ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਨੂੰ ‘ਸਭ ਦਾ ਸਾਥ, ਸਭ ਦਾ ਵਿਕਾਸ’ ਦੀ ਲੋੜ ਨਹੀਂ: ਸ਼ੁਵੇਂਦੂ ਅਧਿਕਾਰੀ

07:00 AM Jul 18, 2024 IST

ਕੋਲਕਾਤਾ, 17 ਜੁਲਾਈ
ਭਾਜਪਾ ਦੇ ਸੀਨੀਅਰ ਆਗੂ ਸ਼ੁਵੇਂਦੂ ਅਧਿਕਾਰੀ ਨੇ ਹਾਲੀਆ ਲੋਕ ਸਭਾ ਚੋਣਾਂ ਦੌਰਾਨ ਪੱਛਮੀ ਬੰਗਾਲ ’ਚ ਪਾਰਟੀ ਦੇ ਖਰਾਬ ਪ੍ਰਦਰਸ਼ਨ ਲਈ ਘੱਟ ਗਿਣਤੀ ਭਾਈਚਾਰੇ ਤੋਂ ਘੱਟ ਹਮਾਇਤ ਮਿਲਣ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ, ‘ਸਭ ਦਾ ਸਾਥ, ਸਭ ਦਾ ਵਿਕਾਸ’ ਦੀ ਲੋੜ ਨਹੀਂ ਹੈ ਅਤੇ ਇਸ ਦੀ ਥਾਂ ਉਨ੍ਹਾਂ ‘ਅਸੀਂ ਉਸ ਦੇ ਨਾਲ, ਜੋ ਸਾਡੇ ਨਾਲ’ ਦਾ ਮਤਾ ਪੇਸ਼ ਕੀਤਾ। ਭਾਜਪਾ ਦੀ ਸੂਬਾਈ ਕਾਰਜਕਾਰਨੀ ਦੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਅਧਿਕਾਰੀ ਨੇ ਇਹ ਵੀ ਕਿਹਾ ਕਿ ਪਾਰਟੀ ਦੇ ਘੱਟ ਗਿਣਤੀ ਮੋਰਚਾ ਦੀ ਲੋੜ ਨਹੀਂ ਹੈ। ਹਾਲਾਂਕਿ ਬਾਅਦ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀਆਂ ਟਿੱਪਣੀਆਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ ਅਤੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਤਰ ‘ਸਭ ਦਾ ਸਾਥ, ਸਭ ਦਾ ਵਿਕਾਸ, ਸਭ ਦਾ ਵਿਸ਼ਵਾਸ, ਸਭ ਦਾ ਪ੍ਰਯਾਸ’ ਦੀ ਪੂਰੀ ਹਮਾਇਤ ਕਰਦੇ ਹਨ। ਉਨ੍ਹਾਂ ਕਿਹਾ, ‘ਮੈਂ ਰਾਸ਼ਟਰਵਾਦੀ ਮੁਸਲਮਾਨਾਂ ਦੀ ਵੀ ਗੱਲ ਕੀਤੀ ਹੈ। ਅਸੀਂ ਸਾਰੇ ‘ਸਭ ਦਾ ਸਾਥ, ਸਭ ਦਾ ਵਿਕਾਸ’ ਦੀ ਗੱਲ ਕਰਦੇ ਹਾਂ ਪਰ ਅੱਗੇ ਤੋਂ ਮੈਂ ਇਹ ਨਹੀਂ ਕਹਾਂਗਾ, ਮੇਰਾ ਮੰਨਣਾ ਹੈ ਕਿ ਇਸ ਦੀ ਥਾਂ ‘ਅਸੀਂ ਉਨ੍ਹਾਂ ਦੇ ਨਾਲ ਜੋ ਸਾਡੇ ਨਾਲ’ ਹੋਣਾ ਚਾਹੀਦਾ ਹੈ। -ਪੀਟੀਆਈ

Advertisement

Advertisement
Advertisement