ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਣਕ ਦਾ ਇੱਕ-ਇੱਕ ਦਾਣਾ ਖਰੀਦਾਂਗੇ: ਕਟਾਰੂਚੱਕ

06:52 AM Apr 24, 2024 IST
ਸਰਨਾ ਮੰਡੀ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ।

ਐੱਨ ਪੀ ਧਵਨ
ਪਠਾਨਕੋਟ, 23 ਅਪਰੈਲ
‘ਪੰਜਾਬ ਦੀਆਂ ਮੰਡੀਆਂ ਅੰਦਰ ਕਿਸਾਨਾਂ ਦੀ ਕਣਕ ਦਾ ਇਕੱਲਾ-ਇਕੱਲਾ ਦਾਣਾ ਖਰੀਦਿਆ ਜਾਵੇਗਾ ਅਤੇ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ।’ ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਪਠਾਨਕੋਟ ਦੇ ਸਰਨਾ ਅਤੇ ਭੋਆ ਦੀਆਂ ਦਾਣਾ ਮੰਡੀਆਂ ਅੰਦਰ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੀਤਾ। ਮੰਤਰੀ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਨੇ ਕੇਂਦਰ ਤੋਂ ਕਣਕ ਦੀ ਖਰੀਦ ਲਈ 30 ਹਜ਼ਾਰ ਕਰੋੜ ਰੁਪਏ ਦੀ ਸੀਸੀਐਲ ਲਿਮਟ ਮੰਗੀ ਸੀ ਜਿਸ ਵਿੱਚੋਂ 27 ਹਜ਼ਾਰ 77 ਕਰੋੜ ਰੁਪਏ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਵਿੱਚ 130 ਲੱਖ ਮੀਟਰਿਕ ਟਨ ਕਣਕ ਖਰੀਦਣ ਦਾ ਟੀਚਾ ਮਿੱਥਿਆ ਗਿਆ ਹੈ। ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 34 ਲੱਖ 80 ਹਜ਼ਾਰ ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ 29 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਅਤੇ 3200 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਕੇ ਦਿੱਤੀ ਜਾ ਚੁੱਕੀ ਹੈ।
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਬਾਹਰਲੇ ਸੂਬਿਆਂ ਵਿੱਚੋਂ ਕਿਸੇ ਵੀ ਵਪਾਰੀ ਨੂੰ ਕਣਕ ਲਿਆ ਕੇ ਪੰਜਾਬ ਵਿੱਚ ਵੇਚਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਇਸ ਨੂੰ ਚੈੱਕ ਕਰਨ ਲਈ ਪੰਜਾਬ ਦੇ ਨਾਲ ਲੱਗਦੇ ਸੂਬਿਆਂ ਦੀਆਂ ਹੱਦਾਂ ਤੇ ਪੁਲੀਸ ਨੂੰ ਚੌਕਸ ਕਰ ਦਿੱਤਾ ਗਿਆ ਹੈ। ਇਸ ਮੌਕੇ ਮੰਤਰੀ ਨੇ ਆੜ੍ਹਤੀਆਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।

Advertisement

Advertisement
Advertisement