ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਨਾ ਭਰਾਵਾਂ ਖ਼ਿਲਾਫ਼ ਅਕਾਲ ਤਖ਼ਤ ਨੂੰ ਸ਼ਿਕਾਇਤ ਕਰਾਂਗੇ: ਕਾਹਲੋਂ

08:56 AM Jul 23, 2024 IST
ਪ੍ਰੈੱਸ ਕਾਨਫਰੰਸ ਕਰ ਕੇ ਜਾਣਕਾਰੀ ਦਿੰਦੇ ਹੋਏ ਜਗਦੀਪ ਸਿੰਘ ਕਾਹਲੋਂ ਤੇ ਹੋਰ ਆਗੂ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਜੁਲਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕਮੇਟੀ ਵੱਲੋਂ ਸਰਨਾ ਭਰਾਵਾਂ ਦੇ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ਼ਿਕਾਇਤ ਦੇ ਕੇ ਮੰਗ ਕੀਤੀ ਜਾਵੇਗੀ ਕਿ ਸਰਨਾ ਭਰਾਵਾਂ ਦੇ ਆਰਐੱਸਐੱਸ ਨਾਲ ਸਬੰਧਾਂ ਦੀ ਜਾਂਚ ਕਰਵਾਈ ਜਾਵੇ ਅਤੇ ਸੱਚ ਸੰਗਤ ਦੇ ਸਾਹਮਣੇ ਰੱਖਿਆ ਜਾਵੇ।
ਅੱਜ ਇਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਹਲੋਂ ਨੇ ਕਿਹਾ ਕਿ ਸਰਨਾ ਭਰਾਵਾਂ ਨੇ ਕੱਲ੍ਹ ਦਿੱਲੀ ਦੇ ਨਿੱਜੀ ਹੋਟਲ ਵਿੱਚ ਮੀਟਿੰਗ ਕੀਤੀ ਸੀ ਜਿਸ ਵਿੱਚ ਸਰਨਾ ਭਰਾਵਾਂ ਨੇ ਦਾਅਵਾ ਕੀਤਾ ਕਿ 2021 ਦੀਆਂ ਚੋਣਾਂ ਵੇਲੇ ਆਰ ਐੱਸਐੱਸ ਦੇ ਪ੍ਰਧਾਨਾਂ ਨੇ ਉਨ੍ਹਾਂ ਨੂੰ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਵਿੱਚ ਜਿੱਤ ਲਈ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਅਗਲੇ ਪ੍ਰਬੰਧਕ ਬਣਨ ਲਈ ਮੁਬਾਰਕਾਂ ਵੀ ਦਿੱਤੀਆਂ ਸਨ।
ਉਨ੍ਹਾਂ ਕਿਹਾ ਕਿ ਇਹ ਇਕ ਬਹੁਤ ਹੀ ਗੰਭੀਰ ਮਾਮਲਾ ਹੈ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਸਿੱਖ ਸੰਗਤ ਨੂੰ ਪਤਾ ਲੱਗਣਾ ਚਾਹੀਦਾ ਹੈ ਕਿ ਕੌਣ ਆਰਐੱਸਐੱਸ ਦਾ ਕਰੀਬੀ ਹੈ ਤੇ ਕੌਣ ਨਹੀਂ। ਉਨ੍ਹਾਂ ਕਿਹਾ ਕਿ ਸਰਨਾ ਭਰਾ ਪ੍ਰਚਾਰ ਕੁਝ ਹੋਰ ਕਰਦੇ ਹਨ ਤੇ ਕੰਮ ਕੋਈ ਹੋਰ ਕਰਦੇ ਹਨ।
ਉਨ੍ਹਾਂ ਕਿਹਾ ਕਿ ਸਿਰਫ ਇਹ ਸ਼ਿਕਾਇਤ ਹੀ ਨਹੀਂ ਬਲਕਿ ਅਜਿਹੇ ਅਨੇਕਾਂ ਮਾਮਲੇ ਹਨ ਜਿਹਨਾਂ ਵਿਚ ਸਰਨਾ ਭਰਾਵਾਂ ਵੱਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਹੋਣ ਵੇਲੇ ਵਿਆਪਕ ਪੱਧਰ ’ਤੇ ਭ੍ਰਿਸ਼ਟਾਚਾਰ ਕੀਤਾ ਗਿਆ। ਇਨ੍ਹਾਂ ਨੇ ਆਪਣੇ ਅਨੇਕਾਂ ਬੰਦਿਆਂ ਨੂੰ ਉਸ ਵੇਲੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਮੁਕਤੀ ਦਿੱਤੀ ਅਤੇ ਬਹੁਤ ਹੋਰਨਾਂ ਦਾ ਬਚਾਅ ਵੀ ਕੀਤਾ। ਉਨ੍ਹਾਂ ਮਨਜੀਤ ਸਿੰਘ ਜੀ ਕੇ ਬਾਰੇ ਵੀ ਟਿੱਪਣੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਕੌਮ ਦੇ ਮਸਲਿਆਂ ਲਈ ਜਵਾਬ ਤਲਬੀ ਹੋਣੀ ਜ਼ਰੂਰੀ ਹੈ। ਉਹਨਾਂ ਕਿਹਾ ਕਿ ਇਹ ਸਾਰੇ ਪੰਥ ਦੋਖੀ ਹਨ ਤੇ ਇਨ੍ਹਾਂ ਨੇ ਕਦੇ ਵੀ ਪੰਥ ਦੇ ਭਲੇ ਵਾਸਤੇ ਕੰਮ ਨਹੀਂ ਕੀਤਾ।

Advertisement

Advertisement
Advertisement