ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਕਾਰ ਬਣਨ ’ਤੇ ਬੇਰੁਜ਼ਗਾਰਾਂ ਨੂੰ 21 ਹਜ਼ਾਰ ਭੱਤਾ ਦੇਵਾਂਗੇ: ਅਭੈ ਚੌਟਾਲਾ

09:54 AM Jul 18, 2024 IST
ਸਿਰਸਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਭੈ ਸਿੰਘ ਚੌਟਾਲਾ।

ਪ੍ਰਭੂ ਦਿਆਲ
ਸਿਰਸਾ, 17 ਜੁਲਾਈ
ਇੰਡੀਅਨ ਨੈਸ਼ਨਲ ਲੋਕਦਲ ਦੇ ਕੌਮੀ ਜਨਰਲ ਸਕੱਤਰ ਤੇ ਏਲਨਾਬਾਦ ਹਲਕੇ ਤੋਂ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਹਰਿਆਣਾ ’ਚ ਅਗਲੀ ਸਰਕਾਰ ਇਨੈਲੋ-ਬਸਪਾ ਗੱਠਜੋੜ ਦੀ ਬਣੇਗੀ। ਸਰਕਾਰ ਬਣਨ ਮਗਰੋਂ ਬੇਰੁਜ਼ਗਾਰ ਨੌਜਵਾਨਾਂ ਨੂੰ 21 ਹਜ਼ਾਰ ਬੇਰੁਗਾਰੀ ਭੱਤਾ ਦਿੱਤਾ ਜਾਵੇਗਾ ਤੇ ਹਰ ਘਰ ਮੁਫ਼ਤ ਬਿਜਲੀ ਤੇ ਗੈਸ ਸਿਲੰਡਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਤੇ ਅਪਰਾਧ ਮੁਕਤ ਬਣਾਇਆ ਜਾਵੇਗਾ। ਉਹ ਅੱਜ ਆਪਣੇ ਨਿਵਾਸ ’ਤੇ ਇਨੈਲੋ-ਬਸਪਾ ਦੇ ਵਰਕਰਾਂ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਅਭੈ ਚੌਟਾਲਾ ਨੇ ਕਿਹਾ ਕਿ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਨੇ ਪਹਿਲਾਂ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਰਾਜਨੀਤਕ ਤੌਰ ’ਤੇ ਤਾਕਤਵਰ ਬਣਾ ਕੇ ਲੋਕ ਸਭਾ ਅਤੇ ਅਸੈਂਬਲੀ ਵਿੱਚ ਭੇਜਣ ਦਾ ਕੰਮ ਕੀਤਾ ਸੀ। ਚੌਧਰੀ ਦੇਵੀ ਲਾਲ ਦੀਆਂ ਨੀਤੀਆਂ ਮੁਤਾਬਕ ਇਨੈਲੋ-ਬਸਪਾ ਗਠਜੋੜ ਕੀਤਾ ਗਿਆ ਹੈ ਜੋ ਸਮੇਂ ਦੀ ਮੰਗ ਵੀ ਹੈ। ਸੂਬੇ ਦੇ ਲੋਕ ਗੱਠਜੋੜ ਦਾ ਸਾਥ ਦੇਣਗੇ ਤੇ ਹਰਿਆਣਾ ’ਚ ਅਗਲੀ ਸਰਕਾਰ ਗੱਠਜੋੜ ਦੀ ਬਣੇਗੀ। ਦੋਵਾਂ ਧਿਰਾਂ ਵੱਲੋਂ ਕਈ ਸਾਂਝੇ ਪ੍ਰੋਗਰਾਮ ਉਲੀਕੇ ਗਏ ਹਨ ਅਤੇ ਬਸਪਾ ਦੇ ਆਗੂ ਮਾਇਆਵਤੀ ਕਈ ਪ੍ਰੋਗਰਾਮਾਂ ’ਚ ਸ਼ਿਕਰਤ ਕਰਨਗੇ। ਇਸ ਦੌਰਾਨ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ’ਤੇ ਵਰਦਿਆਂ ਉਨ੍ਹਾਂ ਨੂੰ ਭਾਜਪਾ ਦੀ ਬੀ ਟੀਮ ਦੱਸਿਆ। ਇਕ ਸੁਆਲ ਦੇ ਜੁਆਬ ’ਚ ਉਨ੍ਹਾਂ ਨੇ ਕਿਹਾ ਕਿ ਸਰਕਾਰ ਬਣਨ ਮਗਰੋਂ ਐੱਸਵਾਈਐੱਲ ਦਾ ਪਾਣੀ ਹਰਿਆਣਾ ’ਚ ਲਿਆਉਣ ਲਈ ਪੂਰੇ ਜਤਨ ਕੀਤੇ ਜਾਣਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਇਨੈਲੋ-ਬਸਪਾ ਵਰਕਰਾਂ ਨੂੰ ਸੰਬੋਧਨ ਕੀਤਾ ਅਤੇ ਦੋਵਾਂ ਪਾਰਟੀਆਂ ਦੀਆਂ ਨੀਤੀਆਂ ਘਰ ਘਰ ਜਾ ਕੇ ਲੋਕਾਂ ਨੂੰ ਦੱਸਣ ਲਈ ਕਿਹਾ। ਇਸ ਮੌਕੇ ਇਨੈਲੋ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਕਰੀਵਾਲਾ, ਬਸਪਾ ਜ਼ਿਲ੍ਹਾ ਪ੍ਰਧਾਨ ਭੂਸ਼ਣ ਬਰੋੜ, ਸਾਬਕਾ ਵਿਧਾਇਕ ਸੀਤਾ ਸਾਰ, ਗੰਗਾ ਰਾਮ ਬਜਾਜ, ਧਰਮਵੀਰ ਨੈਨ, ਮਹਾਵੀਰ ਸ਼ਰਮਾ ਆਦਿ ਸਮੇਤ ਵੱਡੀ ਗਿਣਤੀ ’ਚ ਇਨੈਲੋ-ਬਸਪਾ ਵਰਕਰ ਮੌਜੂਦ ਸਨ।

Advertisement

Advertisement
Advertisement