ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ’ਚ ਸਾਰੀਆਂ ਲੋਕ ਸਭਾ ਸੀਟਾਂ ’ਤੇ ਇਕੱਲਿਆਂ ਚੋਣ ਲੜਾਂਗੇ: ਵੜਿੰਗ

06:39 AM Jan 31, 2024 IST
ਸੂਬਾ ਪ੍ਰਧਾਨ ਰਾਜਾ ਵੜਿੰਗ ਤੇ ਇੰਚਾਰਜ ਦੇਵੇਂਦਰ ਯਾਦਵ ਦਾ ਲੁਧਿਆਣਾ ਪੁੱਜਣ ’ਤੇ ਸਵਾਗਤ ਕਰਦੇ ਹੋਏ ਕਾਂਗਰਸੀ ਵਰਕਰ।

* 11 ਦੀ ਕਨਵੈਨਸ਼ਨ ਵਿੱਚ ਸ਼ਾਮਲ ਹੋਣਗੇ ਖੜਗੇ

Advertisement

ਗਗਨਦੀਪ ਅਰੋੜਾ
ਲੁਧਿਆਣਾ, 30 ਜਨਵਰੀ
ਇੱਥੇ ਅੱਜ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਚੰਡੀਗੜ੍ਹ ਰੋਡ ’ਤੇ ਸਥਿਤ ਮੋਤੀ ਨਗਰ ਇਲਾਕੇ ’ਚ ਐਮਸਨ ਰਿਜ਼ੌਰਟ ’ਚ ਖੁੱਲ੍ਹੀ ਚਰਚਾ ’ਚ ਹਿੱਸਾ ਲੈਣ ਲਈ ਪੁੱਜੇ। ਇਸ ਦੌਰਾਨ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਵੀ ਮੌਜੂਦ ਰਹੇ। ਦੋਵਾਂ ਨੇ ਅੱਜ ਫਿਰ ਆਖਿਆ ਕਿ ਕਾਂਗਰਸ 13 ਲੋਕ ਸਭਾ ਸੀਟਾਂ ’ਤੇ ਇਕੱਲਿਆਂ ਚੋਣ ਲੜੇਗੀ, ਜਿਸ ਲਈ ਤਿਆਰੀ ਕੀਤੀ ਜਾ ਰਹੀ ਹੈ। ਰਾਜਾ ਵੜਿੰਗ ਨੇ ਦੱਸਿਆ ਕਿ 8 ਲੋਕ ਸਭਾ ਹਲਕਿਆਂ ’ਚ ਇਹ ਖੁੱਲ੍ਹੀ ਚਰਚਾ ਹੋ ਚੁੱਕੀ ਹੈ। ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਆਮ ਵਰਕਰ ਪੰਜਾਬ ਇੰਚਾਰਜ ਨਾਲ ਖੁੱਲ੍ਹ ਕੇ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਰੂਰੀ ਨਹੀਂ ਹੈ ਕਿ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਫੋਟੋ ਹਰ ਥਾਂ ਲੱਗੇ। ਉਨ੍ਹਾਂ ਕਿਹਾ ਕਿ ਕਾਫ਼ੀ ਸਾਰੇ ਪੰਜਾਬ ਦੇ ਆਗੂ ਹਨ ਜਿਨ੍ਹਾਂ ਦੀ ਫੋਟੋ ਪੋਸਟਰ ਵਿੱਚ ਨਹੀਂ ਹੈ। ਪੰਜਾਬ ਕਾਂਗਰਸ ਦੇ ਅਹੁਦੇਦਾਰ ਅਨੁਸਾਰ ਹੀ ਫੋਟੋ ਲਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਵੀ ਕਿਸੇ ਸਮੇਂ ਸਾਬਕਾ ਹੋ ਜਾਵੇਗਾ। ਇਸ ਲਈ ਜ਼ਰੂਰੀ ਨਹੀਂ ਕਿ ਜੇ ਉਹ ਸਾਬਕਾ ਹੋ ਜਾਣਗੇ ਤਾਂ ਉਨ੍ਹਾਂ ਦੀ ਫੋਟੋ ਹਰ ਥਾਂ ਲੱਗੇ। ਫੋਟੋ ਕਲਚਰ ਅਕਾਲੀ ਦਲ ਵਿੱਚ ਹੈ ਜਿੱਥੇ ਪੂਰੇ ਪਰਿਵਾਰ ਦੀ ਫੋਟੋ ਲਾਉਣੀ ਜ਼ਰੂਰੀ ਹੈ।ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਦੱਸਿਆ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹਰ ਵਰਕਰ ਨਾਲ ਖੁੱਲ੍ਹ ਕੇ ਗੱਲ ਕੀਤੀ ਜਾ ਸਕੇ। ਪੰਜਾਬ ਕਾਂਗਰਸ ’ਚ ਸਭ ਕੁਝ ਠੀਕ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਕਾਂਗਰਸ ਦੇ ਇੱਕ ਸਤਿਕਾਰਯੋਗ ਆਗੂ ਹਨ। ਕਾਂਗਰਸ ਪਾਰਟੀ ਇੱਕ ਪਰਿਵਾਰ ਹੈ ਤੇ ਹਰ ਪਰਿਵਾਰ ’ਚ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਗਿਲੇ ਸ਼ਿਕਵੇ ਹੁੰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ 11 ਫਰਵਰੀ ਨੂੰ ਸਮਰਾਲਾ ’ਚ ਵਰਕਰ ਕਨਵੈਨਸ਼ਨ ਕੀਤੀ ਜਾ ਰਹੀ ਹੈ। ਇਸ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਸ਼ਾਮਲ ਹੋਣਗੇ।

ਸਵਾਲ ਪੁੱਛਣ ’ਤੇ ਧੱਕੇ ਮਾਰੇ ਜਾਣ ਦਾ ਦੋਸ਼

ਲੁਧਿਆਣਾ: ਖੁੱਲ੍ਹੀ ਚਰਚਾ ਦੌਰਾਨ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਸਾਹਮਣੇ ਸਵਾਲ ਰੱਖ ਦਿੱਤਾ ਕਿ ਉਨ੍ਹਾਂ ਨੂੰ ਦੱਸਿਆ ਜਾਵੇ ਕਿ ਜ਼ਿਲ੍ਹਾ ਕਾਂਗਰਸ ਦਾ ਦਫ਼ਤਰ ਆਖਰ ਕਿੱਥੇ ਹੈ। ਸਾਬਕਾ ਜ਼ਿਲ੍ਹਾ ਕਾਂਗਰਸ ਮੀਤ ਪ੍ਰਧਾਨ ਸੰਨੀ ਪਾਹੂਜਾ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਸਵਾਲ ਪੁੱਛਦੇ ਹੀ ਕਾਂਗਰਸ ਜ਼ਿਲ੍ਹਾ ਪ੍ਰਧਾਨ ਦੇ ਸਾਥੀ ਉਨ੍ਹਾਂ ਨੂੰ ਧੱਕੇ ਮਾਰਨ ਲੱਗੇ। ਇੱਥੋਂ ਤੱਕ ਕਿ ਸੰਨੀ ਪਾਹੂਜਾ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ’ਤੇ ਵੀ ਧਮਕੀਆਂ ਦੇਣ ਦਾ ਦੋਸ਼ ਲਾ ਦਿੱਤਾ। ਇਸ ਦੌਰਾਨ ਉਥੇ ਮੌਜੂਦ ਕਾਂਗਰਸੀਆਂ ਨੇ ਸੰਨੀ ਪਾਹੂਜਾ ਤੇ ਉਨ੍ਹਾਂ ਦੇ ਸਾਥੀਆਂ ਨੂੰ ਧੱਕੇ ਮਾਰ ਕੇ ਬਾਹਰ ਕੱਢ ਦਿੱਤਾ। ਸੰਨੀ ਪਾਹੂਜਾ ਨੇ ਦੋਸ਼ ਲਾਇਆ ਕਿ ਉਸ ਨੇ ਪੁੱਛਣਾ ਸੀ ਕਿ ਜਦੋਂ ਐੱਮਪੀ ਰਵਨੀਤ ਸਿੰਘ ਬਿੱਟੂ ਉਨ੍ਹਾਂ ਦੇ ਇਲਾਕੇ ’ਚ ਆਉਂਦੇ ਹਨ ਤਾਂ ਉਨ੍ਹਾਂ ਨੂੰ ਦੱਸਿਆ ਨਹੀਂ ਜਾਂਦਾ। ਵਰਕਰਾਂ ਦੀ ਮੀਟਿੰਗ ਲਈ ਜਾਂਦੀ ਹੈ ਤਾਂ ਕੋਈ ਸੁਨੇਹਾ ਨਹੀਂ ਲੱਗਦਾ। ਉਧਰ, ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪ੍ਰੋਗਰਾਮ ਵਿੱਚ ਕੋਈ ਵਿਰੋਧ ਨਹੀਂ ਹੋਇਆ। ਕਾਂਗਰਸ ਦੇ ਵਰਕਰ ਹਨ ਕਦੇ ਜੋਸ਼ ਵਿੱਚ ਆ ਕੇ ਗੱਲ ਕਰ ਜਾਂਦੇ ਹਨ।

Advertisement

Advertisement