For the best experience, open
https://m.punjabitribuneonline.com
on your mobile browser.
Advertisement

ਆਰਥਿਕ ਤੇ ਸਮਾਜਿਕ ਬਰਾਬਰੀ ਵਾਲਾ ਸਮਾਜ ਸਿਰਜਾਂਗੇ: ਬੁੱਧਰਾਮ

07:50 PM Jun 29, 2023 IST
ਆਰਥਿਕ ਤੇ ਸਮਾਜਿਕ ਬਰਾਬਰੀ ਵਾਲਾ ਸਮਾਜ ਸਿਰਜਾਂਗੇ  ਬੁੱਧਰਾਮ
Advertisement

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 27 ਜੂਨ

ਆਮ ਆਦਮੀ ਪਾਰਟੀ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਨੇ ਪਾਰਟੀ ਦੇ ਸੰਗਠਨ ਦੀ ਮਜ਼ਬੂਤੀ ਤੇ ਭਵਿੱਖ ਦੀ ਰਣਨੀਤੀ ਬਾਰੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਚ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਸ੍ਰੀ ਬੁੱਧਰਾਮ ਨੇ ਕਿਹਾ ਕਿ ‘ਆਪ’ ਹਰੇਕ ਨਾਗਰਿਕ ਲਈ ਆਰਥਿਕ ਤੇ ਸਮਾਜਿਕ ਬਰਾਬਰੀ, ਬੱਚਿਆਂ ਲਈ ਮੁਫ਼ਤ ਤੇ ਮਿਆਰੀ ਸਿੱਖਿਆ, ਰੁਜ਼ਗਾਰ, ਵਧੀਆ ਸਿਹਤ ਸਹੂਲਤਾਂ ਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਸਿਰਜਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ‘ਚ ਸ਼ਾਮਿਲ ਹੋਣ ਲਈ ਵਿਅਕਤੀ ਦਾ ਪੰਜਾਬ ਲਈ ਸਮਰਪਿਤ ਤੇ ਇਮਾਨਦਾਰ ਹੋਣਾ ਲਾਜ਼ਮੀ ਹੈ।

ਇਸ ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਰਾਜਾ ਗਿੱਲ, ਤਰੁਣਪ੍ਰੀਤ ਸਿੰਘ ਸੌਂਧ, ਸੂਬਾ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ, ਹਰਚੰਦ ਸਿੰਘ ਬਰਸਟ, ਸੂਬਾ ਸਕੱਤਰ ਡਾ ਐੱਸ.ਐੱਸ ਆਹਲੂਵਾਲੀਆ ਤੇ ਗੁਰਦੇਵ ਸਿੰਘ ਸ਼ਾਮਲ ਹੋਏ। ‘ਆਪ’ ਆਗੂਆਂ ਨੇ ਮੀਟਿੰਗ ‘ਚ ਸੂਬੇ ਦੇ ਲੋਕਾਂ ਵੱਲੋਂ ਪਾਰਟੀ ‘ਤੇ ਦਿਖਾਏ ਜਾ ਰਹੇ ਭਰੋਸੇ ਤੇ ਉਤਸ਼ਾਹ ‘ਤੇ ਸੰਤੁਸ਼ਟੀ ਜ਼ਾਹਿਰ ਕੀਤੀ। ਇਸ ਮੌਕੇ ਸੂਬੇ ਦੇ ਹਰ ਘਰ ਤੱਕ ‘ਆਪ’ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ਪਹੁੰਚਾਉਣ ਲਈ ਵਿਚਾਰ-ਚਰਚਾ ਕੀਤੀ ਗਈ। ਸੂਬਾ ਕਾਰਜਕਾਰੀ ਪ੍ਰਧਾਨ ਨੇ ਸੰਗਠਨ ਦੀ ਅਗਲੀ ਮੀਟਿੰਗ 8 ਜੁਲਾਈ ਨੂੰ ਚੰਡੀਗੜ੍ਹ ਵਿਚ ਸੱਦੀ ਹੈ। ਇਸ ਮੀਟਿੰਗ ‘ਚ ਪੰਜਾਬ ਦੇ ਸਾਰੇ ਵਿੰਗਾਂ ਦੇ ਸੂਬਾ ਪ੍ਰਧਾਨ, ਸਮੂਹ ਜ਼ਿਲ੍ਹਾ ਪ੍ਰਧਾਨ ਤੇ ਸਕੱਤਰ ਤੋਂ ਇਲਾਵਾ ਲੋਕ ਸਭਾ ਇੰਚਾਰਜ ਤੇ ਸਹਿ ਇੰਚਾਰਜ ਵੀ ਸ਼ਾਮਲ ਹੋਣਗੇ।

Advertisement
Tags :
Advertisement
Advertisement
×