ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦਾ ਦਾਣਾ-ਦਾਣਾ ਖਰੀਦਾਂਗੇ: ਕੇਂਦਰੀ ਮੰਤਰੀ

06:05 PM Oct 27, 2024 IST

ਅਦਿਤੀ ਟੰਡਨ
ਨਵੀਂ ਦਿੱਲੀ, 27 ਅਕਤੂਬਰ
Will procure every grain of paddy, don't fall for rumours: Centre to Punjab farmers: ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਪੰਜਾਬ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਝੋਨੇ ਦਾ ਹਰ ਦਾਣਾ ਖਰੀਦਣਗੇ ਤੇ ਉਹ ਇਸ ਸਬੰਧ ਵਿਚ ਫੈਲਾਈਆਂ ਜਾ ਰਹੀਆਂ ਅਫਵਾਹਾਂ ’ਤੇ ਵਿਸ਼ਵਾਸ ਨਾ ਕਰਨ। ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਕਿਹਾ,‘ ਕੇਂਦਰ ਝੋਨੇ ਦਾ ਇੱਕ-ਇੱਕ ਦਾਣਾ ਖਰੀਦੇਗਾ ਅਤੇ ਉਨ੍ਹਾਂ ਦਾ ਸਮੇਂ ਸਿਰ ਭੁਗਤਾਨ ਕਰੇਗਾ।’ ਇਹ ਕਿਹਾ ਜਾ ਰਿਹਾ ਹੈ ਕਿ ਕੇਂਦਰ ਕੋਲ ਸਟਾਕ ਕਰਨ ਲਈ ਜਗ੍ਹਾ ਦੀ ਘਾਟ ਹੈ ਪਰ ਝੋਨੇ ਦੀ ਖਰੀਦ ਜਾਂ ਸਟੋਰੇਜ ਨੂੰ ਲੈ ਕੇ ਕੋਈ ਸੰਕਟ ਨਹੀਂ ਹੈ ਅਤੇ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ। ਉਨ੍ਹਾਂ ਨੂੰ ਨਹੀਂ ਪਤਾ ਕਿ ਇਸ ਪਿੱਛੇ ਕੌਣ ਹੈ ਪਰ ਕੇਂਦਰ ਕੋਲ ਕਾਫ਼ੀ ਥਾਂ ਹੈ ਅਤੇ ਭੰਡਾਰਨ ਲਈ ਹੋਰ ਥਾਂ ਬਣਾਈ ਜਾ ਰਹੀ ਹੈ।

Advertisement

Advertisement