ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਮਾਰਟ ਸਿਟੀ ਪ੍ਰਾਜੈਕਟ ਤਹਿਤ ਕੇਂਦਰੀ ਫੰਡਾਂ ਦੀ ਜਾਂਚ ਕਰਾਵਾਂਗੇ: ਸੰਧੂ

08:02 AM Apr 26, 2024 IST
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਮੀਡੀਆ ਨਾਲ ਗੱਲਬਾਤ ਕਰਦੇ ਹੋਏ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 25 ਅਪਰੈਲ
ਭਾਜਪਾ ਦੇ ਉਮੀਦਵਾਰ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਅੰਮ੍ਰਿਤਸਰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਕੇਂਦਰੀ ਫੰਡਾਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀ ਮਿਲਣ ’ਤੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਤਰਨਜੀਤ ਸਿੰਘ ਸੰਧੂ ਨੇ ਮੀਡੀਆ ਨਾਲ ਗੱਲ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਮਾਰਟ ਸਿਟੀ ਪ੍ਰਾਜੈਕਟ ’ਤੇ ਕੋਈ ਸਾਰਥਕ ਕੰਮ ਨਹੀਂ ਹੋਇਆ ਹੈ। ਕੇਂਦਰੀ ਸਕੀਮਾਂ ਲੋਕਾਂ ਤੱਕ ਨਹੀਂ ਪਹੁੰਚ ਰਹੀਆਂ। ਅਮਨ-ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ ਅਤੇ ਹਰ ਰੋਜ਼ ਗੋਲੀਆਂ ਚੱਲਣ ਦੀਆਂ ਖ਼ਬਰਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ’ਚ ਅਮਨ-ਕਾਨੂੰਨ ਨੂੰ ਬਣਾਈ ਰੱਖਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ ਪਰ ਸਰਕਾਰ ਇਸ ਮਾਮਲੇ ’ਤੇ ਪੂਰੀ ਤਰ੍ਹਾਂ ਫ਼ੇਲ੍ਹ ਹੋਈ ਹੈ।
ਉਨ੍ਹਾਂ ਕਿਹਾ ਕਿ ਇਹ ਸਰਕਾਰ 4 ਹਫ਼ਤਿਆਂ ’ਚ ਨਸ਼ਾ ਖ਼ਤਮ ਕਰਨ ਦੇ ਨਾਂ ’ਤੇ ਬਣੀ ਹੈ, ਪਰ ਨਸ਼ਿਆਂ ਦੀ ਸਮੱਸਿਆ ਪਹਿਲਾਂ ਵਾਂਗ ਹੀ ਹੈ। ਅੰਮ੍ਰਿਤਸਰ ਵਿੱਚ ਕਈ ਇਲਾਕਿਆਂ ’ਚ ਸੀਵਰੇਜ ਦੀ ਸਮੱਸਿਆ ਹੈ, ਪਰ ਹੈਰਾਨੀ ਦੀ ਗੱਲ ਇਹ ਹੈ ਕਿ ਪਿਛਲੇ 7 ਸਾਲਾਂ ਤੋਂ ਇੱਥੇ ਚੁਣੇ ਗਏ ਲੋਕ ਨੁਮਾਇੰਦਿਆਂ ਨੇ ਇਸ ਦੇ ਹੱਲ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਵੀਆਈਪੀ ਕਲਚਰ ਨੂੰ ਖ਼ਤਮ ਕਰਨ ਦੇ ਨਾਂ ’ਤੇ ਅੱਗੇ ਆਈ ਸਰਕਾਰ ਨੇ ਇੱਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਨਾਂ ’ਤੇ ਕੁਝ ਨਹੀਂ ਕਰ ਰਹੀ।
ਉਨ੍ਹਾਂ ਕਿਹਾ ਕਿ ਜਨਤਾ ਸਭ ਨੂੰ ਪਰਖ ਚੁੱਕੀ ਹੈ ਅਤੇ ਹੁਣ ਭਾਜਪਾ ’ਤੇ ਭਰੋਸਾ ਕਰਦੀ ਹੈ। ਜੋ ਵਿਕਾਸ ਭਾਰਤ ਵਿੱਚ ਹੋ ਰਿਹਾ ਹੈ, ਉਹੀ ਅੰਮ੍ਰਿਤਸਰ ਵਿੱਚ ਵੀ ਹੋਵੇਗਾ। ਕਿਸਾਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਕਿਸਾਨਾਂ ਦੀ ਆਮਦਨ ਵਧੇ ਅਤੇ ਉਨ੍ਹਾਂ ਕਈ ਸੁਝਾਅ ਦਿੱਤੇ ਹਨ। ਇਸ ਮੌਕੇ ਬੋਨੀ ਅਮਰਪਾਲ ਸਿੰਘ ਅਜਨਾਲਾ, ਰਾਜਬੀਰ ਸ਼ਰਮਾ ਅਤੇ ਪ੍ਰੋ. ਸਰਚਾਂਦ ਸਿੰਘ ਮੌਜੂਦ ਸਨ।

Advertisement

Advertisement
Advertisement