇ ਉਤਰ ਰਹੇ ਹਨ। ਉਹ ਇਹ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਭਾਰਤ ਵਿੱਚ ਉਨ੍ਹਾਂ ਨੂੰ ਏਜੰਟ ਨੇ ਧੋਖਾ ਦਿੱਤਾ ਹੈ। ਇਸ ਵਿੱਚ ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ। ਟਰੂਡੋ ਨੇ ਪਾਰਲੀਮੈਂਟ ਬਹਿਸ ਦੌਰਾਨ ਕਿਹਾ, ‘ਮੈਂ ਇਸ ਮਾਮਲੇ ਤੋਂ ਜਾਣੂ ਹਾਂ। ਸਾਡਾ ਧਿਆਨ ਪੀੜਤਾਂ ਨੂੰ ਸਜ਼ਾ ਦੇਣ ਦੀ ਬਜਾਏ ਦੋਸ਼ੀਆਂ ਦੀ ਪਛਾਣ ਕਰਨਾ ਹੈ।’ ਪ੍ਰਧਾਨ ਮੰਤਰੀ ਨੇ ਸਿੱਖ ਮੂਲ ਦੇ ਐੱਨਡੀਪੀ ਆਗੂ ਜਗਮੀਤ ਸਿੰਘ ਵੱਲੋਂ ਦੇਸ਼ ਨਿਕਾਲਾ ਦਿੱਤੇ ਜਾਣ ਵਾਲੇ ਪੀੜਤ ਵਿਦਿਆਰਥੀਆਂ ਦੀ ਸਥਿਤੀ ਬਾਰੇ ਚਿੰਤਾਵਾਂ ਦਾ ਜਵਾਬ ਦਿੰਦਿਆਂ ਕਿਹਾ, ‘ਧੋਖਾਧੜੀ ਦੇ ਪੀੜਤਾਂ ਨੂੰ ਆਪਣਾ ਪੱਖ ਤੇ ਉਸ ਦੇ ਸਮਰਥਨ ‘ਚ ਸਬੂਤ ਪੇਸ਼ ਕਰਨ ਦਾ ਮੌਕਾ ਮਿਲੇਗਾ। ਟਰੂਡੋ ਨੇ ਕਿਹਾ, ‘ਅਸੀਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੁਆਰਾ ਸਾਡੇ ਦੇਸ਼ ਵਿੱਚ ਪਾਏ ਅਥਾਹ ਯੋਗਦਾਨ ਦਾ ਸਨਮਾਨ ਕਰਦੇ ਹਾਂ ਤੇ ਅਸੀਂ ਧੋਖਾਧੜੀ ਦੇ ਪੀੜਤਾਂ ਦੀ ਸਹਾਇਤਾ ਲਈ ਵਚਨਬੱਧ ਹਾਂ। ਅਸੀਂ ਹਰ ਇੱਕ ਕੇਸ ਦਾ ਮੁਲਾਂਕਣ ਕਰਦੇ ਹਾਂ।’ ਵਿਦਿਆਰਥੀਆਂ ਨੇ 29 ਮਈ ਤੋਂ ਮਿਸੀਸਾਗਾ ਦੇ ਏਅਰਪੋਰਟ ਰੋਡ ‘ਤੇ ਸੀਬੀਐੱਸਏ ਦੇ ਮੁੱਖ ਦਫ਼ਤਰ ਦੇ ਬਾਹਰ ਧਰਨਾ ਜਾਰੀ ਰੱਖਿਆ ਹੋਇਆ ਹੈ, ਜਿਸ ਵਿੱਚ ਬੈਨਰ ਫੜੇ ਹੋਏ ਹਨ, ਜਿਸ ਵਿੱਚ ‘ਡਿਪੋਰਟੇਸ਼ਨ ਵਿਰੁੱਧ ਇੱਕਜੁੱਟ ਹੋਵੋ’, ‘ਡਿਪੋਰਟੇਸ਼ਨ ਬੰਦ ਕਰੋ’ ਅਤੇ ‘ਸਾਨੂੰ ਨਿਆਂ ਚਾਹੀਦਾ ਹੈ।

Advertisement
Advertisement
Advertisement
×