ਤਿੰਨ ਜ਼ਿਲ੍ਹਿਆਂ ’ਚ ਵੋਟਾਂ ਦੀ ਗਿਣਤੀ ਦਾ ਅਮਲ ਠੀਕ ਨਾ ਹੋਣ ’ਤੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰਾਂਗੇ: ਕਾਂਗਰਸ
05:37 PM Oct 08, 2024 IST
ਨਵੀਂ ਦਿੱਲੀ, 8 ਅਕਤੂਬਰ
ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਦੇ ਨਤੀਜਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਚੋਣ ਨਤੀਜੇ ਲੋਕਾਂ ਦੀਆਂ ਆਸਾਂ ਅਨੁਸਾਰ ਨਹੀਂ ਆਏ। ਇਸ ਤੋਂ ਇਲਾਵਾ ਤਿੰਨ ਜ਼ਿਲ੍ਹਿਆਂ ਵਿਚ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਤੇ ਈਵੀਐਮ ਮਸ਼ੀਨਾਂ ਬਾਰੇ ਸ਼ਿਕਾਇਤਾਂ ਮਿਲੀਆਂ ਹਨ ਜਿਸ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਚੋਣਾਂ ਦੇ ਨਤੀਜਿਆਂ ਨੂੰ ਸਵੀਕਾਰ ਕਰਨਾ ਸੰੰਭਵ ਨਹੀਂ ਹੈ ਜਿਸ ਕਰ ਕੇ ਇਸ ਬਾਰੇ ਚੋਣ ਕਮਿਸ਼ਨ ਨੂੰ ਜਾਣੂ ਕਰਵਾਇਆ ਜਾਵੇਗਾ। ਇਹ ਚੋਣ ਨਤੀਜੇ ਜ਼ਮੀਨੀ ਹਕੀਕਤ ਤੋਂ ਉਲਟ ਹਨ। ਦੱਸਣਾ ਬਣਦਾ ਹੈ ਕਿ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਇਸ ਵਾਰ ਕਾਂਗਰਸ ਨੂੰ ਬਹੁਮਤ ਦਰਸਾਇਆ ਗਿਆ ਸੀ ਪਰ ਇਸ ਵਾਰ ਦੇ ਨਤੀਜਿਆਂ ਵਿਚ ਭਾਜਪਾ ਨੇ ਉਲਟ ਫੇਰ ਕਰ ਦਿੱਤਾ ਹੈ।
Advertisement
Advertisement