ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਵਾਂਗ ਹਰਿਆਣਾ ਵਿੱਚ ਵਿਕਾਸ ਕਰਾਂਗੇ: ਅਮਨ ਅਰੋੜਾ

08:05 AM Oct 04, 2024 IST
ਨਰਾਇਣਗੜ੍ਹ ਵਿੱਚ ਅਮਨ ਅਰੋੜਾ ਦਾ ਸਵਾਗਤ ਕਰਦੇ ਹੋਏ ਗੁਰਪਾਲ ਸਿੰਘ ਤੇ ਹੋਰ।

ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 3 ਅਕਤੂਬਰ
ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪਾਲ ਸਿੰਘ ਦੇ ਹੱਕ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੋਣ ਪ੍ਰਚਾਰ ਕੀਤਾ। ਉਨ੍ਹਾਂ ਨਾਲ ‘ਆਪ’ ਦੇ ਸੀਨੀਅਰ ਆਗੂ ਸੁਸ਼ੀਲ ਗੁਪਤਾ ਵੀ ਮੌਜੂਦ ਸਨ।
ਨਰਾਇਣਗੜ੍ਹ ਪਹੁੰਚਣ ’ਤੇ ਗੁਰਪਾਲ ਸਿੰਘ ਅਤੇ ਹੋਰ ਆਗੂਆਂ ਵਲੋਂ ਮੰਤਰੀ ਅਮਨ ਅਰੋੜਾ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਅਮਨ ਅਰੋੜਾ ਨੇ ਹਲਕੇ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰਪਾਲ ਸਿੰਘ ਨੂੰ ਜੇਤੂ ਬਣਾਇਆ ਜਾਵੇ।
ਅਮਨ ਅਰੋੜਾ ਨੇ ਗੁਰਪਾਲ ਸਿੰਘ ਵੱਲੋਂ ਕੀਤੇ ਰੋਡ ਸ਼ੋਅ ਵਿੱਚ ਵੀ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰਿਆਣਾ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਦਿੱਲੀ ਤੇ ਪੰਜਾਬ ਦੀ ਤਰਜ਼ ’ਤੇ ਹਰਿਆਣਾ ਦਾ ਵਿਕਾਸ ਕੀਤਾ ਜਾਵੇਗਾ।
ਸੁਸ਼ੀਲ ਗੁਪਤਾ ਨੇ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ, ‘ਤੁਸੀਂ ਭਾਜਪਾ ਦਾ ਦਸ ਸਾਲ ਦਾ ਰਾਜ ਵੇਖ ਲਿਆ ਹੈ ਅਤੇ ਭਾਜਪਾ ਦੇ
ਰਾਜ ਵਿੱਚ ਹਰ ਵਰਗ ਦੁਖੀ ਰਿਹਾ। ਇਸ ਲਈ ‘ਆਪ’ ਨੂੰ ਵੋਟਾਂ ਪਾ ਕੇ ਜੇਤੂ ਬਣਾਇਆ ਜਾਵੇ।’

Advertisement

Advertisement