ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਸਤਕਾਂ ਤੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ: ਮੁੰਡੀਆਂ

08:10 AM Nov 16, 2024 IST
ਪੁਸਤਕ ਮੇਲੇ ਵਿੱਚ ਪਹੁੰਚੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਹੋਰ।

ਸਤਵਿੰਦਰ ਬਸਰਾ
ਲੁਧਿਆਣਾ, 15 ਨਵੰਬਰ
ਪੰਜਾਬੀ ਸਾਹਿਤ ਅਕਾਦਮੀ ਵੱਲੋਂ ਪੰਜਾਬੀ ਭਵਨ ਵਿੱਚ ਕਰਵਾਏ ਜਾ ਰਹੇ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਦਾ ਦੂਜਾ ਦਿਨ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਚੇਅਰਮੈਨ ਮਾਰਕਫੈੱਡ ਅਮਨਦੀਪ ਸਿੰਘ ਸੋਹੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਪੰਧੇਰ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਬਾਦਲ ਸਰਕਾਰ ਵੇਲੇ ਪੰਜਾਬੀ ਭਾਸ਼ਾ ਤੇ ਸਭਿਆਚਾਰ ਲਈ ਪ੍ਰਤੀਬੱਧ ਸੰਸਥਾਵਾਂ ਨੇ ਇਕ ਰਾਜ ਭਾਸ਼ਾ ਐਕਟ ਤਿਆਰ ਕਰਕੇ ਦਿੱਤਾ ਸੀ ਜੋ ਅੱਜ ਤੱਕ ਲਾਗੂ ਨਹੀਂ ਹੋ ਸਕਿਆ। ਸਾਹਿਤ ਸੰਸਥਾਵਾਂ ਕੰਮ ਕਰ ਰਹੀਆਂ ਹਨ, ਪਰ ਸਰਕਾਰਾਂ ਸੰਸਥਾਵਾਂ ਦੀ ਮਦਦ ਨਹੀਂ ਕਰ ਰਹੀਆਂ। ਉਨ੍ਹਾਂ ਮੰਗ ਕੀਤੀ ਕਿ ਵਪੰਜਾਬ ਸਰਕਾਰ ਪੰਜਾਬੀ ਭਾਸ਼ਾ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਦੀ ਗੱਲ ਸੁਣੇ ਤੇ ਪਹਿਲ ਦੇ ਆਧਾਰ ’ਤੇ ਪੰਜਾਬੀ ਭਾਸ਼ਾ ਐਕਟ ਲਾਗੂ ਕਰੇ। ਇਸ ਮੌਕੇ ਕੈਬਨਿਟ ਮੰਤਰੀ ਨੇ ਸਾਹਿਤ ਉਤਸਵ ਮੌਕੇ ਸੁਖਜੀਵਨ ਅਤੇ ਰਵੀ ਰਵਿੰਦਰ ਵੱਲੋਂ ਲਾਈ ਫ਼ੋਟੋ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਤੇ ਸਾਰਿਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੁਸਤਕਾਂ ਰਾਹ ਦਸੇਰਾ ਹੁੰਦੀਆਂ ਹਨ। ਬੱਚਿਆਂ ਤੇ ਨੌਜਵਾਨਾਂ ਨੂੰ ਵਿਰਸੇ ਅਤੇ ਧਰਮ ਨਾਲ ਜੋੜਨ ਦੀ ਲੋੜ ਹੈ। ਉਨ੍ਹਾਂ ਅਕਾਦਮੀ ਦੀਆਂ ਮੰਗਾਂ ’ਤੇ ਤੁਰੰਤ ਅਮਲ ਕਰਦਿਆਂ ਸੋਮਵਾਰ ਤੋਂ ਕੰਮ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ। ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਕਿਹਾ ਪੰਜਾਬੀ ਮਾਂ ਬੋਲੀ ਨੂੰ ਸਾਂਭਣ ਦੀ ਲੋੜ ਹੈ। ਪੁਸਤਕ ਮੇਲਾ ਅਤੇ ਸਾਹਿਤ ਉਤਸਵ ਇਕ ਸ਼ਲਾਘਾਯੋਗ ਕਾਰਜ ਹੈ। ਇਸ ਮੌਕੇ ਦੋਵਾਂ ਸਖਸ਼ੀਅਤਾਂ ਨੂੰ ਅਕਾਦਮੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
ਅਗਲੇ ਸੈਸ਼ਨ ਵਿੱਚ ‘ਰੇਪ ਮਾਨਸਿਕਤਾ ਅਤੇ ਔਰਤ’ ਵਿਸ਼ੇ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਾ. ਪਾਲ ਕੌਰ ਨੇ ਕੀਤੀ। ਮੁੱਖ ਮਹਿਮਾਨ ਵਜੋਂ ਪ੍ਰੋ. ਜਗਮੋਹਨ ਸਿੰਘ ਅਤੇ ਵਿਸ਼ੇਸ਼ ਮਹਿਮਾਨ ਪਰਮਿੰਦਰ ਸਵੈਚ ਸ਼ਾਮਲ ਹੋਏ। ਮੰਚ ਸੰਚਾਲਨ ਡਾ. ਅਰਵਿੰਦਰ ਕੌਰ ਕਾਕੜਾ ਨੇ ਕੀਤਾ। ਦੂਜੇ ਸੈਸ਼ਨ ਦੇ ਕਵੀ ਦਰਬਾਰ ਦੀ ਪ੍ਰਧਾਨਗੀ ਮਨਜੀਤ ਇੰਦਰਾ ਨੇ ਕੀਤੀ। ਵਿਸ਼ੇਸ਼ ਮਹਿਮਾਨ ਵਜੋਂ ਸੁਰਿੰਦਰ ਗੀਤ ਸ਼ਾਮਲ ਹੋਏ। ਪ੍ਰਧਾਨਗੀ ਮੰਡਲ ਵਿਚ ਡਾ. ਗੁਲਜ਼ਾਰ ਸਿੰਘ ਪੰਧੇਰ, ਡਾ. ਗੁਰਚਰਨ ਕੌਰ ਕੋਚਰ ਸ਼ਾਮਲ ਹਨ। ਕਵੀ ਦਰਬਾਰ ਵਿਚ ਵੱਖ ਵੱਖ ਕਵੀਆਂ ਨੇ ਸ਼ਮੂਲੀਅਤ ਕੀਤੀ। ਕਵੀ ਦਰਬਾਰ ਦਾ ਮੰਚ ਸੰਚਾਲਨ ਨਰਿੰਦਰਪਾਲ ਕੌਰ ਨੇ ਕੀਤਾ। ਪੁਸਤਕ ਮੇਲੇ ਮੌਕੇ ਪੰਜਾਬ ਭਰ ਤੋਂ ਪਹੁੰਚੇ ਪੁਸਤਕ ਪ੍ਰੇਮੀਆਂ ਨੇ ਪੁਸਤਕਾਂ ਖਰੀਦੀਆਂ। ਅਕਾਦਮੀ ਵੱਲੋਂ ਸਮੂਹ ਪੁਸਤਕ ਪ੍ਰੇਮੀਆਂ ਦੀ ਆਮਦ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਆਸ ਪ੍ਰਗਟ ਕੀਤੀ ਗਈ ਕਿ 17 ਨਵੰਬਰ ਤੱਕ ਇਸੇ ਤਰ੍ਹਾਂ ਰੌਣਕ ਰਹੇਗੀ।

Advertisement

Advertisement