ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਟਿਆਲਾ ਨੂੰ ਮੁਹਾਲੀ ਦੀ ਤਰਜ਼ ’ਤੇ ਵਿਕਸਤ ਕਰਾਂਗੇ: ਸ਼ਰਮਾ

07:21 AM May 23, 2024 IST
ਚੋਣ ਮੀਟਿੰਗ ’ਚ ਸ਼ਿਰਕਤ ਕਰਦੇ ਹੋਏ ਅਕਾਲੀ ਉਮੀਦਵਾਰ ਐੱਨਕੇ ਸ਼ਰਮਾ ਤੇ ਹੋਰ।

ਸਰਬਜੀਤ ਸਿੰਘ ਭੰਗੂ
ਪਟਿਆਲਾ, 22 ਮਈ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐੱਨਕੇ ਸ਼ਰਮਾ ਨੇ ਅੱਜ ਨਾਭਾ ਹਲਕੇ ਦੇ ਪਟਿਆਲਾ ਨੇੜਲੇ ਪਿੰਡਾਂ ’ਚ ਚੋਣ ਪ੍ਰਚਾਰ ਕੀਤਾ। ਪਿੰਡਾਂ ਵਿੱਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਐੱਨਕੇ ਸ਼ਰਮਾ ਨੇ ਕਿਹਾ ਕਿ ਪਟਿਆਲਾ ਵਾਸੀਆਂ ਨੇ 25 ਸਾਲਾਂ ਤੋਂ ਕਾਂਗਰਸ ਅਤੇ ‘ਆਪ’ ਨੂੰ ਲੋਕ ਸਭਾ ਵਿੱਚ ਭੇਜ ਕੇ ਦੇਖ ਲਿਆ, ਜਿਸ ਦਾ ਕੋਈ ਫਾਇਦਾ ਨਹੀਂ ਹੋਇਆ। ਹੁਣ ਇੱਕ ਮੌਕਾ ਅਕਾਲੀ ਦਲ ਨੂੰ ਵੀ ਦੇ ਕੇ ਦੇਖਣ। ਜੇਕਰ ਉਨ੍ਹਾਂ ਪਟਿਆਲਾ ਹਲਕੇ ਦਾ ਨਕਸ਼ਾ ਨਾ ਬਦਲਿਆ ਤਾਂ ਅੱਗੇ ਤੋਂ ਮੂੰਹ ਨਾ ਲਗਾਉਣ। ਪਹਿਲੇ ਕਾਰਜਕਾਲ ਵਿੱਚ ਹੀ ਪਟਿਆਲਾ ਨੂੰ ਮੁਹਾਲੀ ਦੀ ਤਰਜ਼ ’ਤੇ ਵਿਕਸਤ ਕੀਤਾ ਜਾਵੇਗਾ।
ਅਕਾਲੀ ਦਲ ਦੇ ਨਾਭਾ ਤੋਂ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਅਤੇ ਸਾਧੂ ਸਿੰਘ ਖਲੌਰ ਦੀ ਦੇਖ-ਰੇਖ ਹੇਠਾਂ ਹੋਈਆਂ ਇਨ੍ਹਾਂ ਚੋਣ ਮੀਟਿੰਗਾਂ ਦੌਰਾਨ ਸਾਬਕਾ ਮੰਤਰੀ ਸੁਰਜੀਤ ਰੱਖੜਾ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਪ੍ਰੀਤ ਟਰੈਕਟਰ ਕੰਪਨੀ ਦੇ ਐੱਮਡੀ ਹਰੀ ਸਿੰਘ ਆਦਿ ਮੌਜੂਦ ਸਨ। ਇਸ ਮੌਕੇ ਕਈ ਕਾਂਗਰਸੀ ਅਤੇ ਹੋਰ ਪਾਰਟੀਆਂ ਦੇ ਵਰਕਰਾਂ ਨੇ ਵੀ ਪਰਿਵਾਰਾਂ ਸਮੇਤ ਅਕਾਲੀ ਦਲ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਵਾਸੀਆਂ ਨਾਲ ਰੂ-ਬ-ਰੂ ਹੁੰਦਿਆਂ ਐੱਨਕੇ ਸ਼ਰਮਾ ਨੇ ਕਿਹਾ ਕਿ ਲੋਕਾਂ ਨੇ ਪ੍ਰਨੀਤ ਕੌਰ ਨੂੰ ਚਾਰ ਵਾਰ ਚੁਣ ਕੇ ਲੋਕ ਸਭਾ ਵਿੱਚ ਭੇਜਿਆ ਹੈ, ਪਰ ਇਸ ਦਾ ਨਾਭਾ ਹਲਕੇ ਨੂੰ ਕੋਈ ਵੀ ਫਾਇਦਾ ਨਹੀਂ ਹੋਇਆ।
ਅਕਾਲੀ ਉਮੀਦਵਾਰ ਨੇ ਹੋਰ ਕਿਹਾ ਕਿ ਹਲਕੇ ਦੇ ਲੋਕਾਂ ਨੇ 2014 ’ਚ ਬਦਲਾਅ ਦੇ ਨਾਮ ’ਤੇ ‘ਆਪ’ ਉਮੀਦਵਾਰ ਵਜੋਂ ਡਾ. ਧਰਮਵੀਰ ਗਾਂਧੀ ਨੂੰ ਵੀ ਜਿਤਾਇਆ, ਪਰ ਉਹ ਵੀ ਜਿੱਤਣ ਤੋਂ ਬਾਅਦ ਨਾਭਾ ਹਲਕੇ ’ਚ ਨਹੀਂ ਆਏ। ਸ਼ਰਮਾ ਨੇ ਕਿਹਾ ਕਿ ਕਾਂਗਰਸ ਦੇ ਨਾਮ ’ਤੇ ਲੋਕਾਂ ਤੋਂ ਵੀਹ ਸਾਲਾਂ ਤੱਕ ਵੋਟਾਂ ਲੈਣ ਵਾਲੀ ਪ੍ਰਨੀਤ ਕੌਰ ਅੱਜ ਭਾਜਪਾ ਤੋਂ ਚੋਣ ਲੜ ਰਹੇ ਹਨ। ਜਦਕਿ ‘ਆਪ’ ਉਮੀਦਵਾਰ ਵਜੋਂ ਸੰਸਦ ਮੈਂਬਰ ਰਹੇ ਧਰਮਵੀਰ ਗਾਂਧੀ ਐਤਕੀਂ ਕਾਂਗਰਸ ਦੀ ਬੇੜੀ ’ਚ ਸਵਾਰ ਹਨ। ਇਸ ਕਰਕੇ ਉਨ੍ਹਾਂ ਦੇ ਪਿੱਛੇ ਲੱਗੇ ਰਹੇ ਲੋਕਾਂ ਵੱਲੋਂ ਉਨ੍ਹਾਂ ਨੂੰ ਸਵਾਲ ਕਰਨੇ ਸੁਭਾਵਿਕ ਹੈ। ਅਕਾਲੀ ਉਮੀਦਵਾਰ ਨੇ ਕਿਹਾ ਕਿ ਲੋਕਾਂ ਨੇ ਜਿਨ੍ਹਾਂ ਦੋ ਉਮੀਦਵਾਰਾਂ ’ਤੇ ਭਰੋਸਾ ਕੀਤਾ, ਉਨ੍ਹਾਂ ਨੇ ਹੀ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇੱਕ ਵਾਰ ਉਹ ਅਕਾਲੀ ਦਲ ’ਤੇ ਵੀ ਭਰੋਸਾ ਕਰਕੇ ਦੇਖਣ। ਜੇਕਰ ਮੌਕਾ ਮਿਲਿਆ ਤਾਂ ਉਹ ਉਮਰ ਭਰ ਪਟਿਆਲਾ ਵਾਸੀਆਂ ਦੀ ਸੇਵਾ ਕਰਦੇ ਰਹਿਣਗੇ।

Advertisement

Advertisement
Advertisement