ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਕਰਾਂਗੇ: ਸੰਧੂ

10:35 AM May 27, 2024 IST
ਚੋਣ ਪ੍ਰਚਾਰ ਦੌਰਾਨ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ। ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 26 ਮਈ
ਨਸ਼ਿਆਂ ਕਾਰਨ ਸ਼ਹਿਰ ਦੇ ਪ੍ਰਭਾਵਿਤ ਇਲਾਕੇ ਮਕਬੂਲਪੁਰਾ ਵਿੱਚ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿਕਾਸ, ਸਨਅਤੀ ਉੱਨਤੀ, ਸੁਰੱਖਿਆ, ਅਪਰਾਧ ਅਤੇ ਨਸ਼ਾ ਮੁਕਤੀ ਵਾਸਤੇ ਭਾਜਪਾ ਨੂੰ ਸਹਿਯੋਗ ਦਿੱਤਾ ਜਾਵੇ। ਇੱਥੇ ਗਲੀ-ਗਲੀ ਵਿਕ ਰਹੇ ਨਸ਼ਿਆਂ ਬਾਰੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਖ਼ਤਮ ਕਰਨ ’ਤੇ ਤੁਲੇ ਹੋਏ ਨਸ਼ੇ ਦੇ ਸੌਦਾਗਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ’ਤੇ ਸਖ਼ਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਪੀੜਤ ਨੌਜਵਾਨਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਅਮਰੀਕਾ ਵਿੱਚ ਵਰਤੀਆਂ ਜਾਂਦੀਆਂ ਅਸਰਦਾਇਕ ਦਵਾਈਆਂ ਲਿਆ ਕੇ ਮੁਫਤ ਦਿੱਤੀਆਂ ਜਾਣਗੀਆਂ। ਨਸ਼ਾ ਛੱਡਣ ਵਾਲੇ ਨੌਜਵਾਨਾਂ ਦਾ ਮੁੜ ਵਸੇਬਾ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਅਮਰੀਕਨ ਪਰਵਾਸੀ ਭਾਈਚਾਰੇ ਵੱਲੋਂ ਅੰਮ੍ਰਿਤਸਰ ਵਿੱਚ ਸਟਾਰਟਅੱਪ ਸ਼ੁਰੂ ਕਰਨ ਲਈ 850 ਕਰੋੜ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਗੁਰਜੀਤ ਸਿੰਘ ਔਜਲਾ ’ਤੇ ਦੋਸ਼ ਲਾਇਆ ਕਿ ਉਸ ਨੇ ਸ਼ਹਿਰ ਦੇ ਵਿਕਾਸ ਲਈ ਕੁਝ ਨਹੀਂ ਕੀਤਾ। ਸ਼ਹਿਰ ਵਿੱਚ ਸੀਵਰੇਜ ਅਤੇ ਪਾਣੀ ਦੀ ਸਮੱਸਿਆ ਅੱਜ ਵੀ ਜਿਵੇਂ ਦੀ ਤਿਵੇਂ ਹੈ ਜਦ ਕਿ ਇਹ ਸਮੱਸਿਆਵਾਂ ਬਹੁਤ ਪਹਿਲਾਂ ਹੀ ਖ਼ਤਮ ਹੋ ਜਾਣੀਆਂ ਚਾਹੀਦੀਆਂ ਸਨ। ਉਨ੍ਹਾਂ ਕਿਹਾ ਕਿ ਉਹ ਭਾਰਤ ਸਰਕਾਰ ਅਤੇ ਵਿਦੇਸ਼ੀ ਸਰੋਤਾਂ ਦੀ ਮਦਦ ਨਾਲ ਅੰਮ੍ਰਿਤਸਰ ਦੀ ਹਰ ਸਮੱਸਿਆ ਦਾ ਹੱਲ ਕਰਨਗੇ।

Advertisement

Advertisement
Advertisement