ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਕਾਰ ਆਉਣ ’ਤੇ ਵਧੀਕੀਆਂ ਦਾ ਹਿਸਾਬ ਲਵਾਂਗੇ: ਖਹਿਰਾ

09:05 AM May 05, 2024 IST
ਸ਼ੇਰਪੁਰ ’ਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਸੁਖਪਾਲ ਸਿੰਘ ਖਹਿਰਾ।

ਬੀਰਬਲ ਰਿਸ਼ੀ
ਸ਼ੇਰਪੁਰ, 4 ਮਈ
ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਉਨ੍ਹਾਂ ’ਤੇ ਝੂਠੇ ਪਰਚੇ ਦਰਜ ਕਰਵਾਉਣ ਵਾਲਿਆਂ ਦੀ ਕਾਂਗਰਸ ਸਰਕਾਰ ਆਉਣ ’ਤੇ ਪੜਤਾਲ ਕੀਤੀ ਜਾਵੇਗੀ ਤੇ ਇਹ ਪਰਚਾ ਦਰਜ ਕਰਵਾਉਣ ਵਾਲੇ ਭਗਵੰਤ ਮਾਨ ’ਤੇ ਬਾਕਾਇਦਾ ਕਾਨੂੰਨੀ ਦਾਇਰੇ ਅੰਦਰ ਰਹਿ ਕੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ‘ਆਪ’ ਸਰਕਾਰ ਦੀਆਂ ਵਧੀਕੀਆਂ ਦਾ ਹਿਸਾਬ ਲੈਣਗੇ। ਉਨ੍ਹਾਂ ਦਾਅਵਾ ਕੀਤਾ ਕਿ ਉਹ ਸੰਗਰੂਰ ਤੋਂ ਜਿੱਤ ਪ੍ਰਾਪਤ ਕਰਨਗੇ ਅਤੇ 2027 ਵਿੱਚ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਜਿਹੜੇ ਵੱਡੇ ਪੁਲੀਸ ਅਧਿਕਾਰੀਆਂ ਨੇ ਮੁੱਖ ਮੰਤਰੀ ਦੀ ਵਾਹ-ਵਾਹ ਖੱਟਣ ਲਈ ਝੂਠਾ ਪਰਚਾ ਦਰਜ ਕੀਤਾ ਹੈ, ਉਨ੍ਹਾਂ ਅਧਿਕਾਰੀਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕੇਂਦਰ ’ਤੇ ਦੋਸ਼ ਲਾਇਆ ਕਿ ਉਸ ਨੇ ਪੰਜਾਬ ਤੇ ਪੰਜਾਬੀਆਂ ਨਾਲ ਬੇਇਨਸਾਫ਼ੀ ਕੀਤੀ, ਕਿਸਾਨਾਂ ਨਾਲ ਵਧੀਕੀਆਂ ਕੀਤੀਆਂ ਜਿਸ ਕਰਕੇ ਹੁਣ ਸਮਾਂ ਹੈ ਕਿ ਕੇਂਦਰ ’ਚੋਂ ਭਾਜਪਾ ਤੇ ਪੰਜਾਬ ’ਚੋਂ ‘ਆਪ’ ਦੇ ਸਿਆਸੀ ਸਫਾਏ ਦੀ ਸ਼ੁਰੂਆਤ ਕੀਤੀ ਜਾਵੇ।

Advertisement

Advertisement
Advertisement