ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਲਾਤਕਾਰ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਲਈ ਮੌਜੂਦਾ ਕਾਨੂੰਨ ’ਚ ਸੋਧ ਕਰਾਂਗੇ: ਮਮਤਾ

08:28 AM Aug 29, 2024 IST
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਮਤਾ ਬੈਨਰਜੀ। -ਫੋਟੋ: ਪੀਟੀਆਈ

ਕੋਲਕਾਤਾ, 28 ਅਗਸਤ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਬਲਾਤਕਾਰ ਦੀਆਂ ਘਟਨਾਵਾਂ ਨੂੰ ਲੈ ਕੇ ਉਨ੍ਹਾਂ ਦੀ ਸਰਕਾਰ ਦੀ ਸਿਫ਼ਰ ਸ਼ਹਿਣਸ਼ੀਲਤਾ ਪਾਲਿਸੀ ਹੈ। ਉਨ੍ਹਾਂ ਕਿਹਾ ਕਿ ਬਲਾਤਕਾਰ ਦੇ ਦੋਸ਼ੀਆਂ ਲਈ ਫਾਂਸੀ ਦੀ ਸਜ਼ਾ ਯਕੀਨੀ ਬਣਾਉਣ ਲਈ ਅਗਲੇ ਹਫ਼ਤੇ ਸੂਬਾਈ ਅਸੈਂਬਲੀ ਵਿਚ ਮੌਜੂਦਾ ਕਾਨੂੰਨ ਵਿਚ ਸੋਧ ਕੀਤੀ ਜਾਵੇਗੀ। ਬੈਨਰਜੀ ਨੇ ਕਿਹਾ ਕਿ ਜੇ ਰਾਜਪਾਲ ਨੇ ਸੋਧ ਬਿੱਲ ਨੂੰ ਪ੍ਰਵਾਨਗੀ ਦੇਣ ’ਚ ਦੇਰੀ ਕੀਤੀ ਜਾਂ ਫਿਰ ਅੱਗੇ ਰਾਸ਼ਟਰਪਤੀ ਕੋਲ ਭੇਜਿਆ ਤਾਂ ਉਹ ਰਾਜ ਭਵਨ ਦੇ ਬਾਹਰ ਧਰਨੇ ’ਤੇ ਬੈਠਣਗੇ। ਮੁੱਖ ਮੰਤਰੀ ਨੇ ਕਿਹਾ ਕਿ ਬਲਾਤਕਾਰ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਸਬੰਧੀ ਕਾਨੂੰਨ ਪਾਸ ਕਰਵਾਉਣ ਲਈ ਕੇਂਦਰ ਸਰਕਾਰ ’ਤੇ ਦਬਾਅ ਬਣਾਉਣ ਲਈ ਤ੍ਰਿਣਮੂਲ ਕਾਂਗਰਸ ਸ਼ਨਿੱਚਰਵਾਰ ਤੋਂ ਸੂਬੇ ਵਿਚ ਜ਼ਮੀਨੀ ਪੱਧਰ ’ਤੇ ਅੰਦੋਲਨ ਸ਼ੁਰੂ ਕਰੇਗੀ।
ਤ੍ਰਿਣਮੂਲ ਕਾਂਗਰਸ ਦੀ ਛਾਤਰਾ ਪ੍ਰੀਸ਼ਦ ਦੇ ਸਥਾਪਨਾ ਦਿਹਾੜੇ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਅਸੀਂ ਅਗਲੇ ਹਫ਼ਤੇ ਅਸੈਂਬਲੀ ਦੇ ਵਿਸ਼ੇਸ਼ ਇਜਲਾਸ ਦੌਰਾਨ ਸੋਧਿਆ ਹੋਇਆ ਬਿੱਲ ਪਾਸ ਕਰਾਂਗੇ। ਅਸੀਂ ਇਸ ਨੂੰ ਪ੍ਰਵਾਨਗੀ ਲਈ ਅੱਗੇ ਰਾਜਪਾਲ ਨੂੰ ਭੇਜਾਂਗੇ। ਜੇ ਉਨ੍ਹਾਂ ਬਿੱਲ ਪਾਸ ਕਰਨ ਵਿਚ ਦੇਰੀ ਕੀਤੀ ਤਾਂ ਅਸੀਂ ਰਾਜ ਭਵਨ ਦੇ ਬਾਹਰ ਧਰਨਾ ਦੇਵਾਂਗੇ।’’ ਬੈਨਰਜੀ ਨੇ ਬੰਗਾਲ ਦੇ ਮੁੁਜ਼ਾਹਰਾਕਾਰੀ ਜੂਨੀਅਰ ਡਾਕਟਰਾਂ, ਜੋ ਪਿਛਲੇ 20 ਦਿਨਾਂ ਤੋਂ ਹੜਤਾਲ ’ਤੇ ਹਨ, ਨੂੰ ਅਪੀਲ ਕੀਤੀ ਕਿ ਉਹ ਕੰਮਾਂ ਉੱਤੇ ਪਰਤ ਆਉਣ। ਭਾਜਪਾ ਵੱਲੋਂ ਦਿੱਤੇ 12 ਘੰਟੇ ਬੰਦ ਦੇ ਸੱਦੇ ਲਈ ਪਾਰਟੀ ’ਤੇ ਵਰ੍ਹਦਿਆਂ ਬੈਨਰਜੀ ਨੇ ਕਿਹਾ, ‘‘ਉਨ੍ਹਾਂ ਬੰਦ ਦਾ ਸੱਦਾ ਦਿੱਤਾ ਕਿਉਂਕਿ ਉਹ ਇਕ ਲਾਸ਼ ਦੇ ਨਾਂ ਉੱਤੇ ਸਿਆਸੀ ਲਾਭ ਲੈਣਾ ਚਾਹੁੰਦੇ ਹਨ। ਭਾਜਪਾ ਆਮ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਹ ਬੰਗਾਲ ਨੂੰ ਬਦਨਾਮ ਕਰਨਾ ਚਾਹੁੰਦੇ ਹਨ ਤੇ ਉਨ੍ਹਾਂ ਜਾਂਚ ਲੀਹੋਂ ਲਾਹੁਣ ਲਈ ਸਾਜ਼ਿਸ਼ ਘੜੀ ਹੈ ਤਾਂ ਕਿ ਪੀੜਤ ਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਨਾ ਮਿਲੇ।’’ ਟੀਐੱਮਸੀ ਆਗੂ ਅਭਿਸ਼ੇਕ ਬੈਨਰਜੀ ਨੇ ਵੀ ਕੇਂਦਰ ਸਰਕਾਰ ਤੋਂ ਬਲਾਤਕਾਰ ਖਿਲਾਫ਼ ਸਖ਼ਤ ਕਾਨੂੰਨ ਬਣਾਏ ਜਾਣ ਦੀ ਮੰਗ ਕਰਦਿਆਂ ਕਿਹਾ ਉਹ ਲੋਕ ਸਭਾ ਵਿਚ ਇਸ ਸਬੰਧੀ ਪ੍ਰਾਈਵੇਟ ਮੈਂਬਰਜ਼ ਬਿੱਲ ਰੱਖਣਗੇ। ਪਾਰਟੀ ਦੇ ਕੌਮੀ ਜਨਰਲ ਸਕੱਤਰ ਬੈਨਰਜੀ ਨੇ ਕਿਹਾ ਕਿ ਜੇ ਕੇਂਦਰ ਸਖ਼ਤ ਕਾਨੂੰਨ ਬਣਾਉਣ ’ਚ ਨਾਕਾਮ ਰਿਹਾ ਤਾਂ ਉਹ ਦਿੱਲੀ ’ਚ ਰੋਸ ਮੁਜ਼ਾਹਰਾ ਕਰਨਗੇ। -ਪੀਟੀਆਈ

Advertisement

ਬਲਾਤਕਾਰ ਦੀਆਂ ਘਟਨਾਵਾਂ ਰੋਕਣ ਲਈ ਮਮਤਾ ਵਜ਼ਾਰਤ ਵੱਲੋਂ ਨਵਾਂ ਬਿੱਲ ਲਿਆਉਣ ਦੀ ਤਜਵੀਜ਼

ਕੋਲਕਾਤਾ:

ਜਬਰ-ਜਨਾਹ ਦੀਆਂ ਘਟਨਾਵਾਂ ਰੋਕਣ ਅਤੇ ਅਜਿਹੇ ਅਪਰਾਧਾਂ ਲਈ ਸਖਤ ਸਜ਼ਾਵਾਂ ਯਕੀਨੀ ਬਣਾਉਣ ਦੇ ਮਕਸਦ ਨਾਲ ਪੱਛਮੀ ਬੰਗਾਲ ਮੰਤਰੀ ਮੰਡਲ ਵੱਲੋਂ ਅੱਜ ਇਕ ਨਵਾਂ ਬਿੱਲ ਲਿਆਉਣ ਦੀ ਤਜਵੀਜ਼ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਬਿੱਲ ਅਗਲੇ ਹਫ਼ਤੇ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।
ਸੂਬੇ ਦੇ ਖੇਤੀਬਾੜੀ ਮੰਤਰੀ ਸ਼ੋਭਨਦੇਬ ਚਟੋਪਾਧਿਆਏ ਨੇ ਕਿਹਾ ਕਿ ਉਹ ਸਪੀਕਰ ਬਿਮਨ ਬੰਦੋਪਾਧਿਆਏ ਨੂੰ 2 ਸਤੰਬਰ ਤੋਂ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਇਜਲਾਸ ਸੱਦਣ ਦੀ ਬੇਨਤੀ ਕਰਨਗੇ। ਉਨ੍ਹਾਂ ਕਿਹਾ, ‘‘ਪ੍ਰਸਤਾਵਿਤ ਬਿੱਲ 3 ਸਤੰਬਰ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।’’ ਹਾਲ ਹੀ ਵਿੱਚ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਵਾਪਰੀ ਜਬਰ-ਜਨਾਹ ਤੇ ਕਤਲ ਦੀ ਘਟਨਾ ਤੋਂ ਬਾਅਦ ਅਜਿਹੀਆਂ ਹੋਰ ਘਟਨਾਵਾਂ ਨੂੰ ਰੋਕਣ ਦੇ ਮਕਸਦ ਨਾਲ ਇਹ ਬਿੱਲ ਲਿਆਂਦਾ ਜਾ ਰਿਹਾ ਹੈ। -ਪੀਟੀਆਈ

Advertisement

ਸੀਬੀਆਈ ਨੇ ਏਐੱਸਆਈ ਦੇ ਪੌਲੀਗ੍ਰਾਫ ਟੈਸਟ ਦੀ ਕਾਰਵਾਈ ਵਿੱਢੀ

ਨਵੀਂ ਦਿੱਲੀ:

ਸੀਬੀਆਈ ਨੇ ਕੋਲਕਾਤਾ ਪੁਲੀਸ ਦੇ ਏਐੱਸਆਈ ਅਨੂਪ ਦੱਤਾ ਦਾ ਪੌਲੀਗ੍ਰਾਫ ਟੈਸਟ ਕਰਵਾਉਣ ਦੀ ਕਾਰਵਾਈ ਵਿੱਢ ਦਿੱਤੀ ਹੈ। ਕੋਲਕਾਤਾ ਜੂਨੀਅਰ ਡਾਕਟਰ ਬਲਾਤਕਾਰ ਤੇ ਕਤਲ ਕੇਸ ਵਿਚ ਦੱਤਾ ਅੱਠਵਾਂ ਸ਼ਖ਼ਸ ਹੈ, ਜਿਸ ਦਾ ਪੌਲੀਗ੍ਰਾਫ਼ ਟੈਸਟ ਕਰਵਾਇਆ ਜਾ ਰਿਹਾ ਹੈ। ਕਾਬਿਲੇਗੌਰ ਹੈ ਕਿ ਕੇਸ ਦੇ ਮੁੱਖ ਮੁਲਜ਼ਮ ਸੰਜੈ ਰਾਏ ਨਾਲ ਦੱਤਾ ਦੀ ਨੇੜਤਾ ਦੱਸੀ ਜਾਂਦੀ ਹੈ। ਪੌਲੀਗ੍ਰਾਫ਼ ਟੈਸਟ ਰਾਹੀਂ ਇਹ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਦੱਤਾ ਨੇ ਇਸ ਅਪਰਾਧ ਵਿਚ ਰਾਏ ਦੀ ਕਿਸੇ ਤਰ੍ਹਾਂ ਦੀ ਮਦਦ ਤਾਂ ਨਹੀਂ ਕੀਤੀ। -ਪੀਟੀਆਈ

Advertisement
Tags :
CBIChief Minister Mamata BanerjeePunjabi khabarPunjabi NewsRapeWest Bengal