For the best experience, open
https://m.punjabitribuneonline.com
on your mobile browser.
Advertisement

ਸਾਨੂੰ ਮਾਨਵਤਾ ਦੀ ਸੇਵਾ ਕਰਨੀ ਚਾਹੀਦੀ ਹੈ: ਐਡਵੋਕੇਟ ਧਾਮੀ

08:41 PM Feb 04, 2025 IST
ਸਾਨੂੰ ਮਾਨਵਤਾ ਦੀ ਸੇਵਾ ਕਰਨੀ ਚਾਹੀਦੀ ਹੈ  ਐਡਵੋਕੇਟ ਧਾਮੀ
Advertisement

ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 4 ਫ਼ਰਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਚ ਵਿਸ਼ੇਸ਼ ਬੱਚਿਆਂ ਦੇ ਇਲਾਜ ਅਤੇ ਪੁਨਰਵਾਸ ਲਈ ਫਿਜ਼ੀਓਥੈਰੇਪੀ ਵਿਭਾਗ ਵਿੱਚ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਯੂਨਿਟ ਦਾ ਉਦਘਾਟਨ ਕੀਤਾ ਅਤੇ ਮਾਊਂਟ ਐਵਰੈਸਟ ਚੋਟੀ ਨੂੰ ਸਰ ਕਰਨ ਵਾਲੇ ਪਹਿਲੇ ਅੰਮ੍ਰਿਤਧਾਰੀ ਗੁਰਸਿੱਖ ਭਾਈ ਮਲਕੀਤ ਸਿੰਘ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਮਾਨਵਤਾ ਦੀ ਸੇਵਾ ਦਾ ਮਾਰਗ ਦਿਖਾਇਆ ਹੈ ਜਿਸ ’ਤੇ ਚੱਲ ਕੇ ਸਾਨੂੰ ਗੁਰੂ ਦਾ ਅਸ਼ੀਰਵਾਦ ਹਾਸਲ ਕਰਨਾ ਚਾਹੀਦਾ ਹੈ। ਉਨ੍ਹਾਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਆਪਣੇ ਐਨਆਰਆਈ ਸਾਥੀਆਂ ਦੀ ਮਦਦ ਨਾਲ ਯੂਨੀਵਰਸਿਟੀ ਵਿਚ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਵਿਸ਼ੇਸ਼ ਬੱਚਿਆਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਕੀਮਤੀ ਮਸ਼ੀਨਾਂ ਦਾ ਪ੍ਰਬੰਧ ਕਰਵਾਇਆ ਹੈ ਜਿਨ੍ਹਾਂ ਵਿਚ ਸੁਰਜੀਤ ਸਿੰਘ ਮਾਵੀ, ਅਮਰੀਕ ਸਿੰਘ ਟਿਵਾਣਾ, ਪਰਮਜੀਤ ਸਿੰਘ ਗਰਚਾ, ਹੈਪੀ ਮੁੰਡੀ, ਪਾਲ ਤਲਾਣੀਆਂ, ਤੇਜਿੰਦਰ ਸਿੰਘ ਭੰਗੂ, ਗੁਰਸਿਮਰ ਸਿੰਘ, ਮਨਦੀਪ ਸਿੰਘ ਕੰਗ ਅਤੇ ਗੁਰਬੀਰ ਸਿੰਘ ਧਾਰਨੀ ਸ਼ਾਮਲ ਹਨ ਜਿਨ੍ਹਾਂ ਇਨ੍ਹਾਂ ਮਸ਼ੀਨਾਂ ਦੀ ਖਰੀਦ ਕਰਵਾਈ।

Advertisement

Advertisement
Advertisement
Author Image

sukhitribune

View all posts

Advertisement