For the best experience, open
https://m.punjabitribuneonline.com
on your mobile browser.
Advertisement

ਚੋਣਾਂ ਵਿੱਚ ਹਾਰ ਦੀਆਂ ਕਮੀਆਂ ਦਾ ਪਤਾ ਲਾਵਾਂਗੇ: ਹਰਭਜਨ ਈਟੀਓ

07:15 AM Jun 10, 2024 IST
ਚੋਣਾਂ ਵਿੱਚ ਹਾਰ ਦੀਆਂ ਕਮੀਆਂ ਦਾ ਪਤਾ ਲਾਵਾਂਗੇ  ਹਰਭਜਨ ਈਟੀਓ
ਅੰਮ੍ਰਿਤਸਰ ’ਚ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਹਰਭਜਨ ਸਿੰਘ ਈਟੀਓ। -ਫੋਟੋ: ਵਿਸ਼ਾਲ ਕੁਮਾਰ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 9 ਜੂਨ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਦੀ ਕਮੀਆਂ ਦੀ ਤਲਾਸ਼ ਕੀਤੀ ਜਾਵੇਗੀ ਅਤੇ ਜੋ ਕੁਝ ਵੀ ਕਮੀਆਂ-ਪੇਸ਼ੀਆਂ ਰਹਿ ਗਈਆਂ ਹਨ, ਉਨ੍ਹਾਂ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਇਹ ਖੁਲਾਸਾ ਵਰਕਰਾਂ ਨਾਲ ਮੀਟਿੰਗ ਕਰਦਿਆਂ ਕੀਤਾ।
ਆਪਣੇ ਹਲਕੇ ਦੇ ਪਾਰਟੀ ਅਹੁਦੇਦਾਰਾਂ, ਵਰਕਰਾਂ ਆਦਿ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਦੀ ਕਮੀਆਂ ਬਾਰੇ ਜਾਂਚ ਕੀਤੀ ਜਾਵੇਗੀ ਅਤੇ ਜੋ ਕੁਝ ਵੀ ਕਮੀਆਂ ਰਹਿ ਗਈਆਂ ਹਨ, ਉਨ੍ਹਾਂ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਦੇ ਕੰਮਾਂ ਵਿੱਚ ਕਿਸੇ ਪ੍ਰਕਾਰ ਦੀ ਵੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਵਰਕਰਾਂ ਨੂੰ ਕਿਹਾ ਕਿ ਉਹ ਹੁਣ ਤੋਂ ਹੀ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਜੁੜ ਜਾਣ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਕੰਮ ਕਰਨ ਤੇ ਇਸ ਕੰਮ ਲਈ ਸਰਕਾਰ ਉਨ੍ਹਾਂ ਦੇ ਨਾਲ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਵਰਕਰ ਪਾਰਟੀ ਦੀ ਰੀੜ ਦੀ ਹੱਡੀ ਹਨ ਅਤੇ ਵਰਕਰਾਂ ਨੂੰ ਕਿਸੇ ਵੀ ਕੰਮ ਦੀ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਪਿੰਡਾਂ ਅਤੇ ਸ਼ਹਿਰਾ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਦੇਖ ਰੇਖ ਹੇਠ ਵਿਕਾਸ ਕਾਰਜ ਕਰਵਾਉਣ ਅਤੇ ਜੇਕਰ ਕੋਈ ਕਮੀ ਰਹਿ ਜਾਂਦੀ ਹੈ ਤਾਂ ਉਹ ਧਿਆਨ ਵਿੱਚ ਲਿਆਂਦੀ ਜਾਵੇ। ਮੋਦੀ ਸਰਕਾਰ ’ਤੇ ਤਨਜ ਕਸਦਿਆਂ ਉਨ੍ਹਾਂ ਕਿਹਾ ਕਿ ਹੁਣ ਇੱਕ ਮਜ਼ਬੂਤ ਵਿਰੋਧੀ ਦਲ ਸਾਹਮਣੇ ਆਇਆ ਹੈ, ਜੋ ਸਰਕਾਰ ਦੀਆਂ ਗਲਤ ਨੀਤੀਆਂ ਦਾ ਜਵਾਬ ਦੇਵੇਗਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਇੱਕ ਵਾਰ ਫਿਰ ਮੋਦੀ ਸਰਕਾਰ ਨੂੰ ਪੰਜਾਬ ’ਚੋਂ ਕੋਈ ਵੀ ਸੀਟ ਨਾ ਦੇ ਕੇ ਇਨ੍ਹਾਂ ਦਾ ਵਹਿਮ ਕੱਢਿਆ ਹੈ। ਭਾਜਪਾ ਦੇਸ਼ ਨੂੰ ਧਰਮ ਦੇ ਨਾਂ ’ਤੇ ਵੰਡਣਾ ਚਾਹੁੰਦੀ ਹੈ।
ਉਨ੍ਹਾਂ ਨੇ ਵਾਲੰਟੀਅਰਾਂ ਨੂੰ ਕਿਹਾ ਕਿ ਉਹ ਹੁਣ ਤੋਂ ਹੀ ਲੋਕਾਂ ਨੂੰ ਵੱਧ ਤੋਂ ਵੱਧ ਆਪਣੇ ਨਾਲ ਜੋੜਨਾ ਸ਼ੁਰੂ ਕਰ ਕਰ ਦੇਣ ਅਤੇ ਸਰਕਾਰ ਲੋਕਾਂ ਨੂੰ ਮੁੱਢਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਰਹੇਗੀ।

Advertisement

Advertisement
Author Image

Advertisement
Advertisement
×