ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਲਾਹਕਾਰ ਕਮੇਟੀ ਦੀ ਮੀਟਿੰਗ ’ਚ ਉਮੀਦਵਾਰਾਂ ਦੇ ਨਾਮ ਬਾਰੇ ਫ਼ੈਸਲਾ ਲਵਾਂਗੇ: ਦੁਸ਼ਿਅੰਤ ਚੌਟਾਲਾ

08:34 AM Aug 29, 2024 IST
ਦੁਸ਼ਿਅੰਤ ਚੌਟਾਲਾ

ਨਿੱਜੀ ਪੱਤਰ ਪ੍ਰੇਰਕ
ਸਿਰਸਾ, 28 ਅਗਸਤ
ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ ਜਨਨਾਇਕ ਜਨਤਾ ਪਾਰਟੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਜਜਪਾ ਦੀ ਸੂਬਾ ਸਲਾਹਕਾਰ ਕਮੇਟੀ ਦੀ ਇੱਕ ਅਹਿਮ ਮੀਟਿੰਗ ਦੋ ਸਤੰਬਰ ਨੂੰ ਹੋਵੇਗੀ ਜਿਸ ਵਿੱਚ ਉਮੀਦਵਾਰਾਂ ਦੇ ਨਾਮ ਬਾਰੇ ਫ਼ੈਸਲਾ ਲਿਆ ਜਾਵੇਗਾ। ਉਹ ਅੱਜ ਆਪਣੀ ਰਿਹਾਇਸ਼ ’ਤੇ ਪਾਰਟੀ ਵਰਕਰਾਂ ਨੂੰ ਆਜ਼ਾਦ ਸਮਾਜ ਪਾਰਟੀ ਕਾਂਸ਼ੀਰਾਮ (ਏਐੱਸਪੀਕੇ) ਨਾਲ ਕੀਤੇ ਗਏ ਗੱਠਜੋੜ ਬਾਰੇ ਜਾਣਕਾਰੀ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਜਜਪਾ ਅਤੇ ਆਜ਼ਾਦ ਸਮਾਜ ਪਾਰਟੀ ਦਾ ਗੱਠਜੋੜ ਹਰਿਆਣਾ ਨੂੰ ਤਰੱਕੀ ਦੇ ਰਾਹ ’ਤੇ ਲੈ ਕੇ ਜਾਵੇਗਾ। ਇਸ ਤੋਂ ਇਲਾਵਾ ਦੋਵੇਂ ਪਾਰਟੀਆਂ ਸੂਬੇ ਦੇ ਕਿਸਾਨਾਂ ਦੀ ਲੜਾਈ ਵੀ ਲੜਨਗੀਆਂ। ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਅਤੇ ਕਾਂਸ਼ੀ ਰਾਮ ਦੀਆਂ ਨੀਤੀਆਂ ਹਮੇਸ਼ਾ ਹੀ ਪਛੜੇ ਸਮਾਜ ਨੂੰ ਸਨਮਾਨਜਨਕ ਸਥਾਨ ਦਿਵਾਉਣ ਦੀਆਂ ਰਹੀਆਂ ਹਨ। ਉਨ੍ਹਾਂ ਦੀ ਸੋਚ ਸੀ ਕਿ ਹਰ ਕਿਸਾਨ ਅਤੇ ਸਮਾਜ ਦੇ ਹੋਰ ਦੱਬੇ-ਕੁਚਲੇ ਵਰਗਾਂ ਨੂੰ ਚੰਗੀ ਸਿੱਖਿਆ, ਰਿਹਾਇਸ਼, ਸਿਹਤ ਸੇਵਾਵਾਂ ਅਤੇ ਰੁਜ਼ਗਾਰ ਦੇ ਮੌਕੇ ਮਿਲਣੇ ਚਾਹੀਦੇ ਹਨ। ਪਾਰਟੀ ਵਰਕਰਾਂ ਵਿੱਚ ਜੋਸ਼ ਭਰਦਿਆਂ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ 15ਵੀਂ ਵਿਧਾਨ ਸਭਾ ਵਿੱਚ ਤਿਕੋਣਾ ਮੁਕਾਬਲਾ ਹੋਵੇਗਾ, ਜਿਸ ਵਿੱਚ ਉਨ੍ਹਾਂ ਦਾ ਗੱਠਜੋੜ ਅਹਿਮ ਭੂਮਿਕਾ ਨਿਭਾਵੇਗਾ। ਹਰਿਆਣਾ ’ਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਾ ਮਿਲਣ ’ਤੇ ਜਜਪਾ ਦੀ ਭੂਮਿਕਾ ਸਬੰਧੀ ਉਨ੍ਹਾਂ ਕਿਹਾ ਕਿ ਪਾਰਟੀ ਇਸ ਸਥਿਤੀ ’ਚ ਕਿਸੇ ਦੇ ਪਿੱਛੇ ਨਹੀਂ ਲੱਗੇਗੀ ਸਗੋਂ ਸਿਧਾਂਤ ਤੇ ਵਿਚਾਰਧਾਰਾ ਦੇ ਆਧਾਰ ’ਤੇ ਫੈਸਲਾ ਲਵੇਗੀ। ਖੁਦ ਦੇ ਚੋਣ ਲੜਨ ਬਾਰੇ ਉਨ੍ਹਾਂ ਕਿਹਾ ਕਿ ਜਿੱਥੋਂ ਪਾਰਟੀ ਦੀ ਲੀਡਰਸ਼ਿਪ ਕਹੇਗੀ ਉੱਥੋਂ ਹੀ ਉਹ ਚੋਣ ਲੜਣਗੇ।

Advertisement

Advertisement